ਬਲਾਕ ਲੌਂਗੋਵਾਲ ਦੇ 11ਵੇਂ ਸਰੀਰਦਾਨੀ ਬਣੇ ਗੁਰਦੇਵ ਕੌਰ ਇੰਸਾਂ

Body Donation
ਸਰੀਰਦਾਨੀ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਨ ਮੌਕੇ ਪਰਿਵਾਰ, ਰਿਸ਼ਤੇਦਾਰ, ਸਾਧ-ਸੰਗਤ ਤੇ ਪਤਵੰਤੇ।

ਮ੍ਰਿਤਕ ਦੇਹ ਕੀਤੀ ਮੈਡੀਕਲ ਖੋਜ ਕਾਰਜਾਂ ਲਈ ਦਾਨ | Body Donation

ਲੌਂਗੋਵਾਲ (ਹਰਪਾਲ ਸਿੰਘ)। ਬਲਾਕ ਲੌਂਗੋਵਾਲ ਅਧੀਨ ਪੈਂਦੇ ਪਿੰਡ ਬੁੱਗਰ ਤੋਂ ਡੇਰਾ ਸ਼ਰਧਾਲੂ ਮਾਤਾ ਗੁਰਦੇਵ ਕੌਰ ਇੰਸਾਂ (76) ਪਤਨੀ ਸੁਖਦੇਵ ਸਿੰਘ ਨੇ ਦੇਹਾਂਤ ਉਪਰੰਤ ਬਲਾਕ ਲੌਂਗੋਵਾਲ ਦੇ 11ਵੇਂ ਸਰੀਰਦਾਨੀ ਬਣਨ ਦਾ ਮਾਣ ਹਾਸਲ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵੰਤ ਸਿੰਘ ਇੰਸਾਂ, ਕੁਲਵੰਤ ਸਿੰਘ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਗੁਰਦੇਵ ਕੌਰ ਇੰਸਾਂ ਨੇ ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਦੇਹਾਂਤ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਕੀਤਾ ਹੋਇਆ ਸੀ। ਅੱਜ ਉਨ੍ਹਾਂ ਦੇ ਦੇਹਾਂਤ ਉਪਰੰਤ ਬਲਾਕ ਦੇ ਜ਼ਿੰਮੇਵਾਰ ਨਾਲ ਤਾਲਮੇਲ ਕਰਕੇ ਉਨ੍ਹਾਂ ਦੀ ਮ੍ਰਿਤਕ ਦੇਹ ਕੇਅਰ ਇੰਸਟੀਚਿਊਟ ਐਂਡ ਮੈਡੀਕਲ ਸਾਇੰਸ ਹਸਪਤਾਲ ਸਰਸਾ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ। (Body Donation)

Earthquake : ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ!

ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਪ੍ਰੇਰਨਾਵਾਂ ਸਦਕਾ ਸਰੀਰਦਾਨੀ ਦੀਆਂ ਧੀਆਂ ਅਮਰਜੀਤ ਕੌਰ, ਰਾਣੀ ਕੌਰ ਨੇ ਅਰਥੀ ਨੂੰ ਮੋਢਾ ਦਿੱਤਾ। ਗੁਰਦੇਵ ਕੌਰ ਇੰਸਾਂ ਦੀ ਮ੍ਰਿਤਕ ਦੇਹ ਵਾਲੀ ਐਬੂਲੈਂਸ ਦੇ ਰਵਾਨਾ ਹੋਣ ਵੇਲੇ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈਲਫੇਅਰ ਵਿੰਗ ਤੇ ਸਾਧ-ਸੰਗਤ ਨੇ ਪਵਿੱਤਰ ਨਾਅਰਾ ਲਾ ਕੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਪਿੰਡ ਬੁੱਗਰ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਮ੍ਰਿਤਕ ਦੇਹ ਵਾਲੀ ਐਬੂਲੈਂਸ ਨੂੰ ਝੰਡੀ ਵਿਖਾ ਕੇ ਮੈਡੀਕਲ ਖੋਜਾਂ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਡੇਰਾ ਸੱਚਾ ਸੌਦਾ ਵੱਲੋਂ ਕੀਤੇ ਜਾ ਰਹੇ ਮਾਨਵਤਾ ਭਲਾਈ ਕਾਰਜਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਸ ਮੌਕੇ ਗੁਰਤੇਜ ਸਿੰਘ ਇੰਸਾਂ ਰੱਤੋਕੇ, ਗੁਰਮੇਲ ਸਿੰਘ ਇੰਸਾਂ, ਜਗਦੇਵ ਸਿੰਘ ਇੰਸਾਂ, ਗੁਰਚਰਨ ਸਿੰਘ ਇੰਸਾਂ, ਲਾਡੀ ਇੰਸਾਂ ਢੱਡਰੀਆਂ, ਗੁਰਮੇਲ ਸਿੰਘ ਇੰਸਾਂ ਪਿੰਡ ਬੁੱਗਰ, ਜਗਮੇਲ ਸਿੰਘ ਇੰਸਾਂ ਪਿੰਡ ਬੁੱਗਰ, ਜਸਪਾਲ ਸਿੰਘ ਇੰਸਾਂ, ਹੰਸਾ ਸਿੰਘ ਇੰਸਾਂ, ਗੁਲਜ਼ਾਰਾਂ ਸਿੰਘ ਇੰਸਾਂ ਤੋਂ ਇਲਾਵਾ ਪਿੰਡ ਵਾਸੀ, ਰਿਸ਼ਤੇਦਾਰ ਤੇ ਸਾਧ-ਸੰਗਤ ਹਾਜ਼ਰ ਸੀ। (Body Donation)

