ਸਾਡੇ ਨਾਲ ਸ਼ਾਮਲ

Follow us

12 C
Chandigarh
Tuesday, February 3, 2026
More
    Home ਸੂਬੇ ਪੰਜਾਬ ਪਟਿਆਲਾ &#8216...

    ਪਟਿਆਲਾ ‘ਚ ਇੱਕ ਹੋਰ ਬੱਚਾ ਲਾਪਤਾ, ਦੋਸਤ ਤੋਂ ਕਾਪੀ ਲੈਣ ਗਿਆ ਘਰੇ ਨਾ ਪਰਤਿਆ

    Another Child Missing Patiala, Went Home get Copy Friend

    ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਕੀਤੀ ਜਾ ਰਹੀ ਐ ਪੜਤਾਲ

    ਖੁਸ਼ਵੀਰ ਸਿੰਘ ਤੂਰ, ਪਟਿਆਲਾ ਪਟਿਆਲਾ ਦੇ ਅਨਾਜ ਮੰਡੀ ਇਲਾਕੇ ਵਿੱਚ ਇੱਕ ਹੋਰ ਬੱਚਾ ਭੇਦਭਰੀ ਹਾਲਤ ‘ਚ ਲਾਪਤਾ ਹੋ ਗਿਆ। ਉਂਜ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਲਾਪਤਾ ਹੋਏ ਬੱਚੇ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 16 ਸਾਲਾ ਹਰਦੀਪਕ 12ਵੀਂ ਕਲਾਸ ਦਾ ਵਿਦਿਆਰਥੀ ਹੈ। ਉਨ੍ਹਾਂ ਦੱਸਿਆ ਕਿ ਉਹ ਗਿਆਰਾ ਵਜੇ ਇਹ ਕਹਿ ਕੇ ਘਰੋਂ ਗਿਆ ਕਿ ਉਹ ਗੁਰੂ ਨਾਨਕ ਨਗਰ ਵਿਖੇ ਆਪਣੇ ਦੋਸਤ ਦੇ ਘਰੋਂ ਕਾਪੀ ਲੈ ਕੇ ਆਉਂਦਾ ਹੈ, ਉਸ ਨੇ ਸਕੂਲ ਦਾ ਕੰਮ ਕਰਨਾ ਹੈ।

    ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ ਅਜੇ ਤੱਕ ਵਾਪਸ ਨਹੀਂ ਆਇਆ। ਇਸ ਮਾਮਲੇ ਦੇ ਤੂਲ ਫੜਨ ਤੋਂ ਬਾਅਦ ਥਾਣਾ ਅਨਾਜ ਮੰਡੀ ਦੀ ਪੁਲਿਸ ਵੀ ਉਨ੍ਹਾਂ ਦੇ ਘਰ ਪੁੱਜੀ ਤੇ ਪਰਿਵਾਰਕ ਮੈਂਬਰਾਂ ਤੋਂ ਮਾਮਲੇ ਸਬੰਧੀ ਜਾਣਕਾਰੀ ਹਾਸਲ ਕੀਤੀ। ਪਤਾ ਲੱਗਾ ਹੈ ਕਿ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ਼ਾਂ ਨੂੰ ਫਰੋਲਿਆ ਜਾ ਰਿਹਾ ਹੈ। ਥਾਣਾ ਅਨਾਜ ਮੰਡੀ ਦੇ ਮੁਖੀ ਗੁਰਨਾਮ ਸਿੰਘ ਦਾ ਕਹਿਣਾ ਹੈ ਉਕਤ ਬੱਚਾ ਆਪਣਾ ਮਾਂ ਨਾਲ ਸਕੂਲ ਵਿਖੇ ਪੇਰੈਂਟਸ ਮੀਟਿੰਗ ‘ਤੇ ਗਿਆ ਸੀ। ਸਕੂਲ ਅਧਿਆਪਕਾਂ ਵੱਲੋਂ ਉਸ ਦੇ ਪੜ੍ਹਾਈ ਵਿੱਚ ਕਮਜ਼ੋਰ ਹੋਣ ਦੀ ਗੱਲ ਆਖੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ਼ਾਂ ਨੂੰ ਦੇਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।

    LEAVE A REPLY

    Please enter your comment!
    Please enter your name here