ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ਮਿਲੇਗੀ ਇੱਕ ਕਰੋੜ ਦੀ ਰਾਸ਼ੀ

Delhi Violence

ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ਮਿਲੇਗੀ ਇੱਕ ਕਰੋੜ ਦੀ ਰਾਸ਼ੀ

ਨਵੀਂ ਦਿੱਲੀ। ਦਿੱਲੀ ਹਿੰਸਾ ‘ਚ ਮਾਰੇ ਗਏ ਇੰਟੈਲੀਜੈਂਸ ਬਿਊਰੋ (IB) ਦੇ ਅਧਿਕਾਰੀ ਅੰਕਿਤ ਸ਼ਰਮਾ (Ankit Sharma) ਦੇ ਪਰਿਵਾਰ ਨੂੰ ‘ਆਪ’ ਸਰਕਾਰ ਇਕ ਕਰੋੜ ਰੁਪਏ ਦੇਵੇਗੀ। ਇਸ ਦਾ ਐਲਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਆਈ.ਬੀ. ਦੇ ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰ ਰਹੇ ਹਾਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਦਿੱਲੀ ਸਰਕਾਰ ਵਲੋਂ ਨੌਕਰੀ ਵੀ ਦਿੱਤੀ ਜਾਵੇਗੀ।

ਜਿਕਰਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ਦੇ ਚਾਂਦਬਾਗ ਇਲਾਕੇ ‘ਚ ਫੈਲੀ ਹਿੰਸਾ ‘ਚ ਆਈ.ਬੀ. ਅਧਿਕਾਰੀ ਅੰਕਿਤ ਸ਼ਰਮਾ ਮਾਰੇ ਗਏ ਸਨ। ਉਨ੍ਹਾਂ ਦੀ ਪੋਸਟਮਾਰਟਮ ਰਿਪੋਰਟ ‘ਚ ਸਰੀਰ ‘ਤੇ ਚਾਕੂ ਦੇ ਕਈ ਨਿਸ਼ਾਨ ਮਿਲੇ। ਅੰਕਿਤ ਸ਼ਰਮਾ ਦੇ ਪੇਟ ਅਤੇ ਛਾਤੀ ‘ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਸਨ। ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।