ਲੁਧਿਆਣਾ ਨਗਰ ਨਿਗਮ ਅਤੇ ਸਾਰੀਆਂ ਨਗਰ ਕੌਂਸਲਾਂ ਲਈ ਫੰਡਾਂ ਦਾ ਐਲਾਨ

Ludhiana Municipal Corporation

ਜਲਦੀ ਬਣੇਗਾ ਹਲਵਾਰਾ ਵਿਖੇ ਸਿਵਲ ਹਵਾਈ ਅੱਡਾ

  • ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ 24 ਘੰਟੇ ਨਹਿਰੀ ਪਾਣੀ ਦੀ ਸਪਲਾਈ ਲਈ 1469 ਕਰੋੜ ਰੁਪਏ ਦਾ ਐਲਾਨ

ਲੁਧਿਆਣਾ, (ਰਾਮ ਗੋਪਾਲ ਰਾਏਕੋਟੀ)। ਅਜਾਦੀ ਦਿਹਾੜੇ ‘ਤੇ ਸਵੇਰੇ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ 72ਵੇਂ ਅਜ਼ਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਲੁਧਿਆਣਾ ਵਿੱਚ ਮੌਜੂਦਾ ਸਮੇਂ ਸਪਲਾਈ ਕੀਤੇ ਜਾ ਰਹੇ ਧਰਤੀ ਹੇਠਲੇ ਪਾਣੀ ਦੀ ਬਜਾਏ 24 ਘੰਟੇ ਨਹਿਰੀ ਜਲ ਦੀ ਸਪਲਾਈ ਮੁਹੱਈਆ ਦੇ ਪ੍ਰਾਜੈਕਟ ਵਾਸਤੇ 1469 ਕਰੋੜ ਰੁਪਏ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰੀ ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਇਸ ਪ੍ਰੋਜੈਕਟ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ ਅਤੇ ਬਾਹਰੀ ਫੰਡਾਂ ਲਈ ਵਿਸ਼ਵ ਬੈਂਕ/ਏ.ਡੀ. ਬੈਂਕ ਨੂੰ ਭੇਜਿਆ ਗਿਆ ਹੈ। (Ludhiana Municipal Corporation)

ਮੁੱਖ ਮੰਤਰੀ ਵੱਲੋਂ ਜਲ ਸਪਲਾਈ, ਉਦਯੋਗਾਂ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਕਾਰਜਾਂ ਵਾਸਤੇ ਲੁਧਿਆਣਾ ਜ਼ਿਲੇ ਲਈ 3600 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਹਲਵਾਰਾ ਵਿਖੇ ਭਾਰਤੀ ਹਵਾਈ ਸੈਨਾ ਦੇ ਸਟੇਸ਼ਨ ‘ਤੇ ਸਿਵਲ ਇਨਕਲੇਵ ਦੀ ਸਥਾਪਨਾ ਲਈ ਵੀ ਸਿਧਾਂਤਕ ਪ੍ਰਵਾਨਗੀ ਹਾਸਲ ਹੋ ਗਈ ਹੈ ਅਤੇ ਸੂਬਾ ਸਰਕਾਰ ਇਸ ਮਸਲੇ ਦੀ ਭਾਰਤ ਸਰਕਾਰ ਕੋਲ ਪੈਰਵੀ ਕਰ ਰਹੀ ਹੈ। (Ludhiana Municipal Corporation) ਮੁੱਖ ਮੰਤਰੀ ਨੇ ਆਖਿਆ ਕਿ ਲੁਧਿਆਣਾ ਵਿਖੇ ਸਥਾਪਤ ਕੀਤੀ ਜਾਣੀ ਅਤਿ-ਆਧੁਨਿਕ ਸਾਈਕਲ ਵੈਲੀ ਦੇ ਹਿੱਸੇ ਵਜੋਂ ਹੀਰੋ ਸਾਈਕਲ ਪਾਰਕ ਦੇ ਵਿਕਾਸ ਲਈ 350 ਕਰੋੜ ਰੁਪਏ ਰੱਖੇ ਗਏ ਹਨ ਜਦਕਿ ਓਸਵਾਲ ਇੰਟੇਗ੍ਰੇਟਿਡ ਬਿਜ਼ਨਸ ਪਾਰਕ ਲਈ ਵੀ ਹੋਰ 250 ਕਰੋੜ ਰੁਪਏ ਦੀ ਤਜਵੀਜ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨਾਂ ਪ੍ਰੋਜੈਕਟਾਂ ਨਾਲ ਜਿੱਥੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉਥੇ ਹੀ ਸੂਬੇ ਦੇ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। (Ludhiana Municipal Corporation)

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿੰਡ ‘ਚ ਮਜ਼ਦੂਰ ਦੇ ਮਕਾਨ ਦੀ ਛੱਡ ਡਿੱਗੀ, ਇੱਕ ਦੀ ਮੌਤ

ਮੁੱਖ ਮੰਤਰੀ ਨੇ ਆਖਿਆ ਕਿ ਲਾਡੋਵਾਲ ਵਿਖੇ 100 ਏਕੜ ਰਕਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਮੈਗਾ ਫੂਡ ਪਾਰਕ ‘ਤੇ 117 ਕਰੋੜ ਰੁਪਏ ਖਰਚੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਬਹਾਦਰਕੇ ਰੋਡ ‘ਤੇ ਸਥਾਪਤ ਕੀਤੇ ਜਾ ਰਹੇ 15 ਐਮ.ਐਲ.ਡੀ. ਸੀ.ਈ.ਟੀ.ਪੀ. ਲਈ 23 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ, ਜਿਸ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਆਂ ਦੇ ਵਿਕਾਸ ਕੰਮਾਂ ਵੀ ਲਈ 483 ਕਰੋੜ ਰੁਪਏ ਦਾ ਐਲਾਨ ਕੀਤਾ ਹੈ। (Ludhiana Municipal Corporation)

ਇੱਕ ਹੋਰ ਅਹਿਮ ਫੈਸਲੇ ਵਿੱਚ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਸਵਰਗੀ ਸਰਦਾਰ ਬੇਅੰਤ ਸਿੰਘ ਦੀ ਯਾਦ ਵਿੱਚ ਦੋਰਾਹਾ ਵਿਖੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਹਸਪਤਾਲ ਸਥਾਪਤ ਕਰਨ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਸਾਰਗੜੀ ਦੀ ਪ੍ਰਸਿੱਧ ਜੰਗ ਵਿੱਚ ਹਿੱਸਾ ਲੈਣ ਵਾਲੇ 36 ਸਿੱਖ ਰੈਜੀਮੈਂਟ ਦੇ ਹਵਲਦਾਰ ਈਸ਼ਵਰ ਸਿੰਘ ਦੀ ਯਾਦ ਵਿੱਚ ਪਿੰਡ ਝੋਰੜਾਂ ਵਿਖੇ 10 ਬਿਸਤਰਿਆਂ ਦੀ ਸਮਰਥਾ ਵਾਲੀ ਮਿੰਨੀ ਪੀ.ਐਚ.ਸੀ. ਦੀ ਸਥਾਪਨਾ ਲਈ 64 ਲੱਖ ਰੁਪਏ ਮੁਹੱਈਆ ਕਰਵਾਏ ਜਾਣਗੇ। (Ludhiana Municipal Corporation)