(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਨੇ 5 ਜੁਲਾਈ ਤੋਂ ਹੁਣ ਤੱਕ 1628 ਵੱਡੇ ਤਸਕਰਾਂ ਸਮੇਤ 11360 ਲੋਕਾਂ ਨੂੰ ਗਿ੍ਰਫਤਾਰ ਕੀਤਾ ਹੈ। (Anti Drug campaign) ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਇੱਥੇ ਆਪਣੀ ਹਫ਼ਤਾਵਾਰੀ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਪੁਲਿਸ ਟੀਮਾਂ ਨੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਸੂਬੇ ਭਰ ਵਿੱਚੋਂ 612.78 ਕਿਲੋ ਹੈਰੋਇਨ ਜ਼ਬਤ ਕੀਤੀ ਹੈ।
ਸੂਬੇ ਭਰ ਵਿੱਚ ਸੰਵੇਦਨਸ਼ੀਲ ਮਾਰਗਾਂ ’ਤੇ ਨਾਕੇਬੰਦੀ ਕੀਤੀ ਜਾ ਰਹੀ ਹੈ
ਸੂਬੇ ਭਰ ਵਿੱਚ ਸੰਵੇਦਨਸ਼ੀਲ ਮਾਰਗਾਂ ’ਤੇ ਨਾਕੇਬੰਦੀ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਨੇ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ, ਜਿਸ ਨਾਲ ਪਿਛਲੇ ਅੱਠ ਮਹੀਨਿਆਂ ਵਿੱਚ ਬਰਾਮਦ ਹੋਈ ਕੁੱਲ ਹੈਰੋਇਨ 760.28 ਕਿਲੋਗ੍ਰਾਮ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 464.18 ਕਿਲੋ ਅਫੀਮ, 586 ਕਿਲੋ ਗਾਂਜਾ, 270 ਕੁਇੰਟਲ ਭੁੱਕੀ ਅਤੇ 53.73 ਲੱਖ ਗੋਲੀਆਂ/ਕੈਪਸੂਲ/ਇੰਜੈਕਟੇਬਲ/ਫਾਰਮ ਓਪਿਆਇਡ ਦੀਆਂ ਸ਼ੀਸ਼ੀਆਂ ਅਤੇ ਲਗਭਗ 10.36 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।














