Flood News Punjab: ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ : ਡਿਪਟੀ ਕਮਿਸ਼ਨਰ

ਅੰਮ੍ਰਿਤਸਰ: ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਬਣਾਏ ਜਾਣ ਫਲੱਡ ਕੰਟਰੋਲ ਰੂਮ

Flood News Punjab: (ਰਾਜਨ ਮਾਨ) ਅੰਮ੍ਰਿਤਸਰ। ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸਾਹਨੀ ਨੇ ਕਿਹਾ ਕਿ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਯੋਗ ਪ੍ਰਬੰਧ ਕੀਤੇ ਜਾਣ ਅਤੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪਹਿਲਾਂ ਹੀ ਸਮਾਨ ਦੀ ਖਰੀਦੋ-ਫਰੋਖਤ ਕਰ ਲਈ ਜਾਵੇ ਤਾਂ ਜੋ ਲੋੜ ਪੈਣ ’ਤੇ ਕੋਈ ਮੁਸ਼ਕਲ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਤ ਕੀਤੇ ਜਾਣ ਅਤੇ ਫਲੱਡ ਕੰਟਰੋਲ ਰੂਮ ਵਿੱਚ ਯੋਗ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ ਤਾਂ ਜੋ ਜ਼ਰੂਰਤ ਪੈਣ ’ਤੇ ਇਹ ਕਰਮਚਾਰੀ ਸਬੰਧਤ ਅਫਸਰ ਦੇ ਧਿਆਨ ਵਿੱਚ ਮੁਸ਼ਕਲ ਨੂੰ ਲਿਆ ਸਕਣ। ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ’ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਵੀ ਕਿਹਾ।

Flood News Punjab
Flood News Punjab: ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੀਤੇ ਜਾਣਗੇ ਯੋਗ ਪ੍ਰਬੰਧ : ਡਿਪਟੀ ਕਮਿਸ਼ਨਰ

ਇਹ ਵੀ ਪੜ੍ਹੋ: Drug Free Punjab: ਸਿਹਤ ਮੰਤਰੀ ਰੋਜ਼ਾਨਾ ਪਿੰਡਾਂ ‘ਚ ਜਾ ਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਕਰ ਰਹੇ ਨੇ ਲਾਮਬੰਦ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਹ ਵੱਖ-ਵੱਖ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਪ੍ਰਬੰਧਾਂ ਦਾ ਖੁਦ ਮੌਕੇ ਉੱਤੇ ਜਾ ਕੇ ਨਿਰੀਖਣ ਕਰਨਗੇ ਅਤੇ ਕਿਸੇ ਵੀ ਕੰਮ ਵਿਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਅਨੁਸਾਰ ਗੋਤਾਖੋਰਾਂ ਦੀਆਂ ਲਿਸਟਾਂ ਵੀ ਬਣਾ ਲਈਆਂ ਜਾਣ ਤਾਂ ਜੋ ਲੋੜ ਪੈਣ ਉਨ੍ਹਾਂ ਦੀ ਮੱਦਦ ਲਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਰੇਨਾਂ ਅਤੇ ਨਾਲਿਆਂ ਦੀ ਕੀਤੀ ਜਾ ਰਹੀ ਸਫਾਈ ਕੇਵਲ ਖਾਨਾਪੂਰਤੀ ਨਾ ਹੋਵੇ, ਇਸ ਲਈ ਸਬੰਧਤ ਵਿਭਾਗ ਠੇਕੇਦਾਰਾਂ ਉਤੇ ਬਰਾਬਰ ਨਿਗ੍ਹਾ ਰੱਖਣ। ਉਨਾਂ ਕਿਹਾ ਕਿ ਉਕਤ ਕੰਮ ਜੇਕਰ ਧਿਆਨ ਨਾਲ ਕਰ ਦਿੱਤਾ ਜਾਵੇ ਤਾਂ ਹੜ੍ਹਾਂ ਨਾਲ ਹੋਣ ਵਾਲਾ ਵੱਡਾ ਖ਼ਤਰਾ ਟਾਲਿਆ ਜਾ ਸਕਦਾ ਹੈ।

ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ,ਸ: ਖੁਸ਼ਪ੍ਰੀਤ ਸਿੰਘ,ਜ਼ਿਲ੍ਹਾ ਮਾਲ ਅਫਸਰ ਸ: ਨਵਕੀਰਤ ਸਿੰਘ ਰੰਧਾਵਾ, ਐਕਸੀਅਨ ਡਰੇਨਜ਼ ਸ਼੍ਰੀ ਵਿਸ਼ਾਲ ਕੁਮਾਰ,ਡੀ.ਐਸ.ਪੀ ਦਿਹਾਤੀ ਤ੍ਰਿਪਤਾ ਸੂਦ,ਜੇ.ਈ ਬੀ.ਐਸ.ਐਨ.ਐਲ ਹਰਜਾਪ ਸਿੰਘ,ਜੇ.ਈ ਜਲ ਸਪਲਾਈ ਤੇ ਸੈਨੀਟੇਸ਼ਨ ਸ: ਸਮਸ਼ੇਰ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਸ: ਜਤਿੰਦਰ ਸਿੰਘ ਸੰਧੂ,ਉਪ ਜ਼ਿਲਾ ਸਿੱਖਿਆ ਅਫਸਰ ਸ਼੍ਰੀ ਰਾਜੇ਼ਸ ਖੰਨਾ,ਐਸ.ਡੀ.ਓ ਰਾਕੇਸ਼ ਗੁਪਤਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। Flood News Punjab