315 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ, ਜਲਦ ਸ਼ੁਰੂ ਹੋਏਗਾ ਕੰਮ

raod

ਸੂਬੇ ਦੇ ਸੜਕੀ ਨੈੱਟਵਰਕ ‘ਚ ਹੋਵੇਗਾ ਸੁਧਾਰ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਸਰਕਾਰ 2022-23 ਦੌਰਾਨ ਨਬਾਰਡ (28) ਸਕੀਮ ਤਹਿਤ 315 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਸੜਕੀ ਪ੍ਰਾਜੈਕਟ (Road Projects ) ਸ਼ੁਰੂ ਕਰੇਗੀ। ਇਸ ਸਕੀਮ ਤਹਿਤ ਸੂਬੇ ‘ਚ ਨਵੀਂਆਂ ਸੜਕਾਂ ਅਤੇ ਨਵੇਂ ਪੁਲਾਂ ਦੀ ਉਸਾਰੀ ਕੀਤੀ ਜਾਵੇਗੀ, ਜਿਸ ਨਾਲ ਸੂਬੇ ਦੇ ਸੜਕੀ ਨੈੱਟਵਰਕ ‘ਚ ਸੁਧਾਰ ਹੋਵੇਗਾ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਵਿਭਾਗ ਅਧੀਨ ਪੈਂਦੀਆਂ ਮੁਰੰਮਤ ਕਰਨ ਯੋਗ 2217 ਕਿ.ਮੀ ਲੰਬਾਈ ਦੀਆਂ ਲਿੰਕ ਸੜਕਾਂ, ਜਿਨਾਂ ਦੀ ਆਖਰੀ ਵਾਰ ਮੁਰੰਮਤ 31 ਮਾਰਚ, 2016 ਜਾਂ ਇਸ ਤੋ ਪਹਿਲਾ ਹੋਈ ਸੀ ਅਤੇ ਉਪਰੰਤ ਕਿਸੇ ਸਕੀਮ ਅਧੀਨ ਪ੍ਰਵਾਨ ਨਹੀਂ ਹੋਈਆ, ਨੂੰ ਚਾਲੂ ਸਾਲ ਵਿੱਚ 361 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਰਿਪੇਅਰ ਕਰਨ ਦੀ ਤਜਵੀਜ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ। ਉਨਾਂ ਦੱਸਿਆ ਕਿ ਲਿੰਕ ਸੜਕਾਂ ਦੀ ਨੋਡਲ ਏਜੰਸੀ ਪੰਜਾਬ ਮੰਡੀ ਬੋਰਡ ਤੋ ਇਨਾਂ ਕੰਮਾਂ ਦੀ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਪਤ ਹੋਣ ਉਪਰੰਤ ਇਨਾਂ ਸੜਕਾਂ ਦੀ ਮੁਰੰਮਤ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ। (Road Projects )

ਕੈਬਨਿਟ ਮੰਤਰੀ ਨੇ ਦੱਸਿਆ ਕਿ 31 ਮਾਰਚ, 2022 ਤੱਕ 4644.26 ਕਿ.ਮੀ ਲੰਬਾਈ ਦੀਆਂ ਸੜਕਾਂ ‘ਤੇ 574 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨਾਂ ਦੱਸਿਆ ਕਿ ਇਨਾਂ ਪ੍ਰੋਜੈਕਟਾਂ ਅਧੀਨ ਪ੍ਰਵਾਨ ਬਕਾਇਆ 4800.66 ਕਿ.ਮੀ ਲੰਬਾਈ ਦੇ ਕੰਮ ਰੁਪਏ 757 ਕਰੋੜ ਦੇ ਅਨੁਮਾਨਤ ਖਰਚੇ ਨਾਲ ਸਾਲ 2022 ‘ਚ ਮੁਕੰਮਲ ਕਰਨ ਟੀਚਾ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਪੂਰੀ ਇਮਾਨਦਾਰੀ ਨਾਲ ਲੋਕ ਹਿੱਤ ‘ਚ ਕੰਮ ਰਹੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