ਅਰਬ ਇਜ਼ਰਾਈਲ ਹਿੰਸਾ ਅਤੇ ਯੇਰੂਸ਼ਲਮ

7 ਅਕਤੂਬਰ ਨੂੰ ਗਾਜ਼ਾ ਪੱਟੀ ਦੀ ਕਾਬਜ਼ ਅੱਤਵਾਦੀ ਜਥੇਬੰਦੀ ਹਮਾਸ ਨੇ ਸਵੇਰੇ 6.30 ਵਜੇ ਅਚਾਨਕ ਇਜ਼ਰਾਈਲ ਦੇ ਵੱਖ-ਵੱਖ ਸ਼ਹਿਰਾਂ ’ਤੇ ਕਰੀਬ 5000 ਰਾਕੇਟ ਦਾਗ ਕੇ ਉਸ ਨੂੰ ਭੌਂਚੱਕੇ ਕਰ ਦਿੱਤਾ। ਇਜ਼ਰਾਈਲ ਦਾ ਐਂਟੀ ਮਿਜ਼ਾਈਲ ਸਿਸਟਮ (ਆਇਰਨ ਡੋਮ) ਕਈ ਦਹਾਕਿਆਂ ਤੋਂ ਉਸ ਦੀ ਕਿਸੇ ਵੀ ਦੁਸ਼ਮਣ ਦੇਸ਼ ਦੇ ਰਾਕੇਟ, ਮਿਜ਼ਾਈਲ ਅਤੇ ਡਰੋਨ ਆਦਿ ਤੋਂ ਉਸ ਦੀ ਸਫਲਤਾ ਪੂਰਵਕ ਰੱਖਿਆ ਕਰ ਰਿਹਾ ਸੀ। ਪਰ ਕਈ ਸਾਲਾਂ ਤੋਂ ਆਇਰਨ ਡੋਮ ਦੀ ਕਾਰਜ ਪ੍ਰਣਾਲੀ ’ਤੇ ਬਰੀਕੀ ਨਾਲ ਨਿਗ੍ਹਾ ਰੱਖ ਰਹੇ ਹਮਾਸ ਨੂੰ ਪਤਾ ਸੀ ਕਿ ਇਹ ਹਜ਼ਾਰਾਂ ਦੀ ਗਿਣਤੀ ਵਿੱਚ ਝੁੰਡ ਵਾਂਗ ਆ ਰਹੇ ਰਾਕੇਟਾਂ ਦੀ ਹਨ੍ਹੇਰੀ ਨੂੰ ਨਹੀਂ ਰੋਕ ਸਕੇਗਾ। ਉਹੀ ਗੱਲ ਹੋਈ ਤੇ ਇਜ਼ਰਾਈਲ ਦੇ ਔਫਾਕਿਮ, ਰੀਮ, ਸਦੈਰਟ, ਆਸ਼ਕੇਲੋਨ ਤੇ ਏਰਾਜ ਆਦਿ ਦਰਜ਼ਨਾਂ ਸ਼ਹਿਰਾਂ ਵਿੱਚ ਭਿਆਨਕ ਤਬਾਹੀ ਹੋਈ। (Arab Israel)

ਇਸ ਦੇ ਨਾਲ ਹੀ ਹਮਾਸ ਦੇ ਸੈਂਕੜੇ ਲੜਾਕੇ ਧਰਤੀ, ਸਮੁੰਦਰ ਅਤੇ ਪੈਰਾਗਲਾਈਡਰਾਂ ਰਾਹੀਂ ਇਜ਼ਰਾਈਲ ’ਤੇ ਟੁੱਟ ਪਏ। ਉਨ੍ਹਾਂ ਨੇ ਸੈਂਕੜਿਆਂ ਦੀ ਗਿਣਤੀ ਵਿੱਚ ਮਰਦਾਂ, ਔਰਤਾਂ ਤੇ ਬੱਚਿਆਂ ਦਾ ਬੇਰਿਹਮੀ ਨਾਲ ਕਤਲ ਕਰ ਦਿੱਤਾ। ਇਹ ਇਜ਼ਰਾਈਲ ’ਤੇ 1973 ਦੇ ਮਿਸਰ ਅਤੇ ਸੀਰੀਆ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਸਭ ਤੋਂ ਵੱਧ ਭਿਆਨਕ ਹਮਲਾ ਹੈ। ਦੋਵੇਂ ਧਿਰਾਂ ਇੱਕ-ਦੂਸਰੇ ’ਤੇ ਬੇਰਹਿਮੀ ਨਾਲ ਅੱਗ ਵਰ੍ਹਾ ਰਹੀਆਂ ਹਨ ਤੇ ਹੁਣ ਤੱਕ ਹਜ਼ਾਰਾਂ ਗੁਨਾਹਗਾਰ ਤੇ ਬੇਗੁਨਾਹ ਮਾਰੇ ਜਾ ਚੁੱਕੇ ਹਨ। ਇਜ਼ਰਾਈਲ ਨੇ ਗਾਜ਼ਾ ਪੱਟੀ ਦੀ ਬਿਜਲੀ, ਪਾਣੀ ਬੰਦ ਕਰ ਕੇ ਸਾਰੇ ਪਾਸੇ ਤੋਂ ਨਾਕਾਬੰਦੀ ਕਰ ਦਿੱਤੀ ਹੈ ਤੇ ਖਾਣਾ ਅਤੇ ਦਵਾਈਆਂ ਆਦਿ ਕਿਸੇ ਵੀ ਜ਼ਰੂਰੀ ਵਸਤੂ ਦੀ ਸਪਲਾਈ ’ਤੇ ਸਖਤੀ ਨਾਲ ਪਾਬੰਦੀ ਲਾ ਦਿੱਤੀ ਹੈ। (Arab Israel)

ਇਹ ਵੀ ਪੜ੍ਹੋ : ਜੰਗ ਨਾਲ ਡੋਲਦੀ ਆਰਥਿਕਤਾ

ਵਰਣਨਯੋਗ ਹੈ ਕਿ ਕਈ ਸਾਲਾਂ ਤੋਂ ਇਜ਼ਰਾਈਲ ਵਰਗੀ ਸੁਪਰ ਪਾਵਰ ਦੇ ਨੱਕ ਵਿੱਚ ਦਮ ਕਰਕੇ ਰੱਖ ਦੇਣ ਵਾਲਾ ਗਾਜ਼ਾ ਪੱਟੀ ਸਿਰਫ 45 ਕਿਲੋਮੀਟਰ ਲੰਬਾ ਤੇ 6 ਤੋਂ 10 ਕਿਲੋਮੀਟਰ ਚੌੜਾ ਧਰਤੀ ਦਾ ਇੱਕ ਛੋਟਾ ਜਿਹਾ ਟੁਕੜਾ ਹੈ। ਇਸ ਝਗੜੇ ਦਾ ਸਭ ਤੋਂ ਵੱਡਾ ਕਾਰਨ ਇਜ਼ਰਾਈਲ ਵੱਲੋਂ ਯੇਰੂਸ਼ਲਮ ਸ਼ਹਿਰ ’ਤੇ ਕਬਜ਼ਾ ਹੈ। ਇਸ ਸ਼ਹਿਰ ਵਿੱਚ ਮੁਸਲਮਾਨਾਂ, ਯਹੂਦੀਆਂ ਤੇ ਇਸਾਈਆਂ ਦੇ ਸਭ ਤੋਂ ਵੱਧ ਪਵਿੱਤਰ ਧਾਰਮਿਕ ਸਥਾਨ ਹਨ। ਮੁਸਲਮਾਨ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ ਕਿ ਇਜ਼ਰਾਈਲ ਉਨ੍ਹਾਂ ਦੀ ਪਵਿੱਤਰ ਅਲ ਅਕਸਾ ਮਸਜਿਦ ’ਤੇ ਕੰਟਰੋਲ ਰੱਖੇ। ਹਮਾਸ ਨੇ ਆਪਣੇ ਇਸ ਹਮਲੇ ਦਾ ਨਾਂਅ ਵੀ ਅਲ ਅਕਸਾ ਸਟੌਰਮ (ਤੂਫਾਨ) ਰੱਖਿਆ ਹੈ। (Arab Israel)

ਯੇਰੂਸ਼ਲਮ ਇਜ਼ਰਾਈਲ ਦੀ ਰਾਜਧਾਨੀ ਹੈ ਤੇ ਸੰਸਾਰ ਦਾ ਇੱਕੋ-ਇੱਕ ਸ਼ਹਿਰ ਹੈ ਜੋ ਯਹੂਦੀਆਂ, ਇਸਾਈਆਂ ਅਤੇ ਮੁਸਲਮਾਨਾਂ ਵੱਲੋਂ ਸਮਾਨ ਰੂਪ ਵਿੱਚ ਪਵਿੱਤਰ ਮੰਨਿਆ ਜਾਂਦਾ ਹੈ। ਯਹੂਦੀਆਂ ਦਾ ਸਭ ਤੋਂ ਪਵਿੱਤਰ ਸਥਾਨ ਵੇਲਿੰਗ ਵਾਲ (ਪੱਛਮੀ ਦੀਵਾਰ), ਇਸਾਈਆਂ ਦੀ ਡੋਮ ਆਫ ਰੌਕ ਚਰਚ ਅਤੇ ਮੁਸਲਮਾਨਾਂ ਦੀ ਅਲ ਅਕਸਾ ਮਸਜਿਦ ਇੱਥੇ ਬਿਲਕੁਲ ਨਾਲ-ਨਾਲ ਸਥਿਤ ਹਨ। ਯੇਰੂਸ਼ਲਮ ਦੀ ਸਥਾਪਨਾ ਅੱਜ ਤੋਂ ਕਰੀਬ 3000 ਸਾਲ ਪਹਿਲਾਂ ਯਹੂਦੀ ਕਬੀਲਿਆਂ ਨੇ ਕੀਤੀ ਸੀ ਤੇ ਇਹ ਸੰਸਾਰ ਦਾ ਇੱਕ ਸਭ ਤੋਂ ਪ੍ਰਚੀਨ ਸ਼ਹਿਰ ਹੈ। ਇਸ ਵੇਲੇ ਇਹ ਸ਼ਹਿਰ ਕਾਫੀ ਫੈਲ ਚੁੱਕਾ ਹੈ ਤੇ ਇਸ ਦੀ ਅਬਾਦੀ ਕਰੀਬ ਦਸ ਲੱਖ ਹੈ। ਪਹਿਲਾਂ ਇਜ਼ਰਾਈਲ ਦੀ ਰਾਜਧਾਨੀ ਤੇਲਅਵੀਵ ਹੁੰਦੀ ਸੀ ਪਰ ਸੰਨ 1980 ਵਿੱਚ ਅਰਬ ਦੇਸ਼ਾਂ ਦੇ ਭਾਰੀ ਵਿਰੋਧ ਦੇ ਬਾਵਜ਼ੂਦ ਉਸ ਨੇ ਯੇਰੂਸ਼ਲਮ ਨੂੰ ਆਪਣੀ ਰਾਜਧਾਨੀ ਐਲਾਨ ਦਿੱਤਾ। (Arab Israel)

ਇਹ ਵੀ ਪੜ੍ਹੋ : ਬੰਗਲਾਦੇਸ਼ 233 ’ਤੇ ਆਲਆਊਟ, South Africa ਦੀ ਇੱਕ ਹੋਰ ਵੱਡੀ ਜਿੱਤ

ਯੇਰੂਸ਼ਲਮ ਵਿੱਚ 70 ਫੀਸਦੀ ਯਹੂਦੀ, 39 ਫੀਸਦੀ ਅਰਬ ਅਤੇ 1 ਫੀਸਦੀ ਹੋਰ ਕੌਮਾਂ ਦੇ ਲੋਕ ਵੱਸਦੇ ਹਨ। ਵੈਸਟਨ ਵਾਲ, ਵੇਲਿੰਗ ਵਾਲ ਜਾਂ ਵੈਣ ਪਾਉਣ ਵਾਲੀ ਦੀਵਾਰ ਯਹੂਦੀ ਰਾਜਾ ਹੈਰੋਡ ਮਹਾਨ ਵੱਲੋਂ ਸੰਨ 19 ਈਸਾ ਪੂਰਵ ਵਿੱਚ ਉਸਾਰੇ ਗਏ ਯਹੂਦੀ ਮੰਦਿਰ (ਟੈਂਪਲ ਮਾਊਂਟ) ਦਾ ਬਚਿਆ ਹੋਇਆ ਹਿੱਸਾ ਹੈ। ਇਹ ਚੂਨਾ ਪੱਥਰਾਂ ਦੀ ਬਣੀ ਹੋਈ ਹੈ ਤੇ ਇਸ ਦੀ ਲੰਬਾਈ 488 ਮੀਟਰ ਅਤੇ ਉੱਚਾਈ 19 ਮੀਟਰ ਹੈ। ਸੰਨ 70 ਈਸਵੀ ਵਿੱਚ ਰੋਮਨਾਂ ਨੇ ਟੈਂਪਲ ਮਾਊਂਟ ਨੂੰ ਬਿਲਕੁਲ ਤਬਾਹ ਕਰ ਦਿੱਤਾ ਸੀ ਤੇ ਸਿਰਫ ਇਹ ਦੀਵਾਰ ਹੀ ਬਚੀ ਸੀ। ਇਸ ਦੇ ਨਾਲ ਹੀ ਯਹੂਦੀਆਂ ਦਾ ਰਾਜ ਵੀ ਖਤਮ ਹੋ ਗਿਆ ਜਿਸ ਕਾਰਨ ਟੈਂਪਲ ਮਾਊਂਟ ਦੁਬਾਰਾ ਨਾ ਬਣ ਸਕਿਆ। ਯਹੂਦੀਆਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਗਿਆ ਤੇ ਉਹ ਸਾਰੇ ਸੰਸਾਰ ਵਿੱਚ ਖਿੱਲਰ ਗਏ। (Arab Israel)

ਪਰ ਜਦੋਂ ਵੀ ਮੌਕਾ ਮਿਲਦਾ, ਉਹ ਵੇਲਿੰਗ ਵਾਲ ਦੀ ਯਾਤਰਾ ਕਰਦੇ ਤੇ ਦੀਵਾਰ ਦੇ ਸਾਹਮਣੇ ਖੜੇ੍ਹ ਹੋ ਕੇ ਮੰਦਿਰ ਨੂੰ ਯਾਦ ਕਰਕੇ ਉੱਚੀ-ਉੱਚੀ ਰੋਂਦੇ ਸਨ। ਇਹ ਵਰਤਾਰਾ ਹੁਣ ਵੀ ਚੱਲ ਰਿਹਾ ਹੈ। ਇਸ ਕਾਰਨ ਇਸ ਦੀਵਾਰ ਦਾ ਨਾਂਅ ਵੇਲਿੰਗ ਵਾਲ ਜਾਂ ਵੈਣ ਪਾਉਣ ਵਾਲੀ ਦੀਵਾਰ ਪੈ ਗਿਆ। 1948 ਵਿੱਚ ਇਜ਼ਰਾਈਲ ਦੀ ਸਥਾਪਨਾ ਹੋਣ ਤੋਂ ਬਾਅਦ ਕੱਟੜ ਯਹੂਦੀਆਂ ਨੇ ਮੰਦਿਰ ਦੁਬਾਰਾ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਅਲ ਅਕਸਾ ਮਸਜਿਦ ਦੇ ਬਿਲਕੁਲ ਨਾਲ ਹੋਣ ਕਾਰਨ ਮੁਸਲਮਾਨਾਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਤੇ ਕਈ ਵਾਰ ਭਿਆਨਕ ਦੰਗੇ ਵੀ ਹੋਏ। ਹੁਣ ਵੀ ਦੋਵਾਂ ਧਿਰਾਂ ਨੂੰ ਅਲੱਗ-ਅਲੱਗ ਰੱਖਣ ਲਈ ਵੱਖੋ-ਵੱਖਰੇ ਪ੍ਰਵੇਸ਼ ਦੁਆਰ ਹਨ ਤੇ ਪੁਲਿਸ ਦਾ ਭਾਰੀ ਬੰਦੋਬਸਤ ਰਹਿੰਦਾ ਹੈ। ਚਰਚ ਆਫ ਹੋਲੀ ਸਪਰਚਰ ਪੁਰਾਣੇ ਯੇਰੂਸ਼ਲਮ ਵਿੱਚ ਉਸ ਜਗ੍ਹਾ ’ਤੇ ਸਥਿੱਤ ਹੈ ਜਿੱਥੇ ਈਸਾ ਮਸੀਹ ਨੂੰ ਸੂਲੀ ’ਤੇ ਚੜ੍ਹਾਇਆ ਗਿਆ ਸੀ।

