ਜਿਆਦਾ ਫੀਸ ਵਸੂਲਣ ’ਤੇ ਹੋਵੇਗਾ ਐਕਸ਼ਨ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪ੍ਰਾਈਵੇਟ ਸਕੂਲਾਂ ਖਿਲ਼ਾਫ ਸਖ਼ਤ ਐਕਸ਼ਨ ਲਿਆ ਹੈ। ਪ੍ਰਾਈਵੇਟ ਸਕੂਲ ਲਗਾਤਾਰ ਮਨਮਾਨੀ ਕਰਦੇ ਨਜ਼ਰ ਆ ਰਹੇ ਤੇ ਬੱਚਿਆਂ ਤੋਂ ਵੱਧ ਫੀਸ ਵਸੂਲ ਰਹੇ ਹਨ। ਹਰਜੋਤ ਸਿੰਘ ਬੈਂਸ (Harjot Bains) ਨੇ ਵੀ ਇਸ ਮਾਮਲੇ ਵਿੱਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਪ੍ਰਾਈਵੇਟ ਸਕੂਲ ਵੱਧ ਫੀਸ ਲੈਂਦਾ ਹੈ ਤਾਂ ਉਸ ਦੀ ਤੁਰੰਤ ਸਿਕਾਇਤ ਦਿੱਤੀ ਜਾਵੇ। ਉਨਾਂ ਨੇ ਸਿਕਾਇਤ ਲਈ ਇੱਕ ਈ-ਮੇਲ EMOfficepunjab