ਸੀਐਮ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਐਕਸ਼ਨ : ਨਜਾਇਜ਼ ਮਾਈਨਿੰਗ ਮਾਮਲੇ ’ਚ ਪੰਜ ’ਤੇ ਪਰਚਾ ਦਰਜ

minging

ਸੀਐਮ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਐਕਸ਼ਨ : ਨਜਾਇਜ਼ ਮਾਈਨਿੰਗ ਮਾਮਲੇ ’ਚ ਪੰਜ ’ਤੇ ਪਰਚਾ ਦਰਜ

(ਸੱਚ ਕਹੂੰ ਨਿਊਜ਼) ਲੁਧਿਆਣਾ। ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਂਦੇ ਹੀ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਵੱਡਾ ਐਕਸ਼ਨ ਲੈਂਦਿਆਂ ਜ਼ਿਲ੍ਹਾ ਲੁਧਿਆਣਾ ਵਿੱਚ ਨਾਜਾਇਜ਼ ਮਾਈਨਿੰਗ ਮਾਮਲੇ ’ਚ ਐਕਸ਼ਨ ਲਿਆ ਹੈ। ਭਗਵੰਤ ਮਾਨ ਨੂੰ ਭ੍ਰਿਸ਼ਟਾਚਾਰ ਵਿਰੋਧੀ ਹੈਲਪ ਨੰਬਰ ’ਤੇ ਸਿਕਾਇਤ ਮਿਲੀ ਸੀ। ਜਿਸ ਦੇ ਅਧਾਰ ’ਤੇ ਮਾਨ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ।

ਜਾਣਕਾਰੀ ਅਨੁਸਾਰ ਲੁਧਿਆਣਾ ਦੇ ਜ਼ਿਲ੍ਹੇ ਦੇ ਪਿੰਡ ਕੂਮ ਕਲਾਂ ਕੋਲ ਸਤਲੁਜ ਦਰਿਆ ‘ਚ ਨਜਾਇਜ਼ ਮਾਈਨਿੰਗ ਸੰਬੰਧੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਮਿਲੀ ਸੀ। ਪ੍ਰਸ਼ਾਸ਼ਨ ਨੇ ਤੁਰਤ ਕਾਰਵਾਈ ਕਰਦਿਆਂ 5 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਨੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋਘ