ਸਾਡੇ ਨਾਲ ਸ਼ਾਮਲ

Follow us

12.2 C
Chandigarh
Wednesday, January 21, 2026
More
    Home Breaking News ਅਮਰੀਕਾ &#8216...

    ਅਮਰੀਕਾ ‘ਚ  ਕਪੂਰਥਲਾ ਦੇ ਇੱਕ ਹੋਰ ਨੌਜਵਾਨ ਦਾ ਕਤਲ, ਸੀਸੀਟੀਵੀ ਫੋਟੋਆਂ ਆਈਆਂ ਸਾਹਮਣੇ

    Kapurthala News

    (ਸੱਚ ਕਹੂੰ ਨਿਊਜ਼) ਕਪੂਰਥਲਾ। ਅਮਰੀਕਾ ’ਚ ਪੰਜਾਬੀ ਦੇ ਕਤਲ ਦੀਆਂ ਘਟਨਾਵਾਂ ਪਿਛਲੇ ਦੋ ਦਿਨ ਤੋਂ ਵਾਪਰੀਆਂ ਹਨ। ਕਪੂਰਥਲਾ ਜ਼ਿਲ੍ਹੇ ਦੇ ਪਿੰਡ ਬਿਧੀਪੁਰ ਦੇ ਦੋ ਨੌਜਵਾਨਾਂ ਦੇ ਕਤਲ ਤੋਂ ਬਾਅਦ ਅੱਜ ਇੱਕ ਹੋਰ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। (Kapurthala News) ਵੀਰਵਾਰ ਨੂੰ ਪਿੰਡ ਜਲਾਲ ਭੁਲਾਣਾ ਦੇ ਰਹਿਣ ਵਾਲੇ 30 ਸਾਲਾ ਨਵਜੋਤ ਦੀ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਇਸ ਘਟਨਾ ਦੀ ਸੀਸੀਟੀਸੀ ਫੁਟੇਜ ਵੀ ਸਾਹਮਣੇ ਆ ਗਈ ਹੈ। ਦੂਜੇ ਪਾਸੇ ਇਸ ਸੂਚਨਾ ਨਾਲ ਪਿੰਡ ਜਲਾਲ ਭੁਲਾਣਾ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

    ਇਹ ਵੀ ਪੜ੍ਹੋ : ਅਮਰੀਕਾ ’ਚ ਕਪੂਰਥਲਾ ਦੇ ਦੋ ਭਰਾਵਾਂ ਦਾ ਗੋਲੀ ਮਾਰ ਕੇ ਕਤਲ

      ਇਹ ਘਟਨਾ ਵਾਸ਼ਿੰਗਟਨ ਦੇ ਵੈਨਕੂਵਰ ਸ਼ਹਿਰ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗ ਪੂਰੀ ਕਰਨ ਦੇ ਬਾਵਜੂਦ ਲੁਟੇਰਿਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਲੁਟੇਰੇ ਗੈਸ ਸਟੇਸ਼ਨ ਸਟੋਰ ‘ਚ ਲੁੱਟ ਦੀ ਨੀਅਤ ਨਾਲ ਦਾਖਲ ਹੋਏ, ਜਿਸ ‘ਚ ਮੁਕਾਬਲੇ ‘ਚ ਨਵਜੋਤ ਮਾਰਿਆ ਗਿਆ।

    Kapurthala News

    ਪਰਿਵਾਰ ਮੁਤਾਬਕ ਨਵਜੋਤ ਵਾਸ਼ਿੰਗਟਨ ਸੂਬੇ ਦੇ ਵੈਨਕੂਵਰ ਸ਼ਹਿਰ ਦੇ ਇਕ ਗੈਸ ਸਟੇਸ਼ਨ ‘ਤੇ ਕੰਮ ਕਰਦਾ ਸੀ। ਮ੍ਰਿਤਕ ਇਕ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ। ਸਟੋਰ ‘ਤੇ ਕੰਮ ਕਰਦੇ ਸਮੇਂ ਲੁਟੇਰਿਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਸੀ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਮ੍ਰਿਤਕ ਦੇ ਪਰਿਵਾਰਕਾ ਮੈਂਬਰਾਂ ਨੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨਾਲ ਮੁਲਾਕਾਤ ਕਰਕੇ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਬੇਨਤੀ ਕੀਤੀ। (Kapurthala News)

