ਸਾਡੇ ਨਾਲ ਸ਼ਾਮਲ

Follow us

11.9 C
Chandigarh
Wednesday, January 21, 2026
More
    Home Breaking News ਗਾਇਕਾ ਤੇ ਮੰਤਰ...

    ਗਾਇਕਾ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਤਰ੍ਹਾਂ ਸਾਂਝੀ ਕੀਤੀ ਵਿਆਹ ਦੀ ਖੁਸ਼ੀ, ਦੇਖੋ ਤਸਵੀਰਾਂ…

    Anmol Gagan Mann

    ਮੋਹਾਲੀ (ਐੱਮਕੇ ਸ਼ਾਇਨਾ)। ਪੰਜਾਬੀ ਗਾਇਕਾ ਤੇ ਪੰਜਾਬ ਸਰਕਾਰ ਦੀ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਬੀਤੇ ਦਿਨ ਵਿਆਹ ਬੰਧਨ ‘ਚ ਬੱਝੇ। ਉਨ੍ਹਾਂ ਦਾ ਵਿਆਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਸ਼ਹਿਬਾਜ ਸਿੰਘ ਸੋਹੀ ਨਾਲ ਹੋਇਆ ਹੈ। ਸ਼ਹਿਬਾਜ ਸਿੰਘ ਸੋਹੀ ਮਲੋਟ ਦੇ ਰਹਿਣ ਵਾਲੇ ਹਨ।

    Anmol Gagan Mann

    ਅਨਮੋਲ ਗਗਨ ਮਾਨ ਨੇ ਵਿਆਹ ਦੀ ਖੁਸ਼ੀ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਕੀਤੀ ਹੈ। ਉਨ੍ਹਾਂ ਆਪਣੇ ਵਿਆਹ ਦੀ ਖੁਸ਼ੀ ਫੇਸਬੁੱਕ ਪੇਜ਼ ‘ਤੇ ਪੋਸਟ ਪਾ ਕੇ ਸਾਂਝੀ ਕੀਤੀ। ਅਸੀਂ ਤੁਹਾਨੂੰ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਵੀ ਦਿਖਾ ਰਹੇ ਹਾਂ ਤੇ ਉਨ੍ਹਾਂ ਵੱਲੋਂ ਕੀਤੀ ਹੋਈ ਪੋਸਟ ਵੀ ਸ਼ੇਅਰ ਕਰਾਂਗੇ। (Anmol Gagan Mann)

    ਉਨ੍ਹਾਂ (Anmol Gagan Mann) ਆਪਣੇ ਫੇਸਬੁੱਕ ਪੇਜ਼ ‘ਤੇ ਲਿਖਿਆ ਹੈ ਕਿ ਸ. ਸ਼ਹਿਬਾਜ਼ ਸਿੰਘ ਸੋਹੀ ਜੀ ਨੂੰ ਮੇਰੀ ਜ਼ਿੰਦਗੀ ਦੇ ਪੰਨਿਆਂ ਵਿੱਚ ਜੀਵਨ ਸਾਥੀ ਦੇ ਰੂਪ ਵਿੱਚ ਲਿਖਣ ਲਈ ਵਾਹਿਗੁਰੂ ਜੀ ਦਾ ਦਿਲੋਂ ਧੰਨਵਾਦ ਕਰਦੀ ਹਾਂ। ਇਸ ਮੋਹ ਭਰੇ ਪਰਿਵਾਰ ਵਿੱਚ ਲਿਆਉਣਾ ਸਤਿਗੁਰੂ ਜੀ ਦੀ ਰਹਿਮਤ ਸਦਕਾ ਹੈ। ਜ਼ਿੰਦਗੀ ਦੀ ਹਰ ਦੁੱਖ-ਸੁੱਖ ਦੀ ਘੜੀ ਵਿੱਚ ਮੇਰੇ ਸਿਰ ‘ਤੇ ਜਿਵੇਂ ਹੱਥ ਰੱਖਿਆ ਵਾਹਿਗੁਰੂ ਜੀ ਅੱਗੇ ਅਰਦਾਸ ਹੈ ਕਿ ਵਿਆਹੁਤਾ ਜੀਵਨ ਨੂੰ ਚਲਾਉਣ ਲਈ ਵੀ ਉਸੇ ਤਰ੍ਹਾਂ ਸੋਝੀ ਬਖ਼ਸ਼ਣ।


    ਦੱਸ ਦੇਈਏ ਅਨਮੋਲ ਗਗਨ ਮਾਨ ਦਾ ਪਰਿਵਾਰ ਮੂਲ ਤੌਰ ‘ਤੇ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਹਾਲਾਂਕਿ ਉਨ੍ਹਾਂ ਦਾ ਜ਼ਿਆਦਾਤਰ ਸਮਾਂ ਚੰਡੀਗੜ੍ਹ ਅਤੇ ਮੋਹਾਲੀ ‘ਚ ਹੀ ਬੀਤਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪੜ੍ਹਾਈ ਚੰਡੀਗੜ੍ਹ ਤੋਂ ਕੀਤੀ। ਇਸ ਤੋਂ ਬਾਅਦ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਆਏ। ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਕਈ ਪੰਜਾਬੀ ਐਲਬਮਾਂ ‘ਚ ਕੰਮ ਕੀਤਾ। ਅਨਮੋਲ ਗਗਨ ਮਾਨ ਨੇ ਸਾਲ 2022 ‘ਚ ਪਹਿਲੀ ਵਾਰ ਖਰੜ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ।

    Anmol Gagan Mann

    Also Read : ਪੰਜਾਬ ਪੁਲਿਸ ‘ਚ 10 ਹਜ਼ਾਰ ਮੁਲਾਜ਼ਮਾਂ ਦੀ ਹੋਵੇਗੀ ਭਰਤੀ, ਨਸ਼ਿਆਂ ਖਿਲ਼ਾਫ ਵੀ CM ਮਾਨ ਦਾ ਵੱਡਾ ਐਕਸ਼ਨ

    LEAVE A REPLY

    Please enter your comment!
    Please enter your name here