Punjab Kisan News: ਸੰਯੁਕਤ ਕਿਸਾਨ ਮੋਰਚੇ ਦੀਆਂ ਪੰਚਾਇਤਾਂ ’ਚ ਉਗਰਾਹਾਂ ਧੜੇ ਵੱਲੋਂ ਸ਼ਾਮਲ ਹੋਣ ਦਾ ਐਲਾਨ

Punjab Kisan News
Punjab Kisan News: ਸੰਯੁਕਤ ਕਿਸਾਨ ਮੋਰਚੇ ਦੀਆਂ ਪੰਚਾਇਤਾਂ ’ਚ ਉਗਰਾਹਾਂ ਧੜੇ ਵੱਲੋਂ ਸ਼ਾਮਲ ਹੋਣ ਦਾ ਐਲਾਨ

ਦੋਵਾਂ ਮਹਾਂਪੰਚਾਇਤ ’ਚ ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ’ਚ ਸੈਂਕੜੇ ਬੱਸਾਂ ਦੇ ਕਾਫਲੇ ਹੋਣਗੇ ਸ਼ਾਮਲ | Punjab Kisan News

Punjab Kisan News: (ਗੁਰਪ੍ਰੀਤ ਸਿੰਘ) ਬਰਨਾਲਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟੋਹਾਣਾ ਤੇ ਮੋਗਾ ਵਿਖੇ ਐੱਸ.ਕੇ.ਐੱਮ ਵੱਲੋਂ ਕੀਤੀਆਂ ਜਾ ਰਹੀਆਂ ਵਿਸ਼ਾਲ ਮਹਾਂਪੰਚਾਇਤਾਂ ਸਬੰਧੀ ਪ੍ਰੈਸ ਕਾਨਫਰੰਸ ਇੱਕ ਰੈਸਟੋਰੈਂਟ ਬਰਨਾਲਾ ਵਿਖੇ ਕੀਤੀ ਗਈ। ਪ੍ਰੈਸ ਕਾਨਫਰੰਸ ਨੂੰ ਬੀ.ਕੇ.ਯੂ (ਏਕਤਾ ਉਗਰਾਹਾਂ) ਵੱਲੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਰੂਪ ਸਿੰਘ ਛੰਨਾ, ਜਨਕ ਸਿੰਘ ਭੂਟਾਲ ਤੇ ਜਗਤਾਰ ਸਿੰਘ ਕਾਲਾਝਾੜ ਨੇ ਸੰਬੋਧਨ ਕੀਤਾ।

ਇਹ ਵੀ ਪੜ੍ਹੋ: Weather News: ਮੌਸਮ ਵਿਭਾਗ ਨੇ ਸੂਬੇ ਦੇ ਇਨ੍ਹਾਂ ਸ਼ਹਿਰਾਂ ‘ਚ ਜਾਰੀ ਕੀਤੀ ਚੇਤਾਵਨੀ, ਜਲਦੀ ਪੜ੍ਹੋ

