‘ਆਪ ਦੇ ਦੋ ਨਵੇਂ ਉਮੀਦਵਾਰਾਂ ਦਾ ਐਲਾਨ ਕੱਲ੍ਹ’
ਸੰਗਰੂਰ,ਨਰੇਸ਼ ਕੁਮਾਰ
ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿਖੇ ਅਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਗਠਜੋੜ ਹੋ ਚੁੱਕਿਆ ਹੈ ਅਤੇ ਗਠਜੋੜ ਸੀਟਾਂ ਦੀ ਵੰਡ ਦਾ ਫੈਸਲਾ 7 ਮਾਰਚ ਨੂੰ ਕਰਕੇ ਚੰਡੀਗੜ੍ਹ ‘ਚ ਐਲਾਨ ਕਰ ਦੇਵੇਗਾ ਆਮ ਆਦਮੀ ਪਾਰਟੀ ਦੇ ਨਵੇਂ 2 ਉਮੀਦਵਾਰਾਂ ਦਾ ਐਲਾਨ ਬੁੱਧਵਾਰ ਨੂੰ ਕਰ ਦਿੱਤਾ ਜਾਵੇਗਾ ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਨੇ ਸੰਗਰੂਰ ਵਿਖੇ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਮਾਨ ਨੇ ਕਿਹਾ ਕਿ ਉਹਨਾਂ ਦੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂਆਂ ਨਾਲ ਗਠਜੋੜ ਸਬੰਧੀ ਅੰਮ੍ਰਿਤਸਰ ਵਿਖੇ ਮੀਟਿੰਗ ਹੋਈ ਸੀ ਅਤੇ ਹੁਣ ਟਕਸਾਲੀ ਆਗੂ ਆਪਣੀ ਕੋਰ ਕਮੇਟੀ ਨਾਲ ਮੀਟਿੰਗ ਕਰਨ ਤੋਂ ਬਾਅਦ ਸਪੱਸ਼ਟ ਕਰ ਦੇਣਗੇ ਕਿ ਉਹ ਕਿਹੜੀਆਂ ਸੀਟਾਂ ‘ਤੇ ਚੋਣ ਲੜਨਾ ਚਾਹੁੰਦੇ ਹਨ ਅਤੇ ਇਸ ਸਬੰਧੀ ਸਾਰਾ ਐਲਾਨ 7 ਮਾਰਚ ਨੂੰ ਚੰਡੀਗੜ੍ਹ ਵਿਖੇ ਕਰ ਦਿੱਤਾ ਜਾਵੇਗਾ ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ 5 ਉਮੀਦਵਾਰ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਜਦੋਂ ਕਿ 2 ਨਵੇਂ ਉਮੀਦਵਾਰਾਂ ਦਾ ਐਲਾਨ 6 ਮਾਰਚ ਨੂੰ ਕੀਤਾ ਜਾਵੇਗਾ ਮਾਨ ਨੇ ਭਾਰਤੀ ਹਵਾਈ ਫੌਜ਼ ਵੱਲੋਂ ਪਾਕਿਸਤਾਨ ‘ਚ ਜਾ ਕੇ ਕੀਤੀ ਏਅਰ ਸਟ੍ਰਾਈਕ ਸਬੰਧੀ ਕਿਹਾ ਕਿ ਭਾਰਤ ਦੀ ਫੌਜ ਦੁਨੀਆਂ ਦੀਆਂ ਤਾਕਤਵਰ ਫੌਜਾਂ ਵਿੱਚ ਸ਼ਾਮਿਲ ਹੈ ਪਰ ਮੋਦੀ ਸਰਕਾਰ ਭਾਰਤੀ ਫੌਜ ਦੀ ਕਾਰਵਾਈ ਨੂੰ ਆਪਣੇ ਰਾਜਸੀ ਹਿੱਤਾਂ ਲਈ ਵਰਤ ਰਹੀ ਹੈ ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦਾ ਰਾਜਨੀਤੀਕਰਨ ਨਹੀਂ ਹੋਣਾ ਚਾਹੀਦਾ ਅਤੇ ਫੌਜ ਨੂੰ ਆਪਣੇ ਫੈਸਲੇ ਲੈਣ ਦੀ ਖੁਦਮੁਖ਼ਤਿਆਰੀ ਹੋਣੀ ਚਾਹੀਦੀ ਹੈ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਕਰਦਿਆਂ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਦੀ ਕਾਰਗੁਜ਼ਾਰੀ ਤੋਂ ਬੇਹੱਦ ਦੁਖੀ ਹਨ ਕਿਉਂਕਿ ਨਾ ਤਾਂ ਸੂਬੇ ਵਿੱਚ ਕਿਸੇ ਨੂੰ ਸਰਕਾਰੀ ਨੌਕਰੀ ਮਿਲੀ ਹੈ ਨਾ ਹੀ ਨੌਜਵਾਨਾਂ ਨੂੰ ਸਮਾਰਟ ਫੋਨ ਮਿਲੇ ਹਨ ਅਤੇ ਨਾ ਹੀ ਕੋਈ ਸਰਕਾਰੀ ਸਕੀਮ ਦਾ ਲਾਭ ਮਿਲਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।