ਸਰੀਰਦਾਨ ਕਰਨਾ ਆਪਣੇ ਆਪ ’ਚ ਲਾਮਿਸਾਲ ਕੰਮ ਡਾ. ਲਾਭ ਸਿੰਘ ਮੰਡੇਰ

ਜ਼ਿਲ੍ਹਾ ਬਰਨਾਲਾ ਡਾਕਟਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਐੱਨਆਰਆਈ ਡਾ. ਲਾਭ ਸਿੰਘ ਮੰਡੇਰ ਨੇ ਕਿਹਾ ਕਿ ਦੇਹਾਂਤ ਤੋਂ ਬਾਅਦ ਮਾਤਾ ਗੁਰਦੇਵ ਕੌਰ ਇੰਸਾਂ ਦੇ ਪਰਿਵਾਰ ਵੱਲੋਂ ਜਿਹੜਾ ਕੰਮ ਕੀਤਾ ਗਿਆ ਹੈ, ਉਹ ਆਪਣੇ ਆਪ ’ਚ ਲਾਮਿਸਾਲ ਹੈ ਜਿਹੜਾ ਸਾਡੇ ਸਮਾਜ ਲਈ ਇੱਕ ਚਾਨਣ ਮੁਨਾਰਾ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਡੇਰਾ ਸ਼ਰਧਾਲੂਆਂ ਵੱਲੋਂ ਜਿਸ ਤਰ੍ਹਾਂ ਵੱਡੀ ਗਿਣਤੀ ’ਚ ਮੈਡੀਕਲ ਖੋਜਾਂ ਲਈ ਮ੍ਰਿਤਕ ਸਰੀਰ ਦਾਨ ਕੀਤਾ ਜਾ ਰਿਹਾ ਹੈ, ਉਹ ਅੱਜ ਤੋਂ ਪਹਿਲਾਂ ਕਦੇ ਨਹੀਂ ਸੀ ਹੋਇਆ। ਇਸ ਤਰ੍ਹਾਂ ਨਾਲ ਬਹੁਤ ਛੇਤੀ ਹੀ ਮੈਡੀਕਲ ਖੇਤਰ ਵਿੱਚ ਚਮਤਕਾਰੀ ਸਿੱਟੇ ਵੇਖਣ ਨੂੰ ਮਿਲਣਗੇ ਅਤੇ ਲਾਇਲਾਜ ਬਿਮਾਰੀਆਂ ਦਾ ਇਲਾਜ ਵੀ ਸੰਭਵ ਹੋ ਸਕੇਗਾ। (Body Donation)

ਸਰੀਰਦਾਨ ਕਰਨਾ ਸਮੁੱਚੀ ਮਾਨਵਤਾ ਲਈ ਬਹੁਤ ਵੱਡੀ ਸੇਵਾ : ਸਰਪੰਚ | Body Donation

ਇਸ ਮੌਕੇ ਪਿੰਡ ਸਾਹੋਕੇ ਦੇ ਸਰਪੰਚ ਸੁਲੱਖਣ ਸਿੰਘ ਇੰਸਾਂ ਨੇ ਡੇਰਾ ਸੱਚਾ ਸੌਦਾ ਦੇ ਇਸ ਸੇਵਾ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਤਾ ਗੁਰਦੇਵ ਕੌਰ ਇੰਸਾਂ ਦੀ ਜੋ ਮ੍ਰਿਤਕ ਦੇਹ ਦਾਨ ਕੀਤੀ ਜਾ ਰਹੀ ਹੈ। ਇਹ ਸਮੁੱਚੀ ਮਾਨਵਤਾ ਲਈ ਬਹੁਤ ਵੱਡੀ ਸੇਵਾ ਹੈ। ਪਰਿਵਾਰ ਦੀ ਇਸ
ਸੇਵਾ ਨੂੰ ਹਮੇਸ਼ਾ ਹੀ ਯਾਦ ਕੀਤਾ ਜਾਵੇਗਾ। (Body Donation)