    ਅਮਰੀਕਾ ’ਚ ਕਪੂਰਥਲਾ ਦੇ ਦੋ ਭਰਾਵਾਂ ਦਾ ਗੋਲੀ ਮਾਰ ਕੇ ਕਤਲ

    ਕਪੂਰਥਲਾ। ਅਮਰੀਕਾ ’ਚ ਕਪੂਰਥਲਾ ਜ਼ਿਲ੍ਹੇ ਦੇ 2 ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਮਰੀਕਾ ਦੇ ਸ਼ਹਿਰ ਪੋਰਟਲੈਂਡ ਦੇ ਸ਼ਾਪਿੰਗ ਮਾਲ ਦੇ ਬਾਹਰ ਦੋਵਾਂ ਭਰਾਵਾਂ ਨੂੰ ਗੋਲੀ ਮਾਰ ਦਿੱਤੀ ਗਈ। (Crime In America) ਮੁਲਜ਼ਮ ਦੋਵਾਂ ਦਾ ਕਾਰੋਬਾਰੀ ਭਾਈਵਾਲ ਸੀ। ਇਹ ਘਟਨਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਵਾਪਰੀ। ਬਹਿਸ ਅਤੇ ਗਾਲੀ-ਗਲੋਚ ਦਰਮਿਆਨ ਅਚਾਨਕ ਗੋਲੀਬਾਰੀ ਕੀਤੀ ਗਈ। ਮ੍ਰਿਤਕਾਂ ਦੀ ਪਛਾਣ ਦੀਪੀ ਅਤੇ ਗੋਰਾ ਵਾਸੀ ਬਿਧੀਪੁਰ ਵਜੋਂ ਹੋਈ ਹੈ। ਦੋਵਾਂ ਭਰਾਵਾਂ ਦੀ ਮੌਤ ਦੀ ਖਬਰ ਪਿੰਡ ਪਹੁੰਚਦਿਆਂ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਫੈਲ਼ ਗਈ। ਮ੍ਰਿਤਕ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

    Crime In America

    ਇਹ ਵੀ ਪੜ੍ਹੋ : ਨਸ਼ੇ ਖਿਲਾਫ਼ ਸਖ਼ਤ ਹੋਇਆ ਪੁਲਿਸ ਪ੍ਰਸ਼ਾਸਨ

    ਇਹ ਘਟਨਾ ਉਦੋਂ ਵਪਾਰੀ ਜਦੋਂ ਦੀਪੀ ਅਤੇ ਉਸ ਦਾ ਛੋਟਾ ਭਰਾ ਗੋਰਾ ਬੁੱਧਵਾਰ ਦੁਪਹਿਰ ਕਰੀਬ 3.45 ਵਜੇ ਸ਼ਾਪਿੰਗ ਮਾਲ ਦੇਖਣ ਆਏ ਸਨ। ਦੋਵਾਂ ਦੀ ਮਾਲ ਦੇ ਬਾਹਰ ਕਿਸੇ ਨਾਲ ਬਹਿਸ ਹੋ ਗਈ। ਬਹਿਸ ਚੱਲ ਰਹੀ ਸੀ ਕਿ ਅਚਾਨਕ ਗੋਲੀਆਂ ਚੱਲਣ ਲੱਗ ਪਈਆਂ। ਇਸ ਵਿੱਚ ਦੀਪੀ ਅਤੇ ਗੋਰਾ ਦੀ ਮੌਤ ਹੋ ਗਈ। ਕਾਤਲ ਕਾਰੋਬਾਰ ਵਿੱਚ ਭਾਈਵਾਲ ਸੀ ਅਤੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

    LEAVE A REPLY

    Please enter your comment!
    Please enter your name here