ਪੰਜਾਬ ਦੇ ਕਿਸਾਨਾਂ ਦਾ ਸਮੁੱਚਾ ਫਸਲੀ ਕਰਜ਼ਾ ਮੁਆਫ ਕਰਨ ਦਾ ਐਲਾਨ

Announcing, Farm Loan, waiverm Punjab farmers

ਦੋ ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ ਦੋ ਲੱਖ ਦੀ ਰਾਹਤ ਮਿਲੇਗੀ

ਚੰਡੀਗੜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਛੋਟੇ ਅਤੇ ਦਰਮਿਆਨੇ ਕਿਸਾਨਾਂ (ਪੰਜ ਏਕੜ ਤੱਕ) ਲਈ ਦੋ ਲੱਖ ਰੁਪਏ ਤੱਕ ਦਾ ਸਮੁੱਚਾ ਫਸਲੀ ਕਰਜ਼ਾ ਮੁਆਫ ਕਰਨ ਅਤੇ ਕਰਜ਼ੇ ਦੀ ਰਾਸ਼ੀ ‘ਤੇ ਗੌਰ ਕੀਤੇ ਬਿਨਾਂ ਬਾਕੀ ਸਾਰੇ ਦਰਮਿਆਨੇ ਕਿਸਾਨਾਂ ਨੂੰ 2 ਲੱਖ ਰੁਪਏ ਦੀ ਰਾਹਤ ਦੇਣ ਦਾ ਐਲਾਨ ਕੀਤਾ ਹੈ ਅੱਜ ਪੰਜਾਬ ਵਿਧਾਨ ਸਭਾ ਵਿੱਚ ਆਪਣੇ ਭਾਸ਼ਨ ਦੌਰਾਨ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਕੁੱਲ 10.25 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ ਜਿਨਾਂ ਵਿੱਚ ਪੰਜ ਏਕੜ ਤੱਕ ਵਾਲੇ 8.75 ਲੱਖ ਕਿਸਾਨ ਸ਼ਾਮਲ ਹਨ। ਉਨਾਂ ਕਿਹਾ ਕਿ ਉੱਤਰ-ਪ੍ਰਦੇਸ਼ ਅਤੇ ਮਾਹਾਰਾਸ਼ਟਰ ਸਰਕਾਰ ਵਲੋਂ ਐਲਾਨ ਕੀਤੀ ਗਈ ਰਾਹਤ ਨਾਲੋਂ ਇਹ ਦੁੱਗਣੀ ਰਾਹਤ ਹੈ।

ਐਕਸਗ੍ਰੇਸ਼ੀਆ ਗ੍ਰਾਂਟ ਵਧਾ ਕੇ ਪੰਜ ਲੱਖ ਰੁਪਏ ਕੀਤੀ

ਇਹ ਫੈਸਲਾ ਉੱਘੇ ਅਰਥਸ਼ਾਸ਼ਤਰੀ ਡਾ. ਟੀ. ਹੱਕ ਦੀ ਅਗਵਾਈ ਵਾਲੇ ਮਾਹਿਰਾਂ ਦੇ ਗਰੁੱਪ ਵਲੋਂ ਦਿੱਤੀ ਗਈ ਅੰਤ੍ਰਿਮ ਰਿਪੋਰਟ ‘ਤੇ ਅਧਾਰਿਤ ਹੈ। ਸੂਬਾ ਸਰਕਾਰ ਨੇ ਇਸ ਗਰੁੱਪ ਨੂੰ ਸੂਬੇ ਦੀ ਸੰਕਟਾਂ ਵਿੱਚ ਘਿਰੀ ਕਿਸਾਨੀ ਨੂੰ ਇਸ ਵਿਚੋਂ ਬਾਹਰ ਕੱਢਣ ਲਈ ਢੰਗ ਤਰੀਕੇ ਅਤੇ ਸੁਝਾਅ ਦੇਣ ਦਾ ਕਾਰਜ ਸੌਂਪਿਆ ਸੀ। ਕਿਸਾਨਾਂ ਦੇ ਫਸਲੀ ਕਰਜ਼ੇ ਮੁਆਫ ਕਰਨ ਲਈ ਆਪਣੀ ਵਚਨਬੱਧਤਾ ‘ਤੇ ਸਰਕਾਰ ਵਲੋਂ ਦ੍ਰਿੜ ਹੋਣ ਦਾ ਸਪੱਸ਼ਟ ਐਲਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਖੁਦਕੁਸ਼ੀ ਕਰਨ ਵਾਲੇ ਸਾਰੇ ਕਿਸਾਨਾਂ ਦੇ ਪਰਿਵਾਰਾਂ ‘ਤੇ ਖੜੇ ਫਸਲੀ ਕਰਜ਼ੇ ਸੰਸਥਾਈ ਸਰੋਤਾਂ ਰਾਹੀਂ ਸਰਕਾਰ ਦੁਆਰਾ ਆਪਣੇ ਸਿਰ ਲੈਣ ਦਾ ਵੀ ਵਾਧੂ ਫੈਸਲਾ ਕੀਤਾ ਹੈ। ਖੁਦਕੁਸ਼ੀ ਨਾਲ ਪੀੜਤ ਪਰਿਵਾਰਾਂ ਦੀ ਅਕੈਸ-ਗ੍ਰੇਸ਼ੀਆ ਰਾਸ਼ੀ ਵੀ ਮੌਜੂਦਾ ਤਿੰਨ ਲੱਖ ਤੋਂ ਵਧਾ ਕੇ ਪੰਜ ਲੱਖ ਕਰਨ ਦਾ ਫੈਸਲਾ ਵੀ ਲਿਆ ਗਿਆ ਹੈ।