ਇਹ ਵੀ ਪੜ੍ਹੋ : ਨੌਜਵਾਨ ਦੇ ਕਤਲ ਮਾਮਲੇ ’ਚ ਚਾਰ ਜਣੇ ਗ੍ਰਿਫਤਾਰ

ਇਸ ਦੀ ਉਸਾਰੀ ਬਾਈਜ਼ਨਟਾਈਨ ਸਾਮਰਾਜ ਦੇ ਬਾਦਸ਼ਾਹ ਕਾਂਸਟਨਟਾਈਨ ਮਹਾਨ ਨੇ ਸੰਨ 326 ਈ: ਨੂੰ ਸ਼ੁਰੂ ਕਰਵਾਈ ਜੋ ਸੰਨ 335 ਵਿੱਚ ਮੁਕੰਮਲ ਹੋਈ। ਇਹ ਇਸਾਈਆਂ ਦਾ ਇੱਕ ਸਭ ਤੋਂ ਵੱਧ ਪੂਜਣਯੋਗ ਸਥਾਨ ਹੈ ਤੇ ਹਰ ਸਾਲ ਸੰਸਾਰ ਭਰ ਤੋਂ ਲੱਖਾਂ ਇਸਾਈ ਇਸ ਦੀ ਯਾਤਰਾ ਕਰਨ ਲਈ ਪਹੁੰਚਦੇ ਹਨ। ਕਹਿੰਦੇ ਹਨ ਕਿ ਸਮਰਾਟ ਕਾਂਸਟਨਟਾਈਨ ਨੂੰ ਇਸ ਸਬੰਧੀ ਸੁਪਨਾ ਆਇਆ ਸੀ ਤੇ ਉਸ ਨੇ ਆਪਣੀ ਮਾਂ ਹੈਲੇਨਾ ਨੂੰ ਇਹ ਸਥਾਨ ਲੱਭਣ ਲਈ ਭੇਜਿਆ। ਹੈਲੇਨਾ ਨੇ ਯੇਰੂਸ਼ਲਮ ਦੇ ਬਿਸ਼ਪ ਮਾਸੇਰੀਅਸ ਦੀ ਮੱਦਦ ਨਾਲ ਇਸ ਜਗ੍ਹਾ ਦੀ ਨਿਸ਼ਾਨਦੇਹੀ ਕੀਤੀ ਤਾਂ ਉਸ ਨੂੰ ਇਸ ਜਗ੍ਹਾ ਤੋਂ ਤਿੰਨ ਅਸਲੀ ਕਰਾਸ ਮਿਲੇ। (Arab Israel)

