ਸਾਡੇ ਨਾਲ ਸ਼ਾਮਲ

Follow us

11.9 C
Chandigarh
Wednesday, January 21, 2026
More
    Home Breaking News ਮੁੱਖ ਮੰਤਰੀ ਮਾ...

    ਮੁੱਖ ਮੰਤਰੀ ਮਾਨ ਦਾ ਦੀਵਾਲੀ ’ਤੇ ਇੱਕ ਹੋਰ ਤੋਹਫਾ

    CM Bhagwant Mann
    ਮੁੱਖ ਮੰਤਰੀ ਮਾਨ ਦਾ ਦੀਵਾਲੀ ’ਤੇ ਇੱਕ ਹੋਰ ਤੋਹਫਾ

    ਪੁਲਿਸ ਵਿਭਾਗ ‘ਚ 1450 ਨਵੀਆਂ ਅਸਾਮੀਆਂ ਕੱਢੀਆਂ : CM Bhagwant Mann

    (ਸੱਚ ਕਹੂੰ ਨਿਊ਼ਜ਼) ਚੰੰਡੀਗੜ੍ਹ। ਮੁੱਖ ਮੰਤਰੀ ਮਾਨ (CM Bhagwant Mann) ਨੇ ਬੇਰੁਜ਼ਗਾਰਾਂ ਨੂੰ ਦੀਵਾਲੀ ਦਾ ਇੱਕ ਹੋਰ ਤੋਹਫਾ ਦਿੱਤਾ ਹੈ। ਮਾਨ ਸਰਕਾਰ ਨੇ ਪੁਲਿਸ ਵਿਭਾਗ ‘ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਦੀਵਾਲੀ ਮੌਕੇ ਤੁਹਾਡੀ ਸਰਕਾਰ ਵੱਲੋਂ ਇੱਕ ਹੋਰ ਤੋਹਫ਼ਾ। ਅੱਜ ਪੁਲਿਸ ਵਿਭਾਗ ‘ਚ 1450 ਨਵੀਆਂ ਅਸਾਮੀਆਂ ਕੱਢ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰਨ ਨੂੰ ਪ੍ਰਵਾਨਗੀ ਦਿੱਤੀ, ਜਿਸਦੇ ਵੇਰਵੇ ਜਲਦ ਸਾਂਝੇ ਕਰਾਂਗੇ। ਸਾਡੀ ਸਰਕਾਰ ਦਾ ਮਕਸਦ ਰੰਗਲਾ ਪੰਜਾਬ ਬਣਾਉਣਾ ਹੈ ਜਿਸ ਵਿੱਚ ਨੌਜਵਾਨਾਂ ਦੀ ਭੂਮਿਕਾ ਸੱਭ ਤੋਂ ਅਹਿਮ ਹੈ ਤੇ ਇਹ ਸੁਪਨਾ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇਣ ਨਾਲ ਹੀ ਪੂਰਾ ਹੋ ਸਕਦਾ ਹੈ।  CM Bhagwant Mann

    ਇਹ ਵੀ ਪੜ੍ਹੋ : ਚੇਤਨ ਸਿੰਘ ਜੌੜਾਮਾਜਰਾ ਨੇ ਦਿੱਤਾ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਸੱਦਾ

    ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿਵਾਲੀ ਤੇ ਬੰਦੀ ਛੋੜ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਨਿਵਾਸੀਆਂ ਸਮੇਤ ਦੇਸ਼-ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਸੰਦੇਸ਼ ਵਿੱਚ ਲੋਕ ਸੰਪਰਕ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਰੋਸ਼ਨੀਆਂ ਦਾ ਤਿਉਹਾਰ ਦਿਵਾਲੀ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਖੇੜੇ ਤੇ ਖੁਸ਼ਹਾਲੀ ਲੈ ਕੇ ਆਵੇ। (Diwali)

    ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ, ਦੀਵਾਲੀ ਮੌਕੇ ਕਿਵੇਂ ਰਹੇਗਾ ਮੌਸਮ

    ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪਟਾਕੇ ਵੀ ਗਰੀਨ ਹੀ ਚਲਾਉਣ ਤਾਂ ਕਿ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚ ਸਕੇ। ਉਨ੍ਹਾਂ ਕਿਹਾ ਕਿ ਪਵਿੱਤਰ ਤਿਉਹਾਰ ਦਿਵਾਲੀ ਤੇ ਬੰਦੀ ਛੋੜ ਦਿਵਸ ਦੀ ਸਦੀਆਂ ਤੋਂ ਸਾਡੇ ਦੇਸ਼ ਵਿੱਚ ਮਹਾਨਤਾ ਤੇ ਮਹੱਤਤਾ ਹੈ ਅਤੇ ਇਸ ਤੋਂ ਅਗਲੇ ਦਿਨ ਮਨਾਏ ਜਾਣ ਵਾਲੇ ਪਵਿੱਤਰ ਵਿਸ਼ਵਕਰਮਾ ਦਿਵਸ ਮੌਕੇ ਕਿਰਤੀ ਭਾਈਚਾਰੇ ਵੱਲੋਂ ਭਗਵਾਨ ਸ੍ਰੀ ਵਿਸ਼ਵਕਰਮਾ ਦੀ ਪੂਜਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ। Diwali

    LEAVE A REPLY

    Please enter your comment!
    Please enter your name here