ਆਗੂਆ ਦੱਸਿਆ ਕਿ ਐੱਸ.ਕੇ.ਐੱਮ ਵੱਲੋਂ ਹਰਿਆਣਾ ਦੇ ਟੋਹਾਣਾ ’ਚ 4 ਜਨਵਰੀ ਤੇ ਮੋਗਾ ’ਚ 9 ਜਨਵਰੀ ਨੂੰ ਵਿਸ਼ਾਲ ਮਹਾਂਪੰਚਾਇਤ ਕਰਨ ਦਾ ਮਕਸਦ ਕਿਸਾਨਾਂ ਖੇਤ/ਪੇਂਡੂ ਮਜ਼ਦੂਰਾਂ ਅਤੇ ਦੇਸ ਵਿਰੋਧੀ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਵਾਉਣ ਲਈ ਤੇ ਸਾਰੀਆਂ ਫਸਲਾਂ ਉੱਪਰ ਸਵਾਮੀਨਾਥਨ ਕਮਿਸਨ ਦੀਆਂ ਸਿਫਾਰਸਾਂ ਅਨੁਸਾਰ ਸੀ 2+50% ਫਾਰਮੂਲੇ ਨਾਲ ਲਾਭਕਾਰੀ ਐੱਮ.ਐੱਸ.ਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ ਲਈ ਅਤੇ ਲਗਾਤਾਰ ਵਧ ਰਹੇ ਖੇਤੀ ਲਾਗਤ ਖਰਚਿਆਂ ਕਾਰਨ ਅਤੇ ਫਸਲਾਂ ਦੇ ਲਾਭਕਾਰੀ ਮੁੱਲ ਨਾ ਮਿਲਣ ਕਾਰਨ 80% ਤੋਂ ਵੱਧ ਕਿਸਾਨ ਤੇ ਖੇਤ ਮਜ਼ਦੂਰ ਭਾਰੀ ਕਰਜਾ-ਜਾਲ ਵਿੱਚ ਫਸ ਚੁੱਕੇ ਹਨ ਅਤੇ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ ਤੇ ਇਸ ਕਰਜਾ-ਜਾਲ ਵਿੱਚੋਂ ਕੱਢਣ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਰ ਕਿਸਮ ਦਾ ਕਰਜ਼ਾ ਖਤਮ ਕਰਵਾਉਣ ਲਈ ਗਰੰਟੀ ਕਾਨੂੰਨ ਬਣਾਉਣ ਲਈ, ਕਿਸਾਨ ਅੰਦੋਲਨ ਦੌਰਾਨ ਕਈ ਰਾਜਾਂ ਅਤੇ ਕੇਂਦਰ ਸਾਸਿਤ ਪ੍ਰਦੇਸਾਂ ਵਿੱਚ ਜਿਹੜੇ ਪੁਲਿਸ ਵੱਲੋਂ ਕਿਸਾਨਾਂ ਤੇ ਖੇਤ ਮਜਦੂਰਾਂ ਸਿਰ ਮੜੇ ਕੇਸ ਰੱਦ ਕਰਵਾਉਣ ਲਈ।

ਕੇਂਦਰ ਸਰਕਾਰ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਤੁਰੰਤ ਲਾਗੂ ਕਰੇ : ਆਗੂ

ਲੋਕ ਵਿਰੋਧੀ ਬਿਜਲੀ ਬਿੱਲ 2022 ਵਾਪਸ ਕਰਵਾਉਣ ਲਈ। ਫਸਲੀ ਰੋਗਾਂ, ਸੋਕਾ, ਹੜ, ਨਕਲੀ ਕੀਟਨਾਸਕਾਂ ਨਦੀਨਨਾਸ਼ਕਾਂ ਆਦਿ ਕਾਰਨ ਹੋਣ ਵਾਲੇ ਫਸਲੀ ਨੁਕਸਾਨ ਦੀ ਭਰਪਾਈ ਲਈ ਲਾਜਮੀ ਫਸਲ ਬੀਮਾ ਯਕੀਨੀ ਕਰਵਾਉਣ ਲਈ ਤੇ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਹੱਲ ਕਰਵਾਉਣ ਸਮੇਤ ਸੰਭੂ ਤੇ ਖਨੌਰੀ ਬਾਰਡਰਾਂ ‘ਤੇ ਲਗਾਤਾਰ ਸੰਘਰਸ਼ਸੀਲ ਕਿਸਾਨ ਜਥੇਬੰਦੀਆਂ ਨਾਲ ਫੌਰੀ ਗੱਲਬਾਤ ਰਾਹੀਂ ਮਸਲੇ ਹੱਲ ਕਰਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ। ਉਨਾਂ ਕਿਹਾ ਕਿ ਦੋਵਾਂ ਰੈਲੀਆਂ ਚ ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ਚ ਸੈਂਕੜਿਆਂ ਦੀ ਗਿਣਤੀ ਚ ਬੱਸਾਂ ਦੇ ਕਾਫਲੇ ਸਾਮਲ ਹੋਣਗੇ ਤੇ ਹਜ਼ਾਰਾਂ ਕਿਸਾਨ ਤੇ ਔਰਤਾਂ ਸ਼ਾਮਲ ਹੋਣਗੇ।

LEAVE A REPLY

Please enter your comment!
Please enter your name here