ਰੋਮਨਾਂ ਨੇ ਇੱਥੇ ਜੂਪੀਟਰ ਅਤੇ ਵੀਨਸ ਦਾ ਮੰਦਿਰ ਬਣਾਇਆ ਹੋਇਆ ਸੀ। ਜਦੋਂ ਉਸ ਮੰਦਿਰ ਨੂੰ ਢਾਹ ਕੇ ਮਲਬਾ ਸਾਫ ਕੀਤਾ ਗਿਆ ਤਾਂ ਉਸ ਦੀਆਂ ਨੀਹਾਂ ਵਿੱਚ ਉਹ ਗੁਫਾ ਵੀ ਲੱਭ ਗਈ ਜਿੱਥੇ ਕਰਾਸ ’ਤੇ ਚੜ੍ਹਾਉਣ ਤੋਂ ਬਾਅਦ ਈਸਾ ਮਸੀਹ ਨੂੰ ਦਫ਼ਨਾਇਆ ਗਿਆ ਸੀ। ਉਸ ਸਥਾਨ ’ਤੇ ਹੀ ਇਸ ਚਰਚ ਦੀ ਸਥਾਪਨਾ ਕੀਤੀ ਗਈ ਹੈ। ਇਸ ਚਰਚ ਨੂੰ ਕਈ ਵਾਰ ਤਬਾਹੀ ਦਾ ਸਾਹਮਣਾ ਕਰਨਾ ਪਿਆ। ਸੰਨ 614 ਈ: ਵਿੱਚ ਇਰਾਨ ਦੇ ਬਾਦਸ਼ਾਹ ਖੁਸਰੋ ਨੇ ਯੇਰੂਸ਼ਲਮ ’ਤੇ ਕਬਜ਼ਾ ਕਰ ਲਿਆ ਤੇ ਚਰਚ ਨੂੰ ਸਾੜ ਦਿੱਤਾ। ਪਰ ਜਲਦੀ ਹੀ ਬਾਈਜ਼ਨਟਾਈਨ ਸਮਰਾਟ ਹਰਕੇਲੀਅਸ ਨੇ ਯੇਰੂਸ਼ਲਮ ਇਰਾਨੀਆਂ ਤੋਂ ਖੋਹ ਲਿਆ ਤੇ ਚਰਚ ਦੀ ਦੁਬਾਰਾ ਉਸਾਰੀ ਕੀਤੀ ਗਈ। ਇਸ ਤੋਂ ਬਾਅਦ ਅਰਬਾਂ ਨੇ ਯੇਰੂਸ਼ਲਮ ’ਤੇ ਕਬਜ਼ਾ ਕਰ ਲਿਆ ਪਰ ਉਨ੍ਹਾਂ ਨੇ ਚਰਚ ਨਾਲ ਕੋਈ ਛੇੜਛਾੜ ਨਾ ਕੀਤੀ। (Arab Israel)

ਇਹ ਵੀ ਪੜ੍ਹੋ : ਪੰਜਾਬ ਦੀ ਜਰਖੇਜ਼ ਧਰਤੀ ’ਤੇ ਕੁਝ ਵੀ ਉੱਗ ਸਕਦਾ ਪਰ ਨਫਰਤ ਦਾ ਬੀਜ ਨਹੀਂ ਫੁੱਟੇਗਾ : ਮਾਨ

