ਸਾਡੇ ਨਾਲ ਸ਼ਾਮਲ

Follow us

12.5 C
Chandigarh
Sunday, February 8, 2026
More
    Home Breaking News Punjab Pancha...

    Punjab Panchayat Elections: ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ

    punjab panchayat election 2024 update
    Punjab Panchayat Elections: ਪੰਜਾਬ 'ਚ ਪੰਚਾਇਤੀ ਚੋਣਾਂ ਦਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ

    15 ਨੂੰ ਐਲਾਨੇ ਜਾਣਗੇ ਨਤੀਜੇ | Punjab Panchayat Elections

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Panchayat Elections: ਪੰਜਾਬ ‘ਚ ਅੱਜ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ਼ ਸੂਬਾ ਕਮਿਸ਼ਨਰ ਰਾਜ ਕਮਲ ਚੌਧਰੀ ਵੱਲੋਂ ਅੱਜ ਦੁਪਹਿਰ 3 ਵਜੇ ਪੰਜਾਬ ਭਵਨ ‘ਚ ਪ੍ਰੈਸ ਕਾਂਨਫਰੰਸ ਬੁਲਾਈ ਗਈ। ਭਾਵ ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਬਿਗੁੱਲ ਵੱਜ ਗਿਆ ਹੈ। ਪੰਜਾਬ ਚੋਣ ਕਮਿਸ਼ਨ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ‘ਚ ਪੰਚਾਇਤੀ ਚੋਣਾ 15 ਅਕਤੂਬਰ ਨੂੰ ਹੋਣਗੀਆਂ ਤੇ 15 ਅਕਤੂਬਰ ਨੂੰ ਹੀ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।

    ਇਹ ਵੀ ਪੜ੍ਹੋ: Panchayat: ਕਿਸਾਨ-ਮਜ਼ਦੂਰ ਪੰਚਾਇਤ ’ਚ ਲਏ ਅਹਿਮ ਫ਼ੈਸਲੇ

    ਇਸ ਕਰਕੇ ਅੱਜ ਪੰਜਾਬ ‘ਚ ਚੋਣਾਂ ਦਾ ਐਲਾਨ ਕਰਕੇ ਚੋਣ ਜਾਬਤਾ ਲੱਗ ਗਿਆ ਹੈ। ਰਾਜ ਕਮਲ ਚੌਧਰੀ ਵੱਲੋਂ ਪ੍ਰੈਸ ਕਾਨਫਰੰਸ ‘ਚ ਐਲਾਨ ਕੀਤਾ ਗਿਆ ਹੈ ਕਿ 19110 ਪੋਲਿੰਗ ਬੂਥ ਬਣਾਏ ਜਾਣਗੇ। ਉਨ੍ਹਾਂ ਪ੍ਰੈਸ ਕਾਨਫਰੰਸ ‘ਚ ਇਹ ਵੀ ਕਿਹਾ ਕਿ ਤਿਊਹਾਰਾਂ ਦੇ ਸੀਜ਼ਨ ਤੇ ਝੋਨੇ ਦੀ ਵਾਢੀ ਨੂੰ ਧਿਆਨ ‘ਚ ਰੱਖਦੇ ਹੋਏ ਇਸ ਦਾ ਸ਼ਡਿਊਲ ਤਿਆਰ ਕੀਤਾ ਗਿਆ ਹੈ। ਪੰਚਾਇਤੀ ਚੋਣਾਂ ‘ਚ 100 ਰੁਪਏ ਨੌਮੀਨੇਸ਼ਨ ਫੀਸ ਰੱਖੀ ਗਈ ਹੈ।

    ਲਗਭਗ 9 ਮਹੀਨਿਆਂ ਤੋਂ ਪੈਂਡਿੰਗ ਹਨ ਪੰਚਾਇਤੀ ਚੋਣਾਂ

    ਪੰਜਾਬ ਵਿੱਚ ਕੁੱਲ 13241 ਪੰਚਾਇਤਾਂ ਹਨ। ਜਦੋਂਕਿ 153 ਬਲਾਕ ਕਮੇਟੀਆਂ ਅਤੇ 23 ਜ਼ਿਲ੍ਹਾ ਪ੍ਰੀਸ਼ਦ ਹਨ। ਉਨ੍ਹਾਂ ਦਾ ਕਾਰਜਕਾਲ 31 ਦਸੰਬਰ 2023 ਨੂੰ ਖਤਮ ਹੋ ਗਿਆ ਸੀ। ਸੂਬੇ ਵਿੱਚ ਸਭ ਤੋਂ ਵੱਧ 1405 ਪੰਚਾਇਤਾਂ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹਨ, ਜਦੋਂ ਕਿ ਪਟਿਆਲਾ ਵਿੱਚ 1022 ਪੰਚਾਇਤਾਂ ਹਨ। ਪਿਛਲੇ ਸਾਲ ਦਸੰਬਰ ਤੋਂ ਭੰਗ ਹੋਈਆਂ ਪੰਚਾਇਤਾਂ ਦੀਆਂ ਚੋਣਾਂ ਅਜੇ ਬਾਕੀ ਹਨ।

    ਪੰਜਾਬ ਹਰਿਆਣਾ ਹਾਈ ਕੋਰਟ ’ਚ ਦਾਖਲ ਕੀਤੀ ਸੀ ਪਟੀਸ਼ਨ

    ਜਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਸੰਮਤੀ ਅਤੇ ਗ੍ਰਾਮ ਪੰਚਾਇਤ ਚੋਣਾਂ ਨਾ ਕਰਵਾਏ ਜਾਣ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਕੁਝ ਦਿਨਾਂ ਵਿੱਚ ਹੀ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਵਾਬ ਦਿੰਦਿਆਂ ਇਨ੍ਹਾਂ ਨੂੰ ਜਲਦੀ ਕਰਵਾਉਣ ਲਈ ਕਿਹਾ ਸੀ। Punjab Panchayat Elections

    LEAVE A REPLY

    Please enter your comment!
    Please enter your name here