ਪੰਜਾਬ ਤੇ ਗੋਆ ‘ਚ ਇੱਕੋ ਸਮੇਂ ਚੋਣਾਂ ਨਾਲ ਨਹੀਂ ਪਏਗਾ ਫਰਕ: ਕੇਜਰੀਵਾਲ
ਚੰਡੀਗੜ੍ਹ, (ਅਸ਼ਵਨੀ ਚਾਵਲਾ) | ਪੰਜ ਸੂਬਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇਹ ਭਾਰਤ ਦੇ ਚੋਣ ਕਮਿਸ਼ਨ ਦਾ ਫਰਜ਼ ਹੈ ਕਿ ਸੂਬੇ ਵਿੱਚ ਨਿਰਪੱਖ ਅਤੇ ਭੈ ਮੁਕਤ ਚੋਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਗੋਆ ਤੇ ਪੰਜਾਬ ਵਿੱਚ ਇੱਕੋ ਦਿਨ ਹੀ ਚੋਣਾਂ ਕਰਵਾਏ ਜਾਣ ਪਿੱਛੇ ਉਨ੍ਹਾਂ ਨੂੰ ਕੋਈ ਸਾਜ਼ਿਸ਼ ਨਹੀਂ ਲਗਦੀ ਹੈ। ਇਸ ਨਾਲ ਕੋਈ ਫਰਕ ਨਹੀਂ ਪੈਂਦਾ, ਕਿਉਂਕਿ ਇਸ ਵਾਰ ਚੋਣਾਂ ਲੀਡਰਾਂ ਨੇ ਨਹੀਂ ਸਗੋਂ ਆਮ ਲੋਕਾਂ ਨੇ ਲੜਨੀਆਂ ਹਨ, ਇਸ ਲਈ ਆਮ ਲੋਕ ਖ਼ੁਦ ਦੀ ਮਰਜ਼ੀ ਨਾਲ ਘਰ ਤੋਂ ਨਿਕਲ ਆਮ ਆਦਮੀ ਪਾਰਟੀ ਨੂੰ ਹੀ ਵੋਟਾਂ ਪਾਉਣਗੇ।
ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਮਾਫੀਆ ਦੇ ਚੁੰਗਲ ‘ਚੋਂ ਨਿਕਲਣ ਲਈ ਕਾਫ਼ੀ ਉਤਸੁਕ ਹਨ ਅਤੇ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਉਹ ਆਮ ਲੋਕਾਂ ਦੀ ਸਰਕਾਰ ਬਣਾਉਣ ਲਈ ਆਜ਼ਾਦ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਗੋਆ ਅਤੇ ਪੰਜਾਬ ਵਿੱਚ ਸਮਰਥਨ ਦੇਣ ਲਈ ਵੱਡੀ ਗਿਣਤੀ ਵਿੱਚ ਲੋਕ ਬਾਹਰ ਨਿਕਲਨਗੇ। ਕੇਜਰੀਵਾਲ ਨੇ ਕਿਹਾ ਕਿ ਸੂਬਿਆਂ ਵਿੱਚ ਭੈ ਮੁਕਤ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਹੋਰ ਜਿਆਦਾ ਅਰਧਸੈਨਿਕ ਬਲਾਂ ਦੀਆਂ ਟੁਕੜੀਆਂ ਤੈਨਾਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਪੰਜਾਬ ਵਿੱਚ ਕਾਨੂੰਨ ਵਿਵਸਥਾ ਇੱਕ ਮਹੱਤਵਪੂਰਣ ਮੁੱਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