ਨੌਜਵਾਨਾਂ ਲਈ ਖੁਸ਼ਖਬਰੀ : ਪੰਜਾਬ ਪੁਲਿਸ ’ਚ ਹੋਵੇਗੀ 2500 ਮੁਲਾਜ਼ਮਾਂ ਦੀ ਭਰਤੀ

Recruitment In Punjab Police

ਪੰਜਾਬ ਪੁਲਿਸ ’ਚ ਹੋਵੇਗੀ 2500 ਮੁਲਾਜ਼ਮਾਂ ਦੀ ਭਰਤੀ (Recruitment In Punjab Police)

  • ਭਰਤੀ ਪ੍ਰਕਿਰਿਆ ਲਈ ਸਿਰਫ ਮੈਰਿਟ ਹੀ ਹੋਵੇਗਾ ਇਕ ਨੁਕਾਤੀ ਆਧਾਰ?
  • ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਵਿਭਾਗ ਵਿੱਚ 2500 ਦੇ ਕਰੀਬ ਅਸਾਮੀਆਂ ਭਰਨ ਦੀ ਪ੍ਰਕਿਰਿਆ ਸੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਚੱਲ ਰਹੀ ਪ੍ਰਕਿਰਿਆ ਤਹਿਤ ਆਮ ਆਦਮੀ ਸਰਕਾਰ ਪੰਜਾਬ ਪੁਲਿਸ ਵਿੱਚ 2500 ਦੇ ਕਰੀਬ ਹੋਰ ਪੁਲਿਸ ਮੁਲਾਜ਼ਮਾਂ ਦੀ ਭਰਤੀ ਕਰੇਗੀ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਨੂੰ ਪ੍ਰਭਾਵੀ ਢੰਗ ਨਾਲ ਕਾਇਮ ਰੱਖਣ ਦੇ ਨਾਲ-ਨਾਲ ਭਵਿੱਖੀ ਚੁਣੌਤੀਆਂ ਨਾਲ ਨਜਿੱਠਣ ਲਈ ਮਨੁੱਖੀ ਸ਼ਕਤੀ ਵਿੱਚ ਵਾਧਾ ਕੀਤਾ ਜਾ ਸਕੇ। (Recruitment In Punjab Police)

Punjab Police

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ ਇੱਕ ਕ ੜ ਦੀ ਰਿਸ਼ਵਤ ਲੈਣ ਦੇ ਕੇਸ ’ਚ ਏਆਈਜੀ ਅਸੀਸ ਕਪੂਰ ਗ੍ਰ੍ਰਿਫ਼ਤਾਰ

ਉਨਾਂ ਦੱਸਿਆ ਕਿ ਇਨਾਂ ਅਸਾਮੀਆਂ ਵਿੱਚ ਇੰਟੈਲੀਜੈਂਸ ਅਤੇ ਇਨਵੈਸਟੀਗੇਸ਼ਨ ਕਾਡਰ ਵਿੱਚ ਕਾਂਸਟੇਬਲਾਂ ਦੀਆਂ 1156, ਇਨਵੈਸਟੀਗੇਸ਼ਨ ਕਾਡਰ ਵਿੱਚ ਹੌਲਦਾਰਾਂ ਦੀਆਂ 787 ਅਤੇ ਇਨਵੈਸਟੀਗੇਸ਼ਨ, ਇੰਟੈਲੀਜੈਂਸ, ਜ਼ਿਲ੍ਹਾ ਅਤੇ ਆਰਮਡ ਪੁਲਿਸ ਕਾਡਰ ਵਿੱਚ ਸਬ ਇੰਸਪੈਕਟਰਾਂ ਦੀਆਂ 560 ਅਸਾਮੀਆਂ ਸ਼ਾਮਲ ਹਨ। ਕਾਂਸਟੇਬਲਾਂ ਦੀ ਪ੍ਰੀਖਿਆ 14 ਅਕਤੂਬਰ, 2022 ਨੂੰ ਹੋਵੇਗੀ, ਜਦੋਂ ਕਿ ਹੌਲਦਾਰਾਂ ਦੀ ਪ੍ਰੀਖਿਆ 15 ਅਕਤੂਬਰ, 2022 ਨੂੰ ਹੋਵੇਗੀ ਅਤੇ ਸਬ-ਇੰਸਪੈਕਟਰਾਂ ਦੀ ਅਸਾਮੀ ਲਈ 16 ਅਕਤੂਬਰ, 2022 ਨੂੰ ਹੋਵੇਗੀ।

ਪੁਲਿਸ ਫੋਰਸ ਵਿੱਚ 4374 ਸਿਪਾਹੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਕੁਝ ਸਮਾਂ ਪਹਿਲਾਂ ਹੀ ਪੁਲਿਸ ਫੋਰਸ ਵਿੱਚ 4374 ਸਿਪਾਹੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਉਨਾਂ ਕਿਹਾ ਕਿ ਹੋਰ ਭਰਤੀ ਵੀ ਅਮਲ ਅਧੀਨ ਹੈ ਅਤੇ ਛੇਤੀ ਹੀ ਇਹ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਭਰਤੀ ਦੀ ਸਮੁੱਚੀ ਪ੍ਰਕਿਰਿਆ ਪਾਰਦਰਸੀ ਢੰਗ ਨਾਲ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਅਤੇ ਨਿੱਜੀ ਖੇਤਰ ਵਿੱਚ ਵੱਧ ਤੋਂ ਵੱਧ ਰੁਜਗਾਰ ਮੁਹੱਈਆ ਕਰਵਾਉਣ ‘ਤੇ ਧਿਆਨ ਦੇ ਰਹੀ ਹੈ। ਉਨਾਂ ਕਿਹਾ ਕਿ ਹੁਣ ਤੱਕ 17000 ਤੋਂ ਵੱਧ ਨੌਕਰੀਆਂ ਦੇ ਨਿਯੁਕਤੀ ਪੱਤਰ ਨੌਜਵਾਨਾਂ ਨੂੰ ਸੌਂਪੇ ਜਾ ਚੁੱਕੇ ਹਨ ਅਤੇ ਭਵਿੱਖ ਵਿੱਚ ਹੋਰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਮੈਰਿਟ ਹੀ ਇਕ ਨੁਕਾਤੀ ਆਧਾਰ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