ਹਰਿਆਣਾ ਪੰਚਾਇਤੀ ਚੋਣਾਂ ਦੇ ਦੂਜੇ ਪੜਾਅ ਦੀ ਤਰੀਕ ਦਾ ਐਲਾਨ, ਦੇਖੋ ਪੂਰੀ ਜਾਣਕਾਰੀ

Elections

(ਅਸ਼ਵਨੀ ਚਾਵਲਾ)
ਚੰਡੀਗੜ੍ਹ । ਹਰਿਆਣਾ ਪੰਚਾਇਤੀ ਚੋਣਾਂ ਦੇ ਦੂਜੇ ਪੜਾਅ ਦਾ ਐਲਾਨ ਹੋ ਗਿਆ ਹੈ। ਦੂਜੇ ਪੜਾਅ ਵਿੱਚ 9 ਸ਼ਹਿਰਾਂ ਵਿੱਚ ਚੋਣਾਂ ਹੋਣਗੀਆਂ। ਰਾਜ ਚੋਣ ਕਮਿਸ਼ਨਰ ਧਨਪਤ ਸਿੰਘ ਨੇ ਪੰਚਾਇਤੀ ਚੋਣਾਂ ਦੇ ਦੂਜੇ ਪੜਾਅ ਬਾਰੇ ਜਾਣਕਾਰੀ ਦਿੱਤੀ ਹੈ।

9 ਸ਼ਹਿਰਾਂ ’ਚ ਹੋਣਗੀਆਂ ਚੋਣਾਂ

ਅੰਬਾਲਾ, ਚਰਖੜੀ ਦਾਦਰੀ, ਗੁਰੂਗ੍ਰਾਮ, ਕਰਨਾਲ, ਕੁਰੂਕਸ਼ੇਤਰ, ਰੇਵਾੜੀ, ਰੋਹਤਕ, ਸਰਸਾ ਅਤੇ ਸੋਨੀਪਤ ਵਿੱਚ ਚੋਣਾਂ ਹੋਣਗੀਆਂ। ਨਾਮਜ਼ਦਗੀ ਪ੍ਰਕਿਰਿਆ 21 ਅਕਤੂਬਰ ਤੋਂ ਸ਼ੁਰੂ ਹੋ ਕੇ 28 ਅਕਤੂਬਰ ਤੱਕ ਜਾਰੀ ਰਹੇਗੀ। 31 ਅਕਤੂਬਰ ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਦੱਸਿਆ ਜਾ ਰਿਹਾ ਹੈ ਕਿ ਉਮੀਦਵਾਰਾਂ ਨੂੰ ਚੋਣ ਨਿਸ਼ਾਨ 31 ਅਕਤੂਬਰ ਨੂੰ ਦਿੱਤੇ ਜਾਣਗੇ। ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਲਈ 9 ਨਵੰਬਰ ਨੂੰ ਵੋਟਾਂ ਪੈਣਗੀਆਂ। ਪੰਚ ਅਤੇ ਸਰਪੰਚ ਦੇ ਅਹੁਦਿਆਂ ਲਈ 12 ਨਵੰਬਰ ਨੂੰ ਵੋਟਾਂ ਪੈਣਗੀਆਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