ਖਹਿਰਾ ਦੀ ਵਿਧਾਇਕੀ ਖੋਹਣ ਬਾਰੇ ਪਟੀਸ਼ਨ ਦਾਇਰ

Appeal filed for acquiring Khaira MLA

ਭੁਲੱਥ ਦੇ ਇਕ ਵੋਟਰ ਨੇ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ

ਚੰਡੀਗੜ੍ਹ। ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਨ ਸਿੰਘ ਖਹਿਰਾ ਦਾ ਵਿਧਾਇਕੀ ਰੱਦ ਕਰਵਾਉਣ ਲਈ ਹਲਕਾ ਭੁਲੱਥ ਦੇ ਇਕ ਵੋਟਰ ਹਰਸਿਮਰਨ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਕੋਲ ਪਟੀਸ਼ਨ ਦਾਇਰ ਕਰਕੇ ਖਹਿਰਾ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਠਹਿਰਾਉਣ ਦੀ ਮੰਗ ਕੀਤੀ ਹੈ। ਪਰ ਅਜੇ ਆਮ ਆਦਮੀ ਪਾਰਟੀ ਨੇ ਕੋਈ ਕਾਰਵਾਈ ਨਹੀਂ ਕੀਤੀ ਹੈ।
ਪਿਛਲੇ ਦਿਨੀ ਖਹਿਰਾ ਵੱਲੋਂ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ ਅਤੇ 8 ਜਨਮਰੀ 2019 ਨੂੰ ਪਰੈਸ ਕਾਨਫਰੈਂਸ ਕਰਕੇ ਨਵੀਂ ਪਾਰਟੀ ਦੇ ਗਠਨ ਦਾ ਵੀ ਐਲਾਨ ਕਰ ਦਿੱਤਾ ਸੀ। ਹਰਸਿਮਰਨ ਸਿੰਘ ਨੇ ਸਪੀਕਰ ਤੋਂ ਮੰਗ ਕੀਤੀ ਕਿ ਉਸ ਦੀ ਪਟੀਸ਼ਨ ‘ਤੇ ਜਨਦੀ ਸੁਣਵਾਈ ਕੀਤੀ ਜਾਵੇ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here