ਪਰ ਖਲੀਫਾ ਅਲ ਹਾਕਿਮ ਬਿਨ ਅਮਰੱਲਾਹ ਨੇ ਸੰਨ 1009 ਈ: ਵਿੱਚ ਇਸ ਚਰਚ ਨੂੰ ਬਿਲਕੁਲ ਹੀ ਨੇਸਤਾਨਾਬੂਦ ਕਰ ਦਿੱਤਾ। ਸੰਨ 1027 ਵਿੱਚ ਨਵੇਂ ਖਲੀਫਾ ਅਲੀ ਅਜ਼ਹੀਰ ਅਤੇ ਬਾਈਜ਼ਨਟਾਈਨ ਸਮਰਾਟ ਕਾਂਸਟਨਟਾਈਨ ਨੌਂਵੇਂ ਵਿਚਕਾਰ ਹੋਏ ਇੱਕ ਸਮਝੌਤੇ ਤਹਿਤ ਇਸ ਦੇ ਕੁਝ ਹਿੱਸੇ ਦਾ ਨਿਰਮਾਣ ਕੀਤਾ ਗਿਆ। ਸੰਨ 1095 ਈ: ਨੂੰ ਪੋਪ ਨੇ ਯੇਰੂਸ਼ਲਮ ’ਤੇ ਕਬਜ਼ਾ ਕਰਨ ਲਈ ਧਰਮ ਯੁੱਧ (ਕਰੂਸੇਡ) ਦਾ ਐਲਾਨ ਕਰ ਦਿੱਤਾ ਜਿਸ ਵਿੱਚ ਹਿੱਸਾ ਲੈਣ ਲਈ ਯੂਰਪ ਦੇ ਸਾਰੇ ਦੇਸ਼ਾਂ ਨੇ ਆਪਣੇ ਸੈਨਿਕ ਭੇਜੇ। ਸੰਨ 1096 ਈ: ਵਿੱਚ ਇਸਾਈਆਂ ਦਾ ਯੇਰੂਸ਼ਲਮ ’ਤੇ ਕਬਜ਼ਾ ਹੋ ਗਿਆ। ਨਵੇਂ ਰਾਜੇ ਗੌਡਫਰੇ ਨੇ ਯੂਰਪੀਨ ਰਾਜਿਆਂ ਦੀ ਮੱਦਦ ਨਾਲ ਚਰਚ ਦੀ ਉਸਾਰੀ ਮੁਕੰਮਲ ਕੀਤੀ। 1810 ਵਿੱਚ ਚਰਚ ਦੀ ਮੁੜ ਵੱਡੇ ਪੱਧਰ ’ਤੇ ਮੁਰੰਮਤ ਕੀਤੀ ਗਈ ਤੇ ਇਹ ਮੌਜੂਦਾ ਰੂਪ ਵਿੱਚ ਸੰਸਾਰ ਦੇ ਸਾਹਮਣੇ ਆਈ। (Arab Israel)

ਅਲ ਅਕਸਾ ਮਸਜਿਦ, ਅਲ ਅਕਸਾ ਮਸਜਿਦ ਇਸਲਾਮ ਵਿੱਚ ਮੱਕਾ ਅਤੇ ਮਦੀਨਾ ਤੋਂ ਬਾਅਦ ਸਭ ਤੋਂ ਵੱਧ ਪਵਿੱਤਰ ਧਾਰਮਿਕ ਅਸਥਾਨ ਮੰਨਿਆ ਜਾਂਦਾ ਹੈ। ਇਸਲਾਮਿਕ ਮਾਨਤਾਵਾਂ ਅਨੁਸਾਰ ਇਸ ਸਥਾਨ ਤੋਂ ਹਜ਼ਰਤ ਮੁਹੰਮਦ ਜ਼ੰਨਤ ਨੂੰ ਗਏ ਸਨ। ਸਭ ਤੋਂ ਪਹਿਲਾਂ ਬਗਦਾਦ ਦੇ ਖਲੀਫਾ ਉਮਰ ਨੇ ਇਸ ਜਗ੍ਹਾ ’ਤੇ ਇੱਕ ਜਿਹੀ ਛੋਟੀ ਮਸਜਿਦ ਦੀ ਉਸਾਰੀ ਕਰਵਾਈ ਸੀ। ਪਰ ਵੱਡੇ ਪੱਧਰ ’ਤੇ ਅਲ ਅਕਸਾ ਦੀ ਉਸਾਰੀ ਖਲੀਫਾ ਅਬੂ ਅਲ ਮਲਿਕ ਨੇ 680 ਈ: ਵਿੱਚ ਸ਼ੁਰੂ ਕਰਵਾਈ ਜੋ ਉਸ ਦੇ ਬੇਟੇ ਖਲੀਫਾ ਅਲ ਵਾਲਿਦ ਦੇ ਰਾਜ ਸਮੇਂ 705 ਈ: ਵਿੱਚ ਮੁਕੰਮਲ ਹੋਈ। (Arab Israel)

