ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਲਈ ਚੋਣਾਂ ਦਾ ਐਲਾਨ

Chandigarh Municipal Polls

ਨਵੇਂ ਮੇਅਰ ਦੀ ਚੋਣ ਲਈ 18 ਜਨਵਰੀ ਨੂੰ ਹੋਵੇਗੀ ਵੋਟਿੰਗ (Chandigarh Municipal Polls)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਦੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ । ਨਗਰ ਨਿਗਮ ਦੇ ਮੇਅਰ ਦੀ ਚੋਣ 18 ਜਨਵਰੀ ਨੂੰ ਹੋਵੇਗੀ। ਡੀਸੀ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੇਅਰ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਲਈ ਸਵੇਰੇ 11 ਵਜੇ ਵੋਟਿੰਗ ਸ਼ੁਰੂ ਹੋਵੇਗੀ। ਇਸ ਦੇ ਲਈ 13 ਜਨਵਰੀ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਨਾਮਜ਼ਦਗੀ ਦਾਖਲ ਕੀਤੀ ਜਾ ਸਕਦੀ ਹੈ। (Chandigarh Municipal Polls)

ਦੱਸਣਯੋਗ ਹੈ ਕਿ ਮੇਅਰ ਦਾ ਕਾਰਜਕਾਲ ਇੱਕ ਸਾਲ ਦਾ ਹੁੰਦਾ ਹੈ। ਚੰਡੀਗੜ੍ਹ ਨਗਰ ਨਿਗਮ ਦੇ 35 ਮੈਂਬਰ ਹਨ, ਜਿਸ ਵਿੱਚ ‘ਆਪ’ ਅਤੇ ਭਾਜਪਾ ਦੇ 14-14 ਕੌਂਸਲਰ ਹਨ। ਕਾਂਗਰਸ ਦੇ ਛੇ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਕੌਂਸਲਰ ਹਨ।

ਆਪ ਦੇ ਕੌਂਸਲਰ ਲਖਬੀਰ ਸਿੰਘ ਭਾਜਪਾ ’ਚ ਸ਼ਾਮਲ

ਸਾਂਸਦ ਕਿਰਨ ਖੇਰ ਦੀ ਮੌਜ਼ੂਦਗੀ ’ਚ ਹੋਏ ਸ਼ਾਮਲ

 ਚੰਡੀਗੜ੍ਹ। ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਕੌਂਸਲਰ ਲਖਬੀਰ ਸਿੰਘ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਹ ਕਿਰਨ ਖੇਰ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਲ ਹੋਏ। ਕਿਰਨ ਖੇਰ ਨੇ ਕਿਹਾ ਉਨਾਂ ਦਾ ਪਾਰਟੀ ’ਚ ਸ਼ਾਮਲ ਹੋਣ ਦਾ ਸਵਾਗਤ ਹੈ ਅਤੇ ਉਨਾਂ ਨੂੰ ਪਾਰਟੀ ’ਚ ਬਣਦਾ ਸਨਮਾਨ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਇਸੇ ਮਹੀਨੇ ਹੀ ਨਵੇਂ ਮੇਅਰ ਦੀ ਚੋਣ ਹੋਵੇਗੀ। Lakhbir Singh Joined BJP

ICC ਟੈਸਟ ਰੈਂਕਿੰਗ ’ਚ ਵੱਡਾ ਬਦਲਾਅ, ਭਾਰਤੀ ਖਿਡਾਰੀਆਂ ਦਾ ਦਬਦਬਾ