ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, January 20, 2026
More
    Home Breaking News ਮੀਤ ਹੇਅਰ ਨੇ ਸ...

    ਮੀਤ ਹੇਅਰ ਨੇ ਸੌਂਪੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ

    ਮੀਤ ਹੇਅਰ ਨੇ ਸੌਂਪੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ

    ਨੌਜਵਾਨਾਂ ਨੂੰ ਨੌਕਰੀਆਂ ਦੇਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ (Jobs Letter)

    (ਅਸ਼ਵਨੀ ਚਾਵਲਾ) ਚੰਡੀਗੜ। ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਵਿੱਚ 5 ਜੇ.ਈ., 2 ਜ਼ਿਲੇਦਾਰ, 4 ਕਲਰਕ ਤੇ 2 ਟਿਊਬਵੈਲ ਆਪਰੇਟਰ ਸ਼ਾਮਲ ਹਨ। (Jobs Letter)

    ਮੀਤ ਹੇਅਰ ਨੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨਾਂ ਦੀ ਮਿਹਨਤ ਦਾ ਫਲ ਹੈ ਅਤੇ ਹੁਣ ਉਹ ਤਨਦੇਹੀ ਨਾਲ ਵਿਭਾਗ ਵਿੱਚ ਕੰਮ ਕਰਨ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੁਣ ਤੱਕ 36 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਹੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

    Gurmeet Singh Meet Hayer

    ਇਹ ਵੀ ਪੜ੍ਹੋ: ਪੰਜਾਬੀ ਪ੍ਰਬੋਧ ਪ੍ਰੀਖਿਆ 10 ਦਸੰਬਰ ਨੂੰ

    ਜਲ ਸਰੋਤ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਕਿਸਾਨਾਂ ਨਾਲ ਸਿੱਧੇ ਤੌਰ ਉਤੇ ਜੁੜਿਆ ਹੋਇਆ ਹੈ ਅਤੇ ਮੌਜੂਦਾ ਸਰਕਾਰ ਵੱਲੋਂ ਦਹਾਕਿਆਂ ਬਾਅਦ ਬੰਦ ਪਏ ਖਾਲੀ ਮੁੜ ਸ਼ੁਰੂ ਕਰਵਾਏ ਗਏ ਹਨ ਜਿਸ ਨਾਲ ਟੇਲਾਂ ਤੱਕ ਕਿਸਾਨਾਂ ਨੂੰ ਨਹਿਰੀ ਪਾਣੀ ਪੁੱਜਿਆ। ਉਨਾਂ ਕਿਹਾ ਕਿ ਨਹਿਰੀ ਪਾਣੀ ਦੀ ਸਿੰਜਾਈ ਹੇਠਲੇ ਰਕਬੇ ਨੂੰ ਵਧਾਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ। ਇਸ ਤੋਂ ਪਹਿਲਾਂ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਕੈਬਨਿਟ ਮੰਤਰੀ ਦਾ ਸਵਾਗਤ ਕਰਦਿਆਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵੀ ਵਿਭਾਗ ਵਿੱਚ ਜੀ ਆਇਆ ਆਖਿਆ। ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਰੋਤ ਕਿ੍ਰਸ਼ਨ ਕੁਮਾਰ ਅਤੇ ਨਿਗਮ ਦੇ ਐਮ.ਡੀ. ਪਵਨ ਕਪੂਰ ਵੀ ਹਾਜ਼ਰ ਸਨ। Jobs Letter

    LEAVE A REPLY

    Please enter your comment!
    Please enter your name here