ਮੋਗਾ ’ਚ ਹੋ ਰਹੀ ਮਹਾਂਪੰਚਾਇਤ ’ਚ ਵੱਡੀ ਪੱਧਰੀ ਸਮੂਲੀਅਤ ਕਰਨ ਦਾ ਐਲਾਨ

Mahapanchayat Moga
ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਡਕੌਦਾ ਦੀ ਹੋਈ ਸੂਬਾ ਪੱਧਰੀ ਮੀਟਿੰਗ ਦਾ ਦ੍ਰਿਸ਼।

ਮਹਾਂਪੰਚਾਇਤ: ਭਾਰਤੀ ਕਿਸਾਨ ਯੂਨੀਅਨ ਡਕੌਦਾ ਦੀ ਹੋਈ ਮੀਟਿੰਗ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਲੀਡਰਸ਼ਿਪ ਦੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਅਧੀਨ ਹੋਈ, ਜਿਸ ਵਿਚ ਗੁਰਮੀਤ ਸਿੰਘ ਭੱਟੀਵਾਲ ਸੀਨੀਅਰ ਮੀਤ ਪ੍ਰਧਾਨ ਪੰਜਾਬ, ਜਗਮੋਹਨ ਸਿੰਘ ਪਟਿਆਲਾ ਸੂਬਾ ਜਨਰਲ ਸਕੱਤਰ, ਰਾਮ ਸਿੰਘ ਮਟੋਰੜਾ ਸੂਬਾ ਖਜ਼ਾਨਚੀ ਅਤੇ ਦਲਵਿੰਦਰ ਸਿੰਘ ਸਹਾਇਕ ਸੂਬਾ ਖਜ਼ਾਨਚੀ ਅਤੇ ਪਟਿਆਲਾ ਦੇ ਜ਼ਿਲ੍ਹਾ ਆਗੂ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ: Canada News: ਕੈਨੇਡਾ ਦੇ PM ਨੇ ਦਿੱਤਾ ਅਸਤੀਫਾ, ਹੁਣ ਇਹ ਭਾਰਤੀ ਬਣਨਗੇ ਪੀਐੱਮ! ਜਾਣੋ ਕਿਵੇਂ…

ਇਸ ਮੀਟਿੰਗ ਦਾ ਮੁੱਖ ਏਜੰਡਾ 9 ਜਨਵਰੀ ਨੂੰ ਸੰਯੁਕਤ ਮੋਰਚੇ ਦੀ ਮੋਗਾ ਵਿਖੇ ਹੋ ਰਹੀ ਮਹਾਂਪੰਚਾਇਤ ਵਿਚ ਵੱਡੀ ਪੱਧਰ ’ਤੇ ਸ਼ਮੂਲੀਅਤ ਕਰਨਾ ਸੀ। ਇਸ ਮੌਕੇ ਬੂਟਾ ਸਿੰਘ ਬੁਰਜਗਿੱਲ ਤੇ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਸ਼ਮੂਲੀਅਤ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਅੱਜ ਦੀ ਵਿਚਾਰ ਚਰਚਾ ਤੋਂ ਅੰਦਾਜ਼ਾ ਹੈ ਕਿ ਸਿਰਫ਼ ਸਾਡੀ ਜਥੇਬੰਦੀ ਔਰਤਾਂ/ਮਰਦਾਂ ਸਮੇਤ 5000 ਤੋਂ ਵੱਧ ਸ਼ਮੂਲੀਅਤ ਹੋਵੇਗੀ। ਸਾਡੀ ਜਥੇਬੰਦੀ ਵੱਲੋਂ ਮੋਗਾ ਵਿਖੇ ਇੰਤਜਾਮਾਂ ਵਿਚ ਬਣਦਾ ਯੋਗਦਾਨ ਪਾਉਣ ਦੀ ਵਿਉਂਤਬੰਦੀ ਕੀਤੀ ਗਈ। ਸਾਰੇ ਸੂਬਾਈ ਆਗੂ ਇਕ ਮੱਤ ਸਨ ਕਿ ਸੰਯੁਕਤ ਕਿਸਾਨ ਮੋਰਚੇ ਦੀ 9 ਜਨਵਰੀ ਵਾਲੀ ਮਹਾਂਪੰਚਾਇਤ, ਕਿਸਾਨ ਘੋਲ ਦੇ ਇਤਿਹਾਸ ਵਿਚ ਮੀਲ-ਪੱਥਰ ਸਾਬਤ ਹੋਵੇਗੀ।

 

LEAVE A REPLY

Please enter your comment!
Please enter your name here