ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News ਕਿਸਾਨੀ ਸੰਘਰਸ਼ ...

    ਕਿਸਾਨੀ ਸੰਘਰਸ਼ ਦੀ ਭੇਂਟ ਚੜਿਆ ਇੱਕ ਹੋਰ ਕਿਸਾਨ

    ਪਟਿਆਲਾ ਦੇ ਨੇੜਲੇ ਪਿੰਡ ਮਹਿਮਦਪੁਰ ਵਿਖੇ ਮੋਦੀ ਦਾ ਪੁਤਲਾ ਫੂਕਣ ਮੌਕੇ ਕਿਸਾਨ ਦੀ ਹੋਈ ਮੌਤ

    ਪਟਿਆਲਾ, (ਖੁਸ਼ਵੀਰ ਸਿੰਘ ਤੂਰ) ਇਥੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਪਟਿਆਲਾ ਨੇੜਲੇ ਪਿੰਡ ਮਹਿਮਦਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਦੇ ਪੁਤਲੇ ਫੂਕਣ ਮੌਕੇ ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 63 ਸਾਲ ਦੇ ਸਨ ਅਤੇ ਕਿਸਾਨ ਯੂਨੀਅਨ ਸਿੱਧੂਪੁਰ ਨਾਲਾ ਜੁੜੇ ਹੋਏ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਉਦੋਂ ਪਿਆ ਜਦੋਂ ਉਹ ਕਿਸਾਨਾਂ ਨੂੰ ਸੰਬੋਧਨ ਕਰਕੇ ਹਟੇ ਹੀ ਸਨ।

    ਕਿਸਾਨ ਆਗੂ ਦੀ ਇਸ ਬੇਵਕਤੀ ਮੌਤ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਆਗੂ ਜਗਮੋਹਨ ਸਿੰਘ ਪਟਿਆਲਾ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਡਾ ਦਰਸ਼ਨ ਪਾਲ ਸਮੇਤ ਹੋਰ ਕਿਸਾਨ ਆਗੂਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਉਕਤ ਕਿਸਾਨ ਦਾ ਸੰਸਕਾਰ ਦੁਪਹਿਰ ਬਾਅਦ ਕੀਤਾ ਜਾਵੇਗਾ ਕਿਸਾਨ ਆਗੂ ਹਰਬੰਸ ਸਿੰਘ ਨੂੰ ਇਸ ਕਿਸਾਨ ਅੰਦੋਲਨ ਦਾ ਸ਼ਹੀਦ ਕਰਾਰ ਦਿੱਤਾ ਹੈ

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.