ਸਿੱਧੂ ਮੂਸੇਵਾਲਾ ਕਤਲ ਤੋਂ ਬਾਅਦ ਅਨਮੋਲ ਬਿਸ਼ਨੋਈ ਅਮਰੀਕਾ ‘ਚ ਦਿਸਿਆ

Anmol Bishnoi

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦੇ ਕਤਲ ਵਿੱਚ ਸ਼ਾਮਲ ਅਨਮੋਲ ਬਿਸ਼ਨੋਈ ਅਮਰੀਕਾ ਦੀ ਇੱਕ ਵੀਡਿਓ ਸਾਹਮਣੇ ਆਈ ਹੈ। ਵੀਡੀਓ ‘ਚ ਅਨਮੋਲ ਵੀ ਸਟੇਜ ‘ਤੇ ਨਜ਼ਰ ਆ ਰਹੇ ਹਨ। ਉਹ ਸੈਲਫੀ ਲੈਂਦੇ ਵੀ ਨਜ਼ਰ ਆ ਰਹੇ ਹਨ। ਇਹ ਵੀਡੀਓ ਪਿਛਲੀ 16 ਅਪ੍ਰੈਲ ਦੀ ਦੱਸੀ ਜਾ ਰਹੀ ਹੈ। ਉਹ ਪੰਜਾਬੀ ਗਾਇਕ ਕਰਨ ਔਜਲਾ ਅਤੇ ਸ਼ੈਰੀ ਮਾਨ ਦੇ ਸ਼ੋਅ ‘ਚ ਪਹੁੰਚੇ ਸਨ। ਇਹ ਘਟਨਾ ਕੈਲੀਫੋਰਨੀਆ ਦੇ ਬੇਕਰਸਫੀਲਡ ਵਿੱਚ ਹੋਈ।  ਦੱਸ ਦੇਈਏ ਕਿ ਅਨਮੋਲ ਮੂਸੇਵਾਲਾ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾਰੈਂਸ ਦਾ ਭਰਾ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਮਿਊਜ਼ਿਕ ਇੰਡਸਟਰੀ ਦਾ ਵੀ ਹੱਥ

ਅਨਮੋਲ ਦੀ ਗਾਇਕਾ ਨਾਲ ਵੀਡਿਆ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿ ਕਿਉਂਕਿ ਮੂਸੇਵਾਲਾ ਦੇ ਕਤਲ ਦੇ ਮਾਮਲੇ ‘ਚ ਕੁਝ ਪੰਜਾਬੀ ਗਾਇਕਾਂ ‘ਤੇ ਲਗਾਤਾਰ ਸਵਾਲ ਖੜ੍ਹੇ ਹੋ ਰਹੇ ਹਨ। ਸਿੱਧੂ ਮੂਸੇਵਾਲਾ ਦਾ ਪਿਓ ਵੀ ਇਹ ਬਿਆਨ ਦੇ ਚੁੱਕਾ ਹੈ ਕਿ ਮੇਰ ਪੁੱਤ ਨੂੰ ਮਰਵਾਉਣ ’ਚ ਮਿਊਜਿਕ ਇੰਡਸਟਰੀ ਦੇ ਲੋਕ ਵੀ ਸ਼ਾਮਲ ਹਨ।

ਲਾਰੈਂਸ ਨੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਦੇ ਜਾਅਲੀ ਪਾਸਪੋਰਟ ਬਣਾ ਕੇ ਭੇਜ ਦਿੱਤਾ ਸੀ ਬਾਹਰ

ਪੁਲਿਸ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਲਾਰੈਂਸ ਨੇ ਤਿਹਾੜ ਜੇਲ੍ਹ ਵਿੱਚ ਬੈਠ ਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਬਾਅਦ ਉਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਨੇ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਨਾਲ ਮਿਲ ਕੇ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ। ਉਸ ਨੇ ਮੂਸੇਵਾਲਾ ਦੀ ਰੇਕੀ ਕਰਵਾਈ। ਫਿਰ ਉਨ੍ਹਾਂ ਲਈ ਸ਼ੂਟਰਾਂ ਅਤੇ ਹਥਿਆਰਾਂ ਦਾ ਪ੍ਰਬੰਧ ਕੀਤਾ। ਆਪਣੇ ਭਰਾ ਨੂੰ ਬਚਾਉਣ ਲਈ, ਮੂਸੇਵਾਲਾ ਨੂੰ ਮਾਰਨ ਤੋਂ ਪਹਿਲਾਂ, ਲਾਰੈਂਸ ਨੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਦੇ ਜਾਅਲੀ ਪਾਸਪੋਰਟ ਬਣਾ ਕੇ ਉਨ੍ਹਾਂ ਨੂੰ ਬਾਹਰ ਭੇਜ ਦਿੱਤਾ। ਇਸ ਤੋਂ ਬਾਅਦ 29 ਮਈ ਨੂੰ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