ਚੰਡੀਗੜ੍ਹ। ਪੰਜਾਬ ਸਰਕਾਰ (Punjab Government) ਵੱਲੋਂ ਧੀਆਂ ਲਈ ਲਗਾਤਾਰ ਸਕੀਮਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਧੀਆਂ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਮਜ਼ਬੂਤੀਕਰਨ ਲਈ ਸਰਕਾਰ ਵਚਨਬੱਧ ਹੈ। ਹੁਣ ਫਿਰ ਪੰਜਾਬ ਸਰਕਾਰ ਨੇ ਲੜਕੀਆਂ ਤੇ ਔਰਤਾਂ ਲਈ ਸਕੀਮ ਜਾਰੀ ਕਰ ਦਿੱਤੀ ਹੈ। ਇਸ ਸਕੀਮ ਸਬੰਧੀ ਪੰਜਾਬ ਸਰਕਾਰ ਦੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਗਈ ਹੈ। ਪੋਸਟ ਵਿੱਚ ਲਿਖਿਆ ਗਿਆ ਹੈ ਕਿ ਧੀਆ ਦੀ ਮਜ਼ਬੂਤੀ ਲਈ ਸਰਕਾਰ ਸਕੀਮਾਂ ਚਲਾ ਰਹੀ ਹੈ।
Punjab Government ਦੀ ਲੜਕੀਆਂ ਲਈ ਸਕੀਮ
ਇਸ ਸਬੰਧੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਇਕ ਕਿਸਤ ਵਿੱਚ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ, ਪਹਿਲੇ ਬੱਚੇ ਦੇ ਜਨਮ ਲਈ 5000/-ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ
ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000 ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿੱਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿੱਚ ਵੀ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿੱਚ ਵੀ ਮੱਦਦ ਮਿਲੇਗੀ।