ਹਰਿਆਣਾ ’ਚ ਅੱਤਵਾਦ ਵਿਰੋਧੀ ਦਸਤੇ ਦਾ ਗਠਨ ਹੋਵੇਗਾ : ਵਿੱਜ

Minister Anil Vij

ਹਰਿਆਣਾ ’ਚ ਅੱਤਵਾਦ ਵਿਰੋਧੀ ਦਸਤੇ ਦਾ ਗਠਨ ਹੋਵੇਗਾ : ਵਿੱਜ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਹਰਿਆਣਾ ਦੇ ਕਰਨਾਲ ਤੋੋਂ ਚਾਰ ਸ਼ੱਕੀ ਅੱਤਵਾਦੀਆਂ ਦੇ ਫੜੇ ਜਾਣ ਤੇ ਗੁਆਂਢੀ ਸੂਬੇ ਪੰਜਾਬ ਦੇ ਮੁਹਾਲੀ ’ਚ ਖੂਫੀਆ ਦਫ਼ਤਰ ’ਤੇ ਰਾਕੇਟ ਨਾਲ ਹਮਲੇ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਸੂਬੇ ’ਚ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਅੱਤਵਾਦ ਵਿਰੋਧੀ ਦਸਤੇ (Anti Terrorism) ਦਾ ਗਠਨ ਕੀਤਾ ਜਾਵੇਗਾ। ਗ੍ਰਹਿ ਵਿਭਾਗ ਤੇ ਪੁਲਿਸ ਦੇ ਅਧਿਕਾਰੀਆਂ ਦੀ ਇੱਕ ਬੈਠਕ ’ਚ ਉਨ੍ਹਾਂ ਨੇ ਇਹ ਐਲਾਨ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਦਸਤੇ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਅਤੇ ਐਸ.ਪੀ. ਦੇ ਰੈਂਕ ਦੇ ਅਧਿਕਾਰੀ ਨਿਯੁਕਤ ਕੀਤੇ ਜਾਣਗੇ ਜੋ ਇਸ ਦਸਤੇ ਨੂੰ ਚਲਾਉਣਗੇ। ਮੀਟਿੰਗ ਵਿੱਚ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਅਤੇ ਪੁਲਿਸ ਡਾਇਰੈਕਟਰ ਜਨਰਲ ਪੀ.ਕੇ ਅਗਰਵਾਲ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ਅੱਤਵਾਦ ਵਿਰੋਧੀ ਦਸਤੇ ਸਬੰਧੀ ਚੌਕਸੀ ਵਧਾਉਣ ਦੀ ਲੋੜ ਹੈ।

ਵਿੱਜ ਨੇ ਅਧਿਕਾਰੀਆਂ ਨੂੰ ਇਹ ਵੀ ਸੰਦੇਸ਼ ਦਿੱਤਾ ਕਿ ਸੋਸ਼ਲ ਮੀਡੀਆ ‘ਤੇ ਵੀ ਦੇਸ਼ ਵਿਰੋਧੀ ਵੀਡੀਓ ਸੰਦੇਸ਼ਾਂ ਦੇ ਮੂਲ ਤੱਕ ਪੁਹੰਚਾ ਕੇ ਇਸ ਤਰ੍ਹਾਂ ਦੇ ਨੈਟਵਰਕ ਨੂੰ ਤੋੜਨ ਦਾ ਕੰਮ ਕਰਨਾ ਹੋਵੇਗਾ। ਉਨ੍ਹਾਂ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਨਾਈਟਵਿਜ਼ਨ ਸੀਸੀਟੀਵੀ ਕੈਮਰੇ ਲਗਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਹਰਿਆਣਾ ਭਰ ਦੇ ਸਰਕਾਰੀ ਦਫ਼ਤਰਾਂ ਅਤੇ ਇਮਾਰਤਾਂ ਦਾ ਸੁਰੱਖਿਆ ਆਡਿਟ ਕਰਵਾਉਣ ਅਤੇ ਵਿਵਸਥਾ ਨੂੰ ਦਰੁਸਤ ਰੱਖਣ ਲਈ ਸੀਸੀਟੀਵੀ ਕੈਮਰਿਆਂ ਦੀ ਮੁਰੰਮਤ ਅਤੇ ਲਗਾਉਣ ਦਾ ਕੰਮ ਵੀ ਜਲਦੀ ਪੂਰਾ ਕੀਤਾ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