Holiday: ਪੰਜਾਬ ’ਚ ਆ ਗਈ ਇੱਕ ਹੋਰ ਛੁੱਟੀ, ਬੰਦ ਰਹਿਣਗੇ ਸਕੂਲ, ਕਾਲਜ਼ ਤੇ ਦਫ਼ਤਰ

Holiday

Holiday: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੂਬੇ ’ਚ ਇੱਕ ਹੋਰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਮੌਕੇ ’ਤੇ ਬੁੱਧਵਾਰ, 26 ਫਰਵਰੀ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਤੇ ਨਿੱਜੀ ਸਕੂਲਾਂ ਤੇ ਕਾਲਜਾਂ ’ਚ ਛੁੱਟੀ ਰਹੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਮਹਾਸ਼ਿਵਰਾਤਰੀ ਦਾ ਤਿਉਹਾਰ 26 ਫਰਵਰੀ ਨੂੰ ਦੇਸ਼ ਭਰ ’ਚ ਮਨਾਇਆ ਜਾ ਰਿਹਾ ਹੈ। ਇਸ ਦਿਨ, ਮੰਦਰਾਂ ਤੇ ਹੋਰ ਥਾਵਾਂ ’ਤੇ ਵਿਸ਼ੇਸ਼ ਪੂਜਾ ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਇਸ ਦੌਰਾਨ, ਪੰਜਾਬ ਸਰਕਾਰ ਨੇ 26 ਫਰਵਰੀ, ਬੁੱਧਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। Holiday

ਇਹ ਖਬਰ ਵੀ ਪੜ੍ਹੋ : GG W vs RCB W: ਬੈਂਗਲੁਰੂ ਨੇ ਹਾਸਲ ਕੀਤਾ WPL ਦਾ ਸਭ ਤੋਂ ਵੱਡਾ ਟੀਚਾ, ਰਿਚਾ ਦਾ ਸਭ ਤੋਂ ਤੇਜ਼ ਅਰਧਸੈਂਕੜਾ