ਕੜਾਕੇ ਦੀ ਠੰਢ ਨੂੰ ਲੈ ਕੇ ਲਿਆ ਫੈਸਲਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕੜਾਕੇ ਦੀ ਪੈ ਰਹੀ ਠੰਢ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ’ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਦਿੱਤੀ।
ਠੰਢ ਦੇ ਮੱਦੇਨਜ਼ਰ ਬੱਚਿਆਂ ਲਈ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਐਲਾਨ
ਚੰਡੀਗੜ੍ਹ। ਪੰਜਾਬ ਵਿੱਚ ਦਿਨੋਂ ਦਿਨ ਵਧ ਰਹੀ ਠੰਢ ਦੇ ਮੱਦੇਨਜ਼ਰ ਸਿਹਤ ਤੇ ਮੌਸਮ ਵਿਭਾਗ ਲਗਾਤਾਰ ਐਡਵਾਇਜ਼ਰੀਆਂ ਜਾਰੀ ਕਰ ਰਿਹਾ ਹੈ। ਠੰਢ ਦੌਰਾਨ ਆਪਣੀ ਸਿਹਤ ਦਾ ਖਿਆਲ ਰੱਖਣ ਲਈ ਵੀ ਕਿਹਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਜੇ ਆਉਣ ਵਾਲੇ ਦਿਨਾਂ ਵਿੱਚ ਠੰਢ ਤੋਂ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਇਸ ਦੌਰਾਨ ਬੱਚਿਆਂ ਲਈ ਕੈਬਨਿਟ ਮੰਤਰੀ ਨੇ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। (Holidays)
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।