ਇਹ ਵੀ ਪੜ੍ਹੋ : HTET ਪ੍ਰੀਖਿਆ ਲਈ ਤਰੀਕਾਂ ਦਾ ਐਲਾਨ, ਇਸ ਮਹੀਨੇ ’ਚ ਹੋਵੇਗਾ Exam

ਇਹ ਮਸਜਿਦ 746 ਈ: ਵਿੱਚ ਆਏ ਇੱਕ ਭੂਚਾਲ ਕਾਰਨ ਮੁਕੰਮਲ ਤੌਰ ’ਤੇ ਤਬਾਹ ਹੋ ਗਈ ਤੇ ਇਸ ਦੀ ਮੁੜ ਉਸਾਰੀ ਖਲੀਫਾ ਅਲ ਮੰਨਸੂਰ ਨੇ 754 ਈ: ਵਿੱਚ ਕਰਵਾਈ। ਪਰ ਸੰਨ 1033 ਵਿੱਚ ਆਏ ਇੱਕ ਹੋਰ ਭਿਆਨਕ ਭੂਚਾਲ ਕਾਰਨ ਇਹ ਦੁਬਾਰਾ ਤਬਾਹ ਹੋ ਗਈ ਤੇ ਇਸ ਦੀ ਦੁਬਾਰਾ ਉਸਾਰੀ ਖਲੀਫਾ ਅਲੀ ਜ਼ਹੀਰ ਨੇ ਕਰਵਾਈ। ਇਸ ਤੋਂ ਬਾਅਦ ਤੁਰਕੀ, ਮਿਸਰ, ਸਾਊਦੀ ਅਰਬ ਤੇ ਜਾਰਡਨ ਦੇ ਬਾਦਸ਼ਾਹਾਂ ਸਮੇਤ ਅਨੇਕਾਂ ਸ਼ਰਧਾਲੂਆਂ ਨੇ ਇਸ ਦੀ ਇਮਾਰਤ ਅਤੇ ਖੂਬਸੂਰਤੀ ਨੂੰ ਵਧਾਉਣ ਵਿੱਚ ਆਪਣਾ ਯੋਗਦਾਨ ਪਾਇਆ। ਇਸ ਦੀ ਭਵਨ ਨਿਰਮਾਣ ਕਲਾ ਇਸਲਾਮਿਕ ਹੈ ਤੇ ਇਸ ਵਿੱਚ ਇੱਕੋ ਸਮੇਂ 5000 ਵਿਅਕਤੀ ਨਮਾਜ਼ ਪੜ੍ਹ ਸਕਦੇ ਹਨ। (Arab Israel)

ਇਸ ਦੇ ਦੋ ਵੱਡੇ ਤੇ ਅਨੇਕਾਂ ਛੋਟੇ ਗੁੰਬਦ ਤੇ ਚਾਰ ਮੀਨਾਰ ਹਨ। ਮੀਨਾਰਾਂ ਦੀ ਉਚਾਈ 37 ਮੀਟਰ ਹਰੇਕ ਹੈ। ਇਸ ਦੇ ਅੰਦਰ ਤੇ ਬਾਹਰ ਇਸਲਾਮੀ ਜਗਤ ਦੇ ਬਿਹਤਰੀਨ ਉਸਤਾਦ ਕਾਰੀਗਰਾਂ ਦੁਆਰਾ ਕੁਰਾਨ ਦੀਆਂ ਆਇਤਾਂ ਅਤੇ ਫੁੱਲ ਬੂਟਿਆਂ ਦੀ ਅਤਿ ਸੂਖਮ ਤੇ ਖੂਬਸੂਰਤ ਮੀਨਾਕਾਰੀ ਤੇ ਪੱਚੀਕਾਰੀ ਕੀਤੀ ਗਈ ਹੈ। ਇਸ ਦਾ ਪ੍ਰਬੰਧ ਇੱਕ ਜਾਰਡਨੀ ਫਲਸਤੀਨੀ ਵਕਫ ਸੰਭਾਲਦਾ ਹੈ।

ਇਹ ਵੀ ਪੜ੍ਹੋ : ਮੰਗਿਆ ਮੋਬਾਇਲ ਵਾਪਸ ਨਾ ਦੇਣ ’ਤੇ ਦੋਸਤ ਵੱਲੋਂ ਦੋਸਤ ਦਾ ਕਤਲ