ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਲਈ ਖੁਸ਼ਖਬਰੀ

Special Holiday

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ। Special Holiday

ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। Special Holiday

ਇਹ ਵੀ ਪੜ੍ਹੋ: ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ, ਵਿਧਾਇਕਾਂ ਨੂੰ ਆਦੇਸ਼ ਜਾਰੀ

ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਪਠਾਨਕੋਟ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।