ਸਾਡੇ ਨਾਲ ਸ਼ਾਮਲ

Follow us

16.1 C
Chandigarh
Tuesday, February 10, 2026
More
    Home Breaking News Punjab Politi...

    Punjab Politics News: ਓਬੀਸੀ ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

    Punjab Politics News
    ਫ਼ਤਹਿਗੜ੍ਹ ਸਾਹਿਬ : ਓਬੀਸੀ ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਕਾਂਗਰਸੀ ਆਗੂ।

    ਕਾਂਗਰਸ ਹੀ ਪਿੱਛੜੇ ਵਰਗਾਂ ਦੀ ਅਸਲ ਹੱਕਦਾਰ ਪਾਰਟੀ : ਹੀਨਾ ਕਾਵਰੇ

    ਸਮਾਜਿਕ ਨਿਆਂ ਲਈ ਸੰਘਰਸ਼ ਜਾਰੀ ਰਹੇਗਾ : ਡਾ. ਅਮਰ ਸਿੰਘ

    Punjab Politics News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਓਬੀਸੀ ਸੈੱਲ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਓਬੀਸੀ ਸੈੱਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਹ ਨਿਯੁਕਤੀ ਪੱਤਰ ਓਬੀਸੀ ਸੈੱਲ ਜ਼ਿਲ੍ਹਾ ਕਾਂਗਰਸ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਲਸ਼ਨ ਰਾਏ ਬੋਬੀ ਵੱਲੋਂ ਵੰਡੇ ਗਏ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਸਹਿ-ਇੰਚਾਰਜ ਸ੍ਰੀਮਤੀ ਹੀਨਾ ਕਾਵਰੇ, ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮਾਣਯੋਗ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

    ਇਸ ਦੌਰਾਨ ਬਲਾਕ ਅਮਲੋਹ ਤੋਂ ਸੁਦਾਗਰ ਖਾਨ, ਪ੍ਰੇਮ ਕ੍ਰਿਸ਼ਨ ਬਲਾਕ ਗੋਬਿੰਦਗੜ੍ਹ, ਹਰਜਿੰਦਰ ਸਿੰਘ ਬਲਾਕ ਬਸੀ ਪਠਾਣਾ, ਗੁਰਿੰਦਰ ਸਿੰਘ ਸੈਣੀ ਬਲਾਕ ਖਮਾਣੋ, ਸੁਰਿੰਦਰ ਸਿੰਘ ਧੀਮਾਨ ਬਲਾਕ ਸਰਹਿੰਦ, ਪਰਮਿੰਦਰ ਸਿੰਘ ਸੈਣੀ ਬਲਾਕ ਖੇੜਾ ਆਦਿ ਨੂੰ ਓਬੀਸੀ ਸੈੱਲ ਕਾਂਗਰਸ ਦੇ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਨੇਤਾਵਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਹੀ ਇੱਕਮਾਤਰ ਅਜਿਹੀ ਪਾਰਟੀ ਹੈ ਜਿਸ ਨੇ ਦੇਸ਼ ਵਿੱਚ ਪਿੱਛੜੇ ਵਰਗਾਂ, ਦਲਿਤਾਂ ਅਤੇ ਕਮਜ਼ੋਰ ਵਰਗਾਂ ਨੂੰ ਸੰਵਿਧਾਨਕ ਹੱਕ ਅਤੇ ਸਮਾਜਿਕ ਸੁਰੱਖਿਆ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਓਬੀਸੀ ਵਰਗ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ।

    ਇਹ ਵੀ ਪੜ੍ਹੋ: Arms Narcotics Seizure: ਸਰਹੱਦ ਪਾਰ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਪਰਦਾਫਾਸ਼

    ਸ਼੍ਰੀਮਤੀ ਹੀਨਾ ਕਾਵਰੇ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਵਿੱਚ ਓਬੀਸੀ ਸੈੱਲ ਦੀ ਅਹਿਮ ਭੂਮਿਕਾ ਹੈ ਅਤੇ ਅਜਿਹੇ ਪ੍ਰੋਗਰਾਮ ਪਾਰਟੀ ਨੂੰ ਨਵੀਂ ਤਾਕਤ ਦਿੰਦੇ ਹਨ। ਉਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕਿਹਾ ਕਿ ਓ.ਬੀ.ਸੀ ਵਰਗ ਦੀਆਂ ਸਮੱਸਿਆਵਾਂ ਨੂੰ ਸੰਸਦ ਤੋਂ ਲੈ ਕੇ ਸੜਕਾਂ ਤੱਕ ਉਠਾਇਆ ਜਾਵੇਗਾ ਅਤੇ ਕਾਂਗਰਸ ਪਾਰਟੀ ਹਮੇਸ਼ਾਂ ਹੀ ਸਮਾਜਿਕ ਨਿਆਂ ਲਈ ਸੰਘਰਸ਼ ਕਰਦੀ ਰਹੇਗੀ।

    ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਅਹੁਦੇਦਾਰਾਂ ਦੀ ਇਹ ਟੀਮ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਗੁਲਸ਼ਨ ਰਾਏ ਬੋਬੀ ਨੇ ਕਿਹਾ ਕਿ ਓਬੀਸੀ ਸੈੱਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰ ਕੇ ਪਿੱਛੜੇ ਵਰਗਾਂ ਦੀ ਆਵਾਜ਼ ਬੁਲੰਦ ਕਰੇਗਾ ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਬਣਾਏਗਾ। Punjab Politics News