ਸਿੱਧੂ ਮੂਸੇਵਾਲਾ ਕਤਲ ਕੇਸ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਹੋਰ ਵੱਡਾ ਖੁਲਾਸਾ 

gangster Lawrence Bishnoi

ਕਿਹਾ ਕਤਲ ਲਈ ਪ੍ਰੋਟੇਕਸ਼ਨ ਮਨੀ ਨਹੀਂ ਮੰਗੀ, ਮਿੱਡੂਖੇੜਾ ਤੇ ਕਤਲ ਦਾ ਬਦਲਾ ਲਿਆ

  • ਬਿਹਾਰ ਤੋਂ ਗੈਂਗਸਟਰ ਰਾਜਾ ਗ੍ਰਿਫ਼ਤਾਰ (Sidhu MooseWala Murder Case)

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਪੰਜਾਬ ਪੁਲਿਸ ਦੀ ਕਸਟਡੀ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕਈ ਖੁਲਾਸੇ ਕੀਤੇ ਹਨ। ਲਾਰੈਂਸ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਉਸ ਦੇ ਗੈਂਗ ਨੇ ਪ੍ਰੋਟੇਕਸ਼ਨ ਮਨੀ ਨਹੀਂ ਮੰਗੀ ਸੀ। ਉਸ ਦੇ ਗੈਂਗ ਨੇ ਵਿੱਕੀ ਮਿੱਠੂਖੇੜਾ ਦੀ ਮੌਤ ਦਾ ਬਦਲਾ ਲਿਆ ਹੈ। (Sidhu MooseWala Murder Case)

ਲਾਰੈਂਸ ਨੇ ਕਿਹਾ ਮਿੱਠੂਖੇੜਾ ਮੇਰਾ ਕਾਲਜ ਸਮੇਂ ਦਾ ਦੋਸਤ ਸੀ। ਲਾਰੈਂਸ ਨੇ ਇਹ ਵੀ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਕੋਈ ਤਾਰੀਕ ਤੈਅ ਨਹੀਂ ਕੀਤੀ ਸੀ। ਉਸ ਨੂੰ ਤਾਂ ਕਤਲ ਹੋਣ ਤੋਂ ਬਾਅਦ ਪਤਾ ਚੱਲਿਆ ਕਿ ਮੂਸੇਵਾਲਾ ਨੂੰ ਮਾਰ ਦਿੱਤਾ ਹੈ। ਲਾਰੈਂਸ ਬਿਸ਼ਨੋਈ ਹਾਲੇ ਵੀ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਆਪਣੀ ਭੂਮਿਕਾ ਤੋਂ ਇਨਕਾਰ ਕਰ ਰਿਹਾ ਹੈ ਪਰ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਲਾਰੈਂਸ ਬਿਸ਼ਨੋਈ ਦੇ ਕਹਿਣ ’ਤੇ ਕੀਤਾ ਗਿਆ ਹੈ। ਲਾਰੈਂਸ ਦਾ ਕਹਿਣ ’ਤੇ ਹੀ ਬਿਹਾਰ ਦੇ ਗੋਪਾਲਗੰਜ ਤੋਂ ਗੈਂਗਸਟਰ ਮੁਹੰਮਦ ਰਾਜਾ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਤੇ ਉਸ ਨੂੰ ਪੰਜਾਬ ਲਿਆਂਦਾ ਜਾ ਰਿਹਾ ਹੈ।

ਜੇਲ੍ਹ ਤੋਂ ਗੋਲਡੀ ਬਰਾੜ ਨਾਲ ਗੱਲ ਕਰਦਾ ਰਿਹਾ ਹੈ ਲਾਰੈਂਸ

ਜਾਂਚ ’ਚ ਇਹ ਸਾਹਮਣੇ ਆਇਆ ਕਿ ਲਾਰੈਂਸ ਬਿਸ਼ਨੋਈ ਦੇ ਕਤਲ ਦੀ ਸਾਜਿਸ਼ ਦੋ ਮਹੀਨੇ ਪਹਿਲਾਂ ਹੀ ਤਿਹਾੜ ਜੇਲ੍ਹ ’ਚ ਬੰਦ ਲਾਰੈਂਸ ਬਿਸ਼ਨੋਈ ਨੇ ਫੋਨ ਰਾਹੀਂ ਗੋਲਡੀ ਬਰਾੜ ਨਾਲ ਗੱਲਬਾਤ ਕਰਕੇ ਘੜੀ ਹੈ।

