ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਪਰਣਾ ਯਾਦਵ ਭਾਜਪਾ ਵਿੱਚ ਸ਼ਾਮਲ

Aparna Yadav Join BJP Sachkahoon

ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਪਰਣਾ ਯਾਦਵ ਭਾਜਪਾ ਵਿੱਚ ਸ਼ਾਮਲ

ਲਖਨਊ। ਯੂਪੀ ਚੋਣਾਂ ਤੋਂ ਪਹਿਲਾਂ ਅਖਿਲੇਸ਼ ਯਾਦਵ ਨੂੰ ਵੱਡਾ ਝਟਕਾ ਦਿੰਦੇ ਹੋਏ ਸਮਾਜਵਾਦੀ ਪਾਰਟੀ (ਸਪਾ) ਦੇ ਸੰਸਥਾਪਕ ਮੁਲਾਇਮ ਸਿੰਘ ਯਾਦਵ ਦੀ ਛੋਟੀ ਨੂੰਹ ਅਪਰਣਾ ਯਾਦਵ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਈ ਹੈ। ਦਿੱਲੀ ਸਥਿਤ ਭਾਜਪਾ ਹੈੱਡਕੁਆਟਰ ਵਿਖੇ, ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਯੂਪੀ ਭਾਜਪਾ ਦੇ ਮੁਖੀ ਸਵਤੰਤਰ ਦੇਵ ਸਿੰਘ ਨੇ ਅਪਰਣਾ ਨੂੰ ਪਾਰਟੀ ਦੀ ਮੈਂਬਰਸ਼ਿਪ ਦਿੱਤੀ। ਅਪਰਣਾ ਮੰਗਲਵਾਰ ਦੇਰ ਸ਼ਾਮ ਲਖਨਊ ਤੋਂ ਦਿੱਲੀ ਆਈ ਸੀ। ਸਮਝਿਆ ਜਾ ਰਿਹਾ ਹੈ ਕਿ ਭਾਜਪਾ ਲਖਨਊ ਕੈਂਟ ਸੀਟ ਤੋਂ ਅਪਰਣਾ ਨੂੰ ਪਾਰਟੀ ਦਾ ਉਮੀਦਵਾਰ ਬਣ ਸਕਦੀ ਹੈ। ਉਹ ਪਿਛਲੀ ਵਾਰ ਇਸ ਸੀਟ ਤੋਂ ਸਪਾ ਉਮੀਦਵਾਰ ਵਜੋਂ ਚੋਣ ਲੜ ਚੁੱਕੀ ਹੈ। ਉਹਨਾਂ ਨੂੰ ਭਾਜਪਾ ਉਮੀਦਵਾਰ ਦੇ ਰੂਪ ਵਿੱਚ ਰੀਟਾ ਬਹੁਗੁਣਾ ਜੋਸ਼ੀ ਨੇ ਹਰਾਇਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

 

LEAVE A REPLY

Please enter your comment!
Please enter your name here