ਸੱਜਣ ਕੁਮਾਰ ਨੂੰ ਲੱਗਾ ਇੱਕ ਹੋਰ ਵੱਡਾ ਝਟਕਾ

Sajjan Kumar, Relieved, Supreme Court

ਸੁਪਰੀਮ ਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਰੱਦ

ਨਵੀਂ ਦਿੱਲੀ। 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਸੱਜਣ ਕੁਮਾਰ ਵਲੋਂ ਵੱਧਦੀ ਉਮਰ ਅਤੇ ਬਿਮਾਰੀ ਦੇ ਅਧਾਰ ‘ਤੇ ਜ਼ਮਾਨਤ ਮੰਗੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ। ਇਸ ਕੇਸ ਦੀ ਸੁਣਵਾਈ ਕਰ ਰਹੇ ਚੀਫ਼ ਜਸਟਿਸ ਐਸਏ ਬੋਬੜੇ ਨੇ ਕਿਹਾ ਕਿ ਹਸਪਤਾਲ ਵਿੱਚ ਦਾਖਲ ਹੋਣਾ ਜ਼ਰੂਰੀ ਨਹੀਂ ਹੈ। ਅਜਿਹੀ ਸਥਿਤੀ ਵਿੱਚ ਅਸੀਂ ਮਨਜ਼ੂਰੀ ਨਹੀਂ ਦੇ ਸਕਦੇ। ਅਸੀਂ ਪਟੀਸ਼ਨ ਖਾਰਜ ਕਰ ਦਿੰਦੇ ਹਾਂ।

ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਦੀ ਸਜ਼ਾ ਖਿਲਾਫ ਅਪੀਲ ਹੇਠਲੀ ਅਦਾਲਤ ਖੁੱਲ੍ਹਣ ਤੋਂ ਬਾਅਦ ਹੋਵੇਗੀ। ਦੱਸ ਦਈਏ ਕਿ ਦਸੰਬਰ 2018 ਵਿੱਚ ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਹ ਜੇਲ੍ਹ ਵਿੱਚ ਹੈ। ਸੁਪਰੀਮ ਕੋਰਟ ਨੇ ਫਿਲਹਾਲ ਉਮਰ ਅਤੇ ਬਿਮਾਰੀ ਦੇ ਅਧਾਰ ‘ਤੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਉਸਨੂੰ ਜੇਲ੍ਹ ਵਿੱਚ ਰਹਿਣਾ ਪਏਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.