ਸਾਡੇ ਨਾਲ ਸ਼ਾਮਲ

Follow us

13.2 C
Chandigarh
Wednesday, February 25, 2026
More
    Home Breaking News  ਸੀਐਮ ਭਗਵੰਤ ਮ...

     ਸੀਐਮ ਭਗਵੰਤ ਮਾਨ ਦਾ ਇੱਕ ਹੋਰ ਵੱਡਾ ਐਲਾਨ, 35 ਹਜ਼ਾਰ ਮੁਲਾਜ਼ਮ ਹੋਣਗੇ ਪੱਕੇ

    cm

    ਸੀਐਮ ਭਗਵੰਤ ਮਾਨ (CM Bhagwant Mann) ਦਾ ਇੱਕ ਹੋਰ ਵੱਡਾ ਐਲਾਨ, 35 ਹਜ਼ਾਰ ਮੁਲਾਜ਼ਮ ਹੋਣਗੇ ਪੱਕੇ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮਾਨ (CM Bhagwant Mann) ਨੇ ਪੰਜਾਬ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੂੂੰ ਪੱਕਾ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਪੰਜਾਬ ਵਿੱਚ ਠੇਕੇ ’ਤੇ ਚੱਲ ਰਹੇ 35000 ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ 25000 ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ ਸੀ। ਮਾਨ ਨੇ ਕਿਹਾ ਕਿ ਹੁਣ ਜਲਦੀ ਹੀ ਇਸ ਦਾ ਖਰੜਾ ਵਿਧਾਨ ਸਭਾ ਵਿੱਚ ਰੱਖਿਆ ਜਾਵੇਗਾ।

    ਪ੍ਰਵਾਨਗੀ ਤੋਂ ਬਾਅਦ ਇਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ‘ਆਪ’ ਸਰਕਾਰ ਠੇਕਾ ਅਤੇ ਆਊਟਸੋਰਸਿੰਗ ਸਿਸਟਮ ਨੂੰ ਬੰਦ ਕਰੇਗੀ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਗਰੰਟੀਆਂ ਦਿੱਤੀਆਂ ਸੀ। ਜਿਸ ਦੇ ਤਹਿਤ ਹੀ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

    ਮਾਨ ਨੇ ਦੱਸਿਆ ਕਿ ਗਰੁੱਪ ਸੀ ਅਤੇ ਡੀ ਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਮੁੱਖ ਸਕੱਤਰ ਨੂੰ ਠੇਕੇਦਾਰੀ ਸਿਸਟਮ ਤੋਂ ਛੁਟਕਾਰਾ ਦਿਵਾਉਣ ਦੀ ਗੱਲ ਆਖੀ ਗਈ ਹੈ। ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਸਰਕਾਰੀ ਸਕੂਲ ਅਧਿਆਪਕਾਂ ਤੋਂ ਖਾਲੀ ਪਏ ਹਨ ਅਤੇ ਯੋਗ ਅਧਿਆਪਕ ਟੈਂਕੀ ’ਤੇ ਧਰਨਾ ਦੇ ਰਹੇ ਹਨ। ਅਸੀਂ ਨਵੀਆਂ ਨੌਕਰੀਆਂ ਵੀ ਪੈਦਾ ਕਰਾਂਗੇ ਪਰ ਪਹਿਲਾਂ ਕੱਚੇ ਕਾਮਿਆਂ ਨੂੰ ਪੱਕਾ ਕਰਾਂਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here