ਇੱਕ ਹੋਰ ਕਿਸਾਨ ਕਾਲੇ ਕਾਨੂੰਨਾਂ ਦੀ ਭੇਂਟ ਚੜ੍ਹਿਆ

ਟਿਕਰੀ ਮੋਰਚੇ ਤੋਂ ਬੀਮਾਰ ਹੋਣ ਤੇ ਵਾਪਸ ਆਇਆ ਸੀ

ਅਜੀਤਵਾਲ (ਕਿਰਨ ਰੱਤੀ) | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਾਲੇ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ਨੂੰ ਅੱਜ 6ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਜਿਸ ਵਿੱਚ ਜੂਝਦੇ ਹੋਏ 400 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨl ਇਸੇ ਸੰਘਰਸ਼ ਵਿੱਚ ਜੀਅ ਜਾਨ ਨਾਲ ਜੂਝਣ ਵਾਲਾ ਸੰਘਰਸ਼ਮਈ ਯੋਧਾ ਬਲਦੇਵ ਸਿੰਘ ਝੰਡੇਵਾਲਾ ਬਲਾਕ ਮੋਗਾ-1ਦਾ ਸੀਨੀਅਰ ਮੀਤ ਪ੍ਰਧਾਨ ਅੱਜ ਤੋਂ ਵੀਹ ਦਿਨ ਪਹਿਲਾਂ ਬਿਮਾਰ ਹੋਣ ਕਰਕੇ ਟਿਕਰੀ ਮੋਰਚੇ ਤੋਂ ਵਾਪਸ ਆਇਆ ਸੀ ਜਿਸ ਦਾ ਮੋਗਾ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀl ਜ਼ਿੰਦਗੀ ਮੌਤ ਦੀ ਲੜਾਈ ਲੜਦਾ ਹੋਇਆ ਇਹ ਕਿਸਾਨ ਆਖ਼ਿਰ ਕਾਲੇ ਕਾਨੂੰਨਾਂ ਦੀ ਭੇਂਟ ਚੜ੍ਹ ਗਿਆl

ਬਲਾਕ ਮੋਗ-1 ਦੇ ਜਨਰਲ ਸਕੱਤਰ ਨਛੱਤਰ ਸਿੰਘ ਹੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਖੀਰਲੇ ਸਾਹ ਤਕ ਵੀ ਬਲਦੇਵ ਸਿੰਘ ਦੀ ਟਿਕਰੀ ਬਾਰਡਰ ਤੇ ਜਾਣ ਦੀ ਚਾਹ ਮਨ ਵਿੱਚ ਸੀ ।ਬਲਦੇਵ ਸਿੰਘ ਦੇ ਇਸ ਸੰਸਾਰ ਤੋਂ ਚਲੇ ਜਾਣ ਨਾਲ ਪਰਿਵਾਰ ਦੇ ਨਾਲ ਨਾਲ ਜੱਥੇਬੰਦੀ ਨੂੰ ਵੀ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜਥੇਬੰਦੀ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਬਲਦੇਵ ਸਿੰਘ ਦੇ ਪਰਿਵਾਰ ਨੂੰ 10 ਲੱਖ ਦਾ ਮੁਆਵਜ਼ਾ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪੂਰਾ ਕਰਜ਼ਾ ਮੁਆਫ ਕੀਤਾ ਜਾਵੇ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।