ਮੂਸੇਵਾਲਾ ਹੱਤਿਆਕਾਂਡ : ਲਾਰੈਂਸ ਤੇ ਗੋਲਡੀ ਸਮੇਤ 5 ਗੈਂਗਸਟਰਾਂ ਨੇ ਰਜੀ ਸਾਜਿਸ਼

ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਖੁਲਾਸਾ ਹੋਇਆ ਹੈ। ਲਾਰੈਂਸ ਗੈਂਗ ਦੇ 5 ਗੈਂਗਸਟਰਾਂ ਨੇ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਵਿੱਚ ਲਾਰੈਂਸ ਤੋਂ ਇਲਾਵਾ ਗੋਲਡੀ ਬਰਾੜ, ਸਚਿਨ ਥਾਪਨ, ਅਨਮੋਲ ਬਿਸ਼ਨੋਈ ਅਤੇ ਬਿਕਰਮ ਬਰਾੜ ਸ਼ਾਮਲ ਸਨ। ਲਾਰੈਂਸ ਨੇ ਤਿਹਾੜ ਜੇਲ੍ਹ ਤੋਂ ਸਾਰੀ ਸਾਜ਼ਿਸ਼ ਰਚੀ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਅਤੇ ਦੁਬਈ ਸਥਿਤ ਗੈਂਗਸਟਰ ਵਿਕਰਮ ਬਰਾੜ ਨੇ ਇਸ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ। ਅਨਮੋਲ ਬਿਸ਼ਨੋਈ ਅਤੇ ਸਚਿਨ ਥਾਪਨ ਨੇ ਪੂਰੇ ਪਲਾਨ ਵਿੱਚ ਮੁੱਖ ਭੂਮਿਕਾਵਾਂ ਨਿਭਾਈਆਂ। ਇਨ੍ਹਾਂ ਮੂਸੇਵਾਲਾ ਦੀ ਰੇਕੀ ਤੋਂ ਮਾਰਨ ਵਾਲੇ ਸ਼ਾਰਪ ਸ਼ੂਟਰਾਂ ਨੂੰ ਇਹ ਪੰਜ ਸੇਧ ਦੇ ਰਹੇ ਸਨ। ਲਾਰੇਂਸ ਤੋਂ ਪੁੱਛਗਿੱਛ ਤੋਂ ਬਾਅਦ ਪੰਜਾਬ ਪੁਲਿਸ ਦੀ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ।

raja ganster
ਬਿਹਾਰ ਦੇ ਗੋਪਾਲਗੰਜ ਤੋਂ ਗੈਂਗਸਟਰ ਮੁਹੰਮਦ ਰਾਜਾ ਨੂੰ ਗ੍ਰਿਫਤਾਰ ਕਰਕੇ ਲਿਆਂਦੀ ਪੰਜਾਬ ਪੁਲਿਸ।

ਇਹ ਵੀ ਖੁਲਾਸਾ ਹੋਇਆ ਹੈ ਕਿ ਲਾਰੈਂਸ ਗੈਂਗ ਮੂਸੇਵਾਲਾ ਨਾਲ ਇੰਨੀ ਦੁਸ਼ਮਣੀ ਕਰ ਰਿਹਾ ਸੀ ਕਿ ਬੁਲੇਟ ਪਰੂਫ ਫਾਰਚੂਨਰ ਵਿੱਚ ਵੀ ਕਤਲ ਦੀ ਸਾਜ਼ਿਸ਼ ਰਚੀ ਗਈ ਸੀ। ਇਹੀ ਕਾਰਨ ਹੈ ਕਿ ਕਤਲ ਵਿੱਚ ਰੂਸੀ ਹਥਿਆਰ ਏਐਨ94 ਦੀ ਵਰਤੋਂ ਕੀਤੀ ਗਈ ਸੀ। ਇਸ ਹਥਿਆਰ ਨੂੰ ਤੇਜ਼ੀ ਨਾਲ ਚਲਾਉਣ ਕਾਰਨ ਬੁਲੇਟਪਰੂਫ ਸ਼ੀਸ਼ੇ ਨੂੰ ਵੀ ਤੋੜਿਆ ਜਾ ਸਕਦਾ ਹੈ। ਕੁਝ ਗੈਂਗਸਟਰ ਇਹ ਜਾਣਨ ਲਈ ਜਲੰਧਰ ਗਏ ਕਿ ਬੁਲੇਟਪਰੂਫ ਮੂਸੇਵਾਲਾ ਦੀ ਫਾਰਚੂਨਰ ਕਿਸ ਪੱਧਰ ਦੀ ਹੈ। ਜਿੱਥੇ ਉਸ ਨੇ ਫਾਰਚੂਨਰ ਬੁਲੇਟ ਪਰੂਫ ਕਰਵਾਉਣ ਦੇ ਬਹਾਨੇ ਕੰਪਨੀ ਨਾਲ ਗੱਲ ਕੀਤੀ ਸੀ। ਹਾਲਾਂਕਿ ਪੰਜਾਬ ਪੁਲਿਸ ਨੇ ਅਜੇ ਤੱਕ ਇਸ ਦੀ ਰਸਮੀ ਪੁਸ਼ਟੀ ਨਹੀਂ ਕੀਤੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