ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਕੀਤੀ ਸਰਾਹਨਾ

Budget Punjab

ਖੇਡਾਂ ਦੇ ਬਜਟ ਵਿੱਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ਵਿੱਚ 15 ਫੀਸਦੀ ਦਾ ਵਾਧਾ

  •  ਮੀਤ ਹੇਅਰ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ। ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ।

ਕਿਸਾਨਾਂ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਮਿਲੇਗੀ

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਦੀ ਫਸਲ ਲਈ ਇਸ ਵਾਰ 125 ਕਰੋੜ ਰੁਪਏ ਰੱਖੇ। ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਸੀ ਤੇ ਇਸ ਸਾਲ ਇਨਾਂ ਮਾਮਲਿਆਂ ਨਾਲ ਹੋਰ ਵੱਡੀ ਗਿਰਾਵਟ ਆਵੇਗੀ। ਜਲ ਸਰੋਤ ਮੰਤਰੀ ਮੀਤ ਹੇਅਰ ਨੇ ਆਪਣੇ ਵਿਭਾਗਾਂ ਲਈ ਕੀਤੇ ਵੱਡੇ ਐਲਾਨਾਂ ਦੇ ਵੇਰਵੇ ਦਿੰਦੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਦੇਣ ਲਈ ਨਹਿਰਾਂ ਦੀ ਸਫਾਈ ਤੇ ਮਜ਼ਬੂਤੀ ਲਈ ਜਲ ਸਰੋਤ ਵਿਭਾਗ ਦੇ ਬਜਟ ਵਿੱਚ ਪਿਛਲੇ ਸਾਲ ਨਾਲੋਂ 15 ਫੀਸਦੀ ਦਾ ਵਾਧਾ ਕਰਦਿਆਂ ਕੁੱਲ 2630 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ।

ਖੇਡ ਯੂਨੀਵਰਸਿਟੀ ਤੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ

ਖੇਡ ਮੰਤਰੀ ਮੰਤਰੀ ਨੇ ਕਿਹਾ ਕਿ ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ।ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here