ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News Anti Drug Yat...

    Anti Drug Yatra Punjab: ਨਸ਼ਾ ਮੁਕਤੀ ਯਾਤਰਾ ’ਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਕਾਫ਼ਲਾ ਵੱਡਾ ਹੋਣ ਲੱਗਿਆ : ਵਿਧਾਇਕ ਰਾਏ

    Anti Drug Yatra Punjab
    ਫ਼ਤਹਿਗੜ੍ਹ ਸਾਹਿਬ : ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਨਸ਼ਾ ਮੁਕਤੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ। ਤਸਵੀਰ: ਅਨਿਲ ਲੁਟਾਵਾ

    ਵਿਧਾਇਕ ਲਖਬੀਰ ਸਿੰਘ ਰਾਏ ਨੇ ਮੁਹੰਮਦੀਪੁਰ, ਛਲੇੜੀ ਕਲਾਂ ਤੇ ਛਲੇੜੀ ਖੁਰਦ ਦੇ ਸਮਾਗਮਾਂ ’ਚ ਕੀਤੀ ਸ਼ਿਰਕਤ

    Anti Drug Yatra Punjab: (ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਮੁਹੰਮਦੀਪੁਰ, ਛਲੇੜੀ ਕਲਾਂ ਤੇ ਛਲੇੜੀ ਖੁਰਦ ਆਦਿ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮਾਂ ’ਚ ਸ਼ਿਰਕਤ ਕੀਤੀ ਅਤੇ ਲੋਕਾਂ ਵੱਲੋ ਵਧ-ਚੜ੍ਹ ਕੇ ਕੀਤੀ ਜਾ ਰਹੀ ਸ਼ਿਰਕਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਾਸੀਆਂ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦਾ ਸੱਦਾ ਦਿੱਤਾ ਸੀ ਅਤੇ ਲੋਕਾਂ ਨੇ ਜਿਸ ਤਰ੍ਹਾਂ ਇਸ ਸੱਦੇ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਪੂਰੀ ਤਨਦੇਹੀ ਨਾਲ ਪਹਿਰਾ ਦਿੱਤਾ ਹੈ ਉਸ ਲਈ ਨਾਗਰਿਕਾਂ ਦੀ ਸ਼ਲਾਘਾ ਕਰਨੀ ਬਣਦੀ ਹੈ। ਵਿਧਾਇਕ ਰਾਏ ਨੇ ਕਿਹਾ ਕਿ ਇਹ ਮੁਹਿੰਮ ਅਸਲ ਅਰਥਾਂ ਵਿੱਚ ਲੋਕ ਲਹਿਰ ਬਣੀ ਹੈ ਅਤੇ ਇਸ ਦਾ ਸਾਕਾਰਾਤਮਕ ਸਿੱਟੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

    ਇਹ ਵੀ ਪੜ੍ਹੋ: JEE Results 2025: ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ

    ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਲੋਕਾਂ ਦਾ ਇਸ ਮੁਹਿੰਮ ਨੂੰ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਵਿੱਚ ਲੋਕਾਂ ਦਾ ਕਾਫ਼ਲਾ ਵੱਡਾ ਹੋਣ ਲੱਗ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਪੇਂਡੂ ਡਿਫੈਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਵਧੀਆ ਕਾਰਗੁਜ਼ਾਰੀ ਸਾਹਮਣੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਹੁਣ ਤਹੱਈਆ ਕਰ ਲਿਆ ਹੈ ਕਿ ਨਸ਼ਾ ਵੇਚਣ ਵਾਲਿਆਂ ਦਾ ਖੁੱਲ੍ਹ ਕੇ ਵਿਰੋਧ ਕਰਨਗੇ ਅਤੇ ਅਜਿਹੇ ਮਾੜੇ ਅਨਸਰਾਂ ਨੂੰ ਆਪਣੇ ਘਰਾਂ ਨੇੜੇ ਅਤੇ ਮੁਹੱਲਿਆਂ ਵਿੱਚ ਵੜਨ ਨਹੀਂ ਦੇਣਗੇ। ਐਡਵੋਕੇਟ ਰਾਏ ਨੇ ਕਿਹਾ ਕਿ ਨਸਿਆਂ ਵਿਰੁੱਧ ਇਸ ਮੁਹਿੰਮ ਨੇ ਲੋਕਾਂ ਵਿੱਚ ਇਕਜੁਟਤਾ ਪੈਦਾ ਕੀਤੀ ਹੈ ਅਤੇ ਪੰਜਾਬ ਪੁਲਿਸ ਨੇ ਲੋਕਾਂ ਦੇ ਸਹਿਯੋਗ ਨਾਲ ਮਾੜੇ ਅਨਸਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਇਆ ਹੈ।