ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਵੰਡੇ ਨਿਯੁਕਤੀ ਪੱਤਰ 

Anganwadi Workers
ਸਨੌਰ: ਬਲਜੀਤ ਸਿੰਘ ਝੂੰਗੀਆਂ ਪੀ.ਏ.ਟੂ. ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ, ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ। ਰਾਮ ਸਰੂਪ ਪੰਜੋਲਾ

(ਰਾਮ ਸਰੂਪ ਪੰਜੋਲਾ) ਸਨੌਰ। ਹਲਕਾ ਸਨੌਰ ਦੇ ਨਵ-ਨਿਯੁਕਤ 3 ਆਂਗਣਵਾੜੀ ਵਰਕਰਾਂ (Anganwadi Workers) ਨੂੰ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੇ ਦਫਤਰ ਇੰਚਾਰਜ ਬਲਜੀਤ ਸਿੰਘ ਝੂੰਗੀਆਂ ਪੀ.ਏ.ਟੂ ਵੱਲੋਂ ਨਿਯੁਕਤੀ ਪੱਤਰ ਦਿੱਤੇ ਗਏ।ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਨਿੱਤ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਮਈ 2023 ’ਚ ਹੋਈਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਜੀਤ ਸਿੰਘ ਝੂੰਗੀਆਂ ਵੱਲੋਂ ਨਿਯੁਕਤੀ ਪੱਤਰ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ ਬਲਜੀਤ ਝੂਗੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਪੁਰੇ ਪਾਰਦਰਸ਼ੀ ਮੈਰਿਟ ਦੇ ਆਧਾਰ ‘ਤੇ ਲਿਸਟ ਤਿਆਰ ਕਰਕੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਸਾਡੇ ਹਲਕੇ ਦੇ ਸਮੂਹ ਨਵ-ਨਿਯੁਕਤ ਆਂਗਣਵਾੜੀ ਹੈਲਪਰ ਉਮੀਦਵਾਰਾਂ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ, ਸਿਖਿਆ ਤੇ ਰੋਜ਼ਗਾਰ ਦੇਣ ਲਈ ਕੋਈ ਕਸਰ ਨਹੀਂ ਛੱਡੀ। ਇਸ ਮੌਕੇ ਗੌਰਵ ਬਾਬਾ, ਸਾਜਨ ਢਿੱਲੋਂ, ਬਲਜਿੰਦਰ ਸਿੰਘ ਨੰਦਗੜ੍ਹ, ਅਮਰਦੀਪ ਸਿੰਘ ਸੰਘੇੜਾ, ਜਸਕਮਲ ਸਿੰਘ, ਕੀਮਤ ਢਿੱਲੋਂ, ਕਰਨ ਸਿੰਘ ਅਤੇ ਹੋਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਸਨ। (Anganwadi Workers)

LEAVE A REPLY

Please enter your comment!
Please enter your name here