ਸਾਡੇ ਨਾਲ ਸ਼ਾਮਲ

Follow us

23.3 C
Chandigarh
Tuesday, February 10, 2026
More
    Home ਸੂਬੇ ਪੰਜਾਬ ਆਂਗਨਵਾੜੀ ਵਰਕਰ...

    ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ 106 ਆਸਾਮੀਆਂ ਲਈ ਅਰਜ਼ੀਆਂ ਮੰਗੀਆਂ

    ਡਿਪਟੀ ਕਮਿਸ਼ਨਰ ਵਲੋ ਮਹਿਲਾਵਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਬਿਨੈ ਕਰਨ ਦੀ ਅਪੀਲ

    ਫਾਜ਼ਿਲਕਾ, (ਰਜਨੀਸ਼ ਰਵੀ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਆਂਗਨਵਾੜੀ ਵਰਕਰਾਂ, ਮਿੰਨੀ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਕੁੱਲ 4481 ਖ਼ਾਲੀ ਆਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਅੰਦਰ 18 ਆਂਗਨਵਾੜੀ ਵਰਕਰਾਂ, 6 ਮਿੰਨੀ ਆਂਗਨਵਾੜੀ ਵਰਕਰਾਂ ਅਤੇ 82 ਆਂਗਨਵਾੜੀ ਹੈਲਪਰਾਂ ਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਣੀ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਆਸਾਮੀਆਂ ਲਈ ਕੇਵਲ ਇਸਤਰੀ ਉਮੀਦਵਾਰ ਹੀ ਅਪਲਾਈ ਕਰ ਸਕਦੇ ਹਨ ਅਤੇ ਆਸਾਮੀਆਂ ਸਬੰਧੀ ਨਿਰਧਾਰਤ ਪਾਤਰਤਾ, ਸਥਾਨ, ਪਿੰਡ/ਵਾਰਡ, ਉਮਰ ਹੱਦ, ਵਿਦਿਅਕ ਯੋਗਤਾ ਆਦਿ ਸ਼ਰਤਾਂ ਦਾ ਵੇਰਵਾ ਵਿਭਾਗ ਦੀ ਵੈਬਸਾਈਟ- sswcd.punjab.gov.in `ਤੇ ਅਪਲੋਡ ਕਰ ਦਿੱਤਾ ਗਿਆ ਹੈ।

    ਉਨ੍ਹਾਂ ਦੱਸਿਆ ਕਿ ਨਿਰੋਲ ਮਾਣਭੱਤੇ `ਤੇ ਆਧਾਰ ਉਤੇ ਕੀਤੀ ਜਾਣੀ ਭਰਤੀ ਸਬੰਧੀ ਵੇਰਵੇ ਲਈ ਜ਼ਿਲ੍ਹੇ ਦੀ ਵੈਬਸਾਈਟ ਵੀ ਵੇਖੀ ਜਾ ਸਕਦੀ ਹੈ ਜਾਂ ਸਬੰਧਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਦੇ ਦਫ਼ਤਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਜ਼ਿਲੇ੍ਹ ਦੀਆਂ ਮਹਿਲਾ ਉਮੀਦਵਾਰਾਂ ਨੂੰ ਇਸ ਭਰਤੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਅਪਲਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਯੋਗ ਉਮੀਦਵਾਰ ਇਸ਼ਤਿਹਾਰ ਜਾਰੀ ਹੋਣ ਦੀ ਮਿਤੀ ਤੋਂ 30 ਦਿਨਾਂ ਦੇ ਅੰਦਰ ਆਪਣਾ ਬਿਨੈ ਪੱਤਰ ਸਬੰਧਤ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਨੂੰ ਦਸਤੀ ਜਾਂ ਰਜਿਸਟਰਡ ਪੋਸਟ ਰਾਹੀਂ ਭੇਜ ਸਕਦੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।