ਸ਼ਿਵ ਕੁਮਾਰ ਬਟਾਲਵੀ ਮੈਮੋਰੀਅਲ ਆਡੀਟੋਰੀਅਮ ਲਈ 24 ਘੰਟੇ ਬਿਜਲੀ ਸਪਲਾਈ ਦਾ ਐਲਾਨ

ਚੰਡੀਗੜ੍ਹ , (ਅਸ਼ਵਨੀ ਚਾਵਲਾ) । ਊਰਜਾ ਤੇ ਸਿੰਜਾਈ ਮੰਤਰੀ (Shiv Kumar Batalvi) ਪੰਜਾਬ ਰਾਣਾ ਗੁਰਜੀਤ ਸਿੰਘ ਨੇ ਅੱਜ ਇੱਥੇ ਐਲਾਨ ਕੀਤਾ ਕਿ ਬਟਾਲਾ ਵਿਖੇ ਸਥਿਤ ਸ਼ਿਵ ਕੁਮਾਰ ਬਟਾਲਵੀ ਮੈਮੋਰੀਅਲ ਆਡੀਟੋਰੀਅਮ ਦੀਆਂ ਜ਼ਰੂਰਤਾਂ ਨੂੰ ਮੱਦੇਨਜ਼ਰ ਰੱਖਦਿਆਂ ਇਸ ਨੂੰ 24 ਘੰਟੇ ਨਿਰਵਿਘਨ ਬਿਜਲੀ ਮੁਹੱਈਆ ਕੀਤੀ ਜਾਵੇਗੀ। ਰਾਣਾ ਗੁਰਜੀਤ ਸਿੰਘ ਵੱਲੋਂ ਇਹ ਕਾਰਵਾਈ ਮੀਡੀਆ ਰਾਹੀਂ ਪ੍ਰਾਪਤ ਉਨ੍ਹਾਂ ਰਿਪੋਰਟਾਂ ‘ਤੇ ਆਧਾਰਿਤ ਕੀਤੀ ਗਈ ਹੈ ਜਿੰਨ੍ਹਾਂ ਵਿੱਚ ਦੱਸਿਆ ਗਿਆ ਹੈ ਕਿ ਗਰਮੀ ਰੁੱਤ ਦੌਰਾਨ ਆਡੀਟੋਰੀਅਮ ਦੇ ਏ.ਸੀ. ਯੂਨਿਟਾਂ ਲਈ ਲੋੜੀਂਦੀ ਬਿਜਲੀ ਮੁਹੱਈਆ ਨਾ ਹੋਣ ਕਾਰਨ ਆਡੀਟੋਰੀਅਮ ਲਗਭਗ ਬੰਦ ਦੀ ਹਾਲਤ ਵਿੱਚ ਹੈ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਆਡੀਟੋਰੀਅਮ ਲਈ ਲੋੜੀਂਦਾ ਟਰਾਂਸਫਾਰਮਰ ਜਲਦ ਤੋਂ ਜਲਦ ਲਗਾਇਆ ਜਾਵੇਗਾ ਤਾਂ ਜੋ ਬਿਜਲੀ ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ।

ਊਰਜਾ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਸ ਸਬੰਧੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਨਾ ਸਿਰਫ ਘੱਟ ਤੋਂ ਘੱਟ ਸਮੇਂ ਅੰਦਰ ਆਡੀਟੋਰੀਅਮ ਦੀਆਂ ਲੋੜਾਂ ਅਨੁਸਾਰ ਉੱਥੇ ਟਰਾਂਸਫਾਰਮਰ ਲਗਾ ਦਿੱਤਾ ਜਾਵੇਗਾ ਬਲਕਿ ਆਡੀਟੋਰੀਅਮ ਲਈ 24 ਘੰਟੇ ਬਿਜਲੀ ਸਪਲਾਈ ਵੀ ਯਕੀਨੀ ਬਣਾਈ ਜਾਵੇਗੀ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਸ ਆਡੀਟੋਰੀਅਮ ਦਾ ਮਹੱਤਵ ਨਾ ਸਿਰਫ ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿੱਚ ਸਮਾਗਮ ਕਰਵਾਉਣਾ ਹੈ ਬਲਕਿ ਇਸ ਆਡੀਟੋਰੀਅਮ ਵਿਖੇ ਪੰਜਾਬ ਦੇ ਵਿਰਸੇ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਵੱਖ-ਵੱਖ ਸੱਭਿਆਚਾਰਕ ਸਮਾਗਮ ਕਰਵਾਏ ਜਾਂਦੇ ਹਨ।

LEAVE A REPLY

Please enter your comment!
Please enter your name here