Punjab Farmers: ਚੰਡੀਗੜ੍ਹ। ਪੰਜਾਬ ‘ਚ ਹਾੜੀ ਦੀ ਫ਼ਸਲ ਦੀ ਸੰਭਾਲ ਤੇ ਕਿਸਾਨਾਂ ਦੀ ਮਿਹਨਤ ਦਾ ਮੁੱਲ ਮੋੜਨ ਲਈ ਸਰਕਾਰ ਨੇ ਇੱਕ ਹੋਰ ਉਪਰਾਲਾ ਕੀਤਾ ਹੈ। ਪੰਜਾਬ ਵਿੱਚ ਫਸਲ ਵੇਚਣ ਲਈ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਇਸ ਲਈ ਮੰਡੀਆਂ ਵਿੱਚ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਖੇਤਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਕੀਤਾ।
Read Also : Summer Fruits: ਗਰਮੀਆਂ ’ਚ ਜ਼ਰੂਰ ਖਾਓ ਇਹ ਫ਼ਲ, ਸਰੀਰ ਰਹੇਗੀ ਬਿਲਕੁਲ ਤਰੋਤਾਜ਼ਾ
ਉਨ੍ਹਾਂ ਕਿਹਾ ਕਿ ਸੂਬੇ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਸਾਰੀਆਂ ਮੰਡੀਆਂ ਵਿੱਚ ਪੁਖ਼ਤਾ ਖਰੀਦ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਭਰ ਦੀਆਂ 1865 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਵਿਆਪਕ ਖਰੀਦ ਪ੍ਰਬੰਧ ਯਕੀਨੀ ਬਣਾਏ ਹਨ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਹਨਾਂ ਕਿਹਾ ਕਿ ਜ਼ਮੀਨ ਮਾਲਕ ਮੰਡੀ ਬੋਰਡ ਦੇ ਪੋਰਟਲ “emandikaran-pb.in” ‘ਤੇ ਆਪਣੇ ਜ਼ਮੀਨ ਦੇ ਮੈਪਿੰਗ ਵੇਰਵਿਆਂ ਨੂੰ ਵੈਰੀਫਾਈ ਕਰ ਸਕਦੇ ਹਨ।