ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਨਵ-ਨਿਯੁਕਤ ਪ੍ਰਧਾਨਾਂ ਨੂੰ ਕੀਤਾ ਸਨਮਾਨਿਤ
(ਅਨਿਲ ਲੁਟਾਵਾ) ਸ੍ਰੀ ਫ਼ਤਹਿਗੜ੍ਹ ਸਾਹਿਬ। Kisan Congress President: ਕਿਸਾਨ ਕਾਂਗਰਸ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਵੱਲੋਂ ਪੰਜਾਬ ਕਿਸਾਨ ਕਾਂਗਰਸ ਪ੍ਰਧਾਨ ਕਿਰਨਜੀਤ ਸਿੰਘ ਸੰਧੂ ਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਖਹਿਰਾ ਦੀ ਪ੍ਰਵਾਨਗੀ ਨਾਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਸਰਹਿੰਦ ਕਿਸਾਨ ਕਾਂਗਰਸ ਦਾ ਪ੍ਰਧਾਨ ਸਤਨਾਮ ਸਿੰਘ ਹਰਬੰਸਪੁਰਾ ਤੇ ਬਲਾਕ ਖੇੜਾ ਕਿਸਾਨ ਕਾਂਗਰਸ ਦਾ ਪ੍ਰਧਾਨ ਗੁਰਜੰਟ ਸਿੰਘ ਸਲੇਮਪੁਰ ਨੂੰ ਨਿਯੁਕਤ ਕੀਤਾ ਗਿਆ।
ਇਸ ਮੌਕੇ ਨਵ-ਨਿਯੁਕਤ ਪ੍ਰਧਾਨਾਂ ਨੂੰ ਸਨਮਾਨਿਤ ਕਰਦੇ ਹੋਏ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਪਾਰਟੀ ਲਈ ਦਿਨ-ਰਾਤ ਇਕ ਕਰਨ ਵਾਲੇ ਮਿਹਨਤੀ ਵਰਕਰਾਂ ਦੀ ਬਾਂਹ ਫੜੀ ਹੈ ਅਤੇ ਉਨਾਂ ਨੂੰ ਯੋਗ ਅਹੁਦੇ ਦੇ ਕੇ ਨਿਵਾਜਿਆ ਹੈ। ਨਾਗਰਾ ਨੇ ਕਿਹਾ ਕਿ ਕਿਸਾਨ ਕਾਂਗਰਸ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸੀ ਵੱਲੋਂ ਬਲਾਕ ਸਰਹਿੰਦ ਤੋਂ ਸਤਨਾਮ ਸਿੰਘ ਹਰਬੰਸਪੁਰਾ ਤੇ ਬਲਾਕ ਖੇੜਾ ਤੋਂ ਗੁਰਜੰਟ ਸਿੰਘ ਸਲੇਮਪੁਰ ਦੀ ਨਿਯੁਕਤੀ ਕਾਂਗਰਸ ਪਾਰਟੀ ਹਲਕਾ ਫ਼ਤਹਿਗੜ੍ਹ ਸਾਹਿਬ ਲਈ ਵਰਦਾਨ ਸਾਬਤ ਹੋਵੇਗੀ ਤੇ ਇਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਇਹ ਵੀ ਪੜ੍ਹੋ: Punjab News : ਪੰਚਾਇਤਾਂ ਚੋਣਾਂ ਦੇ ਐਲਾਨ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਕਸੀ ਕਮਰ
ਇਸ ਮੌਕੇ ਗੱਲਬਾਤ ਕਰਦਿਆਂ ਸਤਨਾਮ ਸਿੰਘ ਹਰਬੰਸਪੁਰਾ ਤੇ ਗੁਰਜੰਟ ਸਿੰਘ ਸਲੇਮਪੁਰ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ,ਪੰਜਾਬ ਕਿਸਾਨ ਕਾਂਗਰਸ ਦੇ ਪ੍ਰਧਾਨ ਕਿਰਨਜੀਤ ਸਿੰਘ ਮਿੱਠਾ ਤੇ ਜਿਲ੍ਹਾ ਪ੍ਰਧਾਨ ਜਸਵੀਰ ਸਿੰਘ ਜੱਸੀ ਦਾ ਧੰਨਵਾਦ ਕਰਦਿਆ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਹਰੇਕ ਵਰਗ ਨੂੰ ਉਸਦਾ ਬਣਦਾ ਮਾਣ ਬਖਸ਼ਿਆ ਹੈ। ਉਨਾਂ ਨੇ ਕਿਹਾ ਕਿ ਇਕ ਆਮ ਕਿਸਾਨ ਪਰਿਵਾਰ ਦੇ ਪੁੱਤਰਾਂ ਨੂੰ ਇਨਾ ਵੱਡਾ ਮਾਣ ਬਖਸ਼ਿਆ ਹੈ ਜਿਸ ਲਈ ਉਹ ਹਮੇਸ਼ਾ ਕਾਂਗਰਸ ਪਾਰਟੀ ਦੇ ਰਿਣੀ ਰਹਿਣਗੇ ਤੇ ਪਾਰਟੀ ਨੇ ਜੋ ਉਨਾਂ ਨੂੰ ਇਹ ਜਿੰਮੇਵਾਰੀ ਸੌਂਪੀ ਹੈ ਉਸ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਦੀ ਸੇਵਾ ਲਈ ਦਿਨ ਰਾਤ ਇੱਕ ਕਰ ਦੇਣਗੇ।
ਇਸ ਮੌਕੇ ਕਿਸਾਨ ਕਾਂਗਰਸ ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ,ਬਲਾਕ ਪ੍ਰਧਾਨ ਸਰਹਿੰਦ ਗੁਰਮੁੱਖ ਸਿੰਘ ਪੰਡਰਾਲੀ,ਬਲਾਕ ਪ੍ਰਧਾਨ ਖੇੜਾ ਓਕਾਰ ਸਿੰਘ ਲਾਲ ਜੀ,ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲਾ,ਜਿਲਾ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋ,ਬਿਕਰਮਜੀਤ ਸਿੰਘ,ਰਣਜੀਤ ਸਿੰਘ ਕੌਂਸਲਰ ਵਿਸਾਖੀ ਰਾਮ,ਰਾਜਵਿੰਦਰ ਸਿੰਘ ਲਾਡੀ, ਰਵਿੰਦਰ ਸਿੰਘ ਹਰੀਪੁਰ ਤੇ ਹੋਰ ਹਾਜ਼ਰ ਸਨ। Kisan Congress President