ਪੰਜਾਬ ’ਚ ਪੰਚਾਇਤੀ ਚੋਣਾਂ ਦਾ ਐਲਾਨ, 20 ਅਕਤੂਬ ਨੂੰ ਹੋਣਗੀਆਂ ਚੋਣਾਂ | Punjab News
(ਅਸ਼ਵਨੀ ਚਾਵਲਾ) ਚੰਡੀਗੜ੍ਹ। Punjab News: ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਚਾਇਤੀ ਚੋਣਾਂ ਦੇ ਐਲਾਨ ਨਾਲ ਹੀ ਸਾਰੀਆਂ ਪਾਰਟੀਆਂ ਨੇ ਕਮਰ ਕੱਸਣੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ 13 ਹਜ਼ਾਰ ਤੋਂ ਜ਼ਿਆਦਾ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 20 ਅਕਤੂਬਰ ਨੂੰ ਪੰਜਾਬ ਵਿੱਚ ਕਰਵਾਈ ਜਾਣਗੀਆਂ। ਇਸ ਲਈ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਵਿੱਚ ਪਿਛਲੇ ਤਿੰਨ ਮਹੀਨੇ ਤੋਂ ਲਗਭਗ 13 ਹਜ਼ਾਰ ਤੋਂ ਜਿਆਦਾ ਗ੍ਰਾਮ ਪੰਚਾਇਤਾਂ ਦੀ ਚੋਣਾਂ ਪੈਂਡਿੰਗ ਚੱਲ ਰਹੀਆਂ ਹਨ ਅਤੇ ਗ੍ਰਾਮ ਪੰਚਾਇਤਾਂ ਨੂੰ ਚਲਾਉਣ ਲਈ ਬੀਡੀਪੀਓ ਨੂੰ ਅਧਿਕਾਰੀ ਦੇ ਰੂਪ ਦੇ ਵਿੱਚ ਤੈਨਾਤ ਕੀਤਾ ਹੋਇਆ ਹੈ ਪੰਜਾਬ ਸਰਕਾਰ ਵੱਲੋਂ ਇਹਨਾਂ ਗ੍ਰਾਂਮ ਪੰਚਾਇਤਾਂ ਦੀ ਚੋਣਾ ਨੂੰ ਕੁਝ ਸਮਾਂ ਬਾਅਦ ਕਰਵਾਉਣ ਲਈ ਵਿਚਾਰ ਕੀਤਾ ਜਾ ਰਿਹਾ ਸੀ ਪਰ ਇਹਨਾਂ ਚੋਣਾਂ ਦੀ ਉਡੀਕ ਵਿੱਚ ਬੈਠੇ ਪੰਜਾਬ ਦੇ ਕੁਝ ਲੋਕਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਉਂਦੇ ਹੋਏ ਜਲਦ ਤੋਂ ਜਲਦ ਚੋਣਾਂ ਕਰਵਾਉਣ ਦੀ ਮੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ: NIA Raid: ਮੋਗਾ ਦੇ ਪਿੰਡ ਬਿਲਾਸਪੁਰ ’ਚ NIA ਵੱਲੋਂ ਛਾਪੇਮਾਰੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਣ ਕਰਕੇ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਗਏ ਸਨ ਕਿ ਜਲਦ ਤੋਂ ਜਲਦ ਪੰਜਾਬ ਦੀਆਂ ਚੋਣਾਂ ਨੂੰ ਕਰਵਾਇਆ ਜਾਵੇ ਅਤੇ ਪੰਜਾਬ ਸਰਕਾਰ ਤੋਂ ਚੋਣਾਂ ਨੂੰ ਕਰਵਾਉਣ ਸਬੰਧੀ ਜਾਣਕਾਰੀ ਵੀ ਮੰਗੀ ਗਈ ਸੀ ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਦੀ ਚੋਣਾਂ ਨੂੰ ਕਰਵਾਉਣ ਲਈ ਪਹਿਲਾਂ ਨਾਲੋਂ ਤੇਜ਼ੀ ਫੜਦੇ ਹੋਏ ਅੱਜ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਹਾਲਾਂਕਿ ਚੋਣ ਕਰਵਾਉਣ ਦਾ ਸਾਰਾ ਪ੍ਰੋਗਰਾਮ ਸੂਬੇ ਦੇ ਚੋਣ ਅਧਿਕਾਰੀ ਵੱਲੋਂ ਜਾਰੀ ਕੀਤਾ ਜਾਣਾ ਹੈ ਅਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਬਾਅਦ ਹੁਣ ਜਲਦ ਹੀ ਸੂਬਾ ਚੋਣ ਅਧਿਕਾਰੀ ਵੱਲੋਂ ਇਸ ਸਬੰਧੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਏਗੀ।
ਗ੍ਰਾਮ ਪੰਚਾਇਤਾਂ ਨੂੰ ਮਿਲਿਆ ਸਿਰਫ 30 ਦਿਨ ਦਾ ਸਮਾਂ | Punjab News
ਪੰਜਾਬ ਦੀ 13,000 ਗ੍ਰਾਮ ਪੰਚਾਇਤਾਂ ਵਿੱਚ ਸਰਪੰਚ ਅਤੇ ਪੰਚ ਬਣਨ ਦੀ ਤਿਆਰੀ ਕਰ ਰਹੇ ਪਿੰਡਾਂ ਦੇ ਲੋਕਾਂ ਨੂੰ ਸਿਰਫ 30 ਹੀ ਦਿਨ ਦਾ ਹੀ ਸਮਾਂ ਮਿਲ ਰਿਹਾ ਹੈ। ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ 20 ਅਕਤੂਬਰ 2024 ਨੂੰ ਇਹਨਾਂ ਚੋਣਾਂ ਨੂੰ ਨੇਪੜੇ ਚਾਰੇ ਜਾਏਗਾ ਇਸ ਲਈ ਹੁਣ ਤੋਂ 30 ਦਿਨ ਬਾਅਦ ਚੋਣ ਹੋਣ ਦੇ ਚਲਦੇ ਸਰਪੰਚ ਅਤੇ ਪੰਚ ਬਣਨ ਦੇ ਚਾਹਵਾਨ ਨੂੰ ਅੱਜ ਤੋਂ ਹੀ ਤਿਆਰੀ ਵਿੱਚ ਲੱਗਣਾ ਪਏਗਾ। Punjab News