ਸਾਡੇ ਨਾਲ ਸ਼ਾਮਲ

Follow us

15.5 C
Chandigarh
Sunday, February 8, 2026
More
    Home Breaking News ਰਾਜਪਾਲ ਵੱਲੋਂ ...

    ਰਾਜਪਾਲ ਵੱਲੋਂ ਮੁੱਖ ਮੰਤਰੀ ਨੂੰ ਇੱਕ ਹੋਰ ਚਿੱਠੀ, ਜਾਣੋ ਕੀ ਹੈ ਮਾਮਲਾ

    governor

    ਰਾਜਪਾਲ ਵੱਲੋਂ ਸਦਨ ਨੂੰ ਪ੍ਰਵਾਨਗੀ ਦੇਣ ਤੋਂ ਕੀਤਾ ਇਨਕਾਰ

    • 3 ਮਾਰਚ ਤੋਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਸੈ ਕੇ ਸਸਪੈਂਸ
    • ਮੁੱਖ ਮੰਤਰੀ ਭਗਵੰਤ ਮਾਨ ਦੇ ਟਵਿੱਚਰ ਰਾਹੀਂ ਦਿੱਤੇ ਜਵਾਬ ਤੋਂ ਖਫ਼ਾ ਹੋਏ ਰਾਜਪਾਲ
    • ਰਾਜਪਾਲ ਲੈਣਗੇ ਕਾਨੂੰਨੀ ਸਲਾਹ 

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਮਾਰਚ ਦੇ ਪਹਿਲੇ ਹਫਤੇ ਤੋਂ ਸ਼ੁਰੂ ਹੋਣ ਜਾ ਰਹੇ ਬਜਟ ਇਜਲਾਸ ਦੀ ਮਨਜ਼ੂਰੀ ਲੈਣ ਲਈ ਮੁੱਖ ਮੰਤਰੀ ਵੱਲੋਂ ਭੇਜੇ ਗਏ ਲੈਟਰ ਦਾ ਜਵਾਬ ਦਿੰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਜਲਾਸ ਨੂੰ ਪ੍ਰਵਾਨਗੀ ਨਹੀਂ ਦਿੱਤੀ। ਉਨਾਂ ਲੈਟਰ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਗਏ ਜਵਾਬਾਂ ਦੀ ਕਾਪੀ ਨਾਲ ਅਟੈਚ ਕੀਤੀ ਹੈ। ਲੈਟਰ ਵਿਚ ਲਿਖਿਆ ਹੈ ਕਿ ਉਹ ਮੁੱਖ ਮੰਤਰੀ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਟਵੀਟ ਅਤੇ ਪੱਤਰ ਗੈਰ ਸੰਵਿਧਾਨਕ ਹੈ। ਇਸ ਸਬੰਧੀ ਉਹ ਕਾਨੂੰਨੀ ਦੀ ਸਲਾਹ ਲੈਣਗੇ। ਇਸ ਤੋਂ ਬਾਅਦ ਹੀ ਇਜਲਾਸ ਸਬੰਧੀ ਕੋਈ ਫੈਸਲਾ ਲਿਆ ਜਾਵੇਗਾ। 3 ਮਾਰਚ ਤੋਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਸੈ ਕੇ ਸਸਪੈਂਸ ਬਣਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਇਜਲਾਸ ਸਬੰਧੀ ਹਾਲੇ ਤੱਕ ਰਾਜਪਾਲ ਵੱਲੋਂ ਮਨਜ਼ੂਰੀ ਨਹੀਂ ਮਿਲੀ ਹੈ।

    ਕੀ ਹੈ ਮਾਮਲਾ

    ਜਿਕਰਯੋਗ ਹੈ ਕਿ ਰਾਜਪਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਕੁਝ ਸਵਾਲ ਪੁੱਛੇ ਸਨ, ਜਿਸ ਦੇ ਲਈ ਉਨਾਂ ਮੁੱਖ ਮੰਤਰੀ ਮਾਨ ਨੂੰ 15 ਦਿਨਾਂ ਦਾ ਸਮਾਂ ਦਿੱਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਦੀ ਚਿੱਠੀ ਦਾ ਜਵਾਬ ਨਾਲ ਦੇ ਨਾਲ ਹੀ ਦੇ ਦਿੱਤਾ। ਮੁੱਖ ਮੰਤਰੀ ਨੇ ਇੱਕ ਪੱਤਰ ਲਿਖ ਕੇ ਰਾਜਪਾਲ ਦੇ ਸਵਾਲਾਂ ਦਾ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਲ਼ਿਖਿਆ ਕਿ ਆਪ ਜੀ ਦੀ ਚਿੱਠੀ ’ਚ ਜਿੰਨੇ ਵੀ ਵਿਸ਼ੇ ਲਿਖੇ ਗਏ ਹਨ ਉਹ ਸਾਰੇ ਰਾਜ ਸਰਕਾਰ ਦੇ ਵਿਸ਼ੇ ਹਨ।  ਇਸ ਸਬੰਧ ਵਿਚ ਮੈਂ ਸਪੱਸ਼ਟ ਕਰਨਾ ਚਹਾਂਗਾ ਕਿ ਭਾਰਤੀ ਸੰਵਿਧਾਨ ਅਨੁਸਾਰ ਮੈਂ ਅਤੇ ਮੇਰੀ ਸਰਕਾਰ 3 ਕਰੋਡ਼ ਪੰਜਾਬੀਆਂ ਨੂੰ ਜਵਾਬ ਦੇਹ ਹੈ। ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਪੁੱਛਿਆ ਕਿ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਕਿਸ ਆਧਾਰ ’ਤੇ ਕੀਤੀ ਗਈ ਸੀ।

    ਮਾਨ ਨੇ ਨੇ ਕਿਹਾ ਕਿ ਪੰਜਾਬ ਦੇ ਵਾਸੀ ਇਹ ਪੁੱਛਣਾ ਚਾਹੁੰਦੇ ਹਨ ਕਿ ਭਾਰਤੀ ਸੰਵਿਧਾਨ ਕਿਸੇ ਸਪੱਸ਼ਟ ਯੋਗਤਾ ਦੀ ਅਣਹੋਂਦ ਵਿਚ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਰਾਜਾਂ ਵਿਚ ਰਾਜਪਾਲ ਕਿਸ ਆਧਾਰ ’ਤੇ ਚੁਣੇ ਜਾਂਦੇ ਹਨ। ਕਿਰਪਾ ਕਰਕੇ ਇਹ ਦੱਸ ਕੇ ਪੰਜਾਬੀਆਂ ਦੀ ਜਾਣਕਾਰੀ ਵਿਚ ਵਾਧਾ ਕੀਤਾ ਜਾਵੇ।

    ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਪੱਛਿਆ ਸੀ ਕਿ ਸਿੰਗਾਪੁਰ ਭੇਜੇ ਅਧਿਆਪਕਾਂ ਨੂੰ ਕਿਵੇਂ ਕੀਤਾ ਗਿਆ ਸਿਲੈਕਟ, 15 ਦਿਨਾਂ ’ਚ ਦਿਓ ਜਵਾਬ। ਇਸ ਦੇ ਕੁਝ ਚਿਰ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਵਾਬ ਦਿੱਤਾ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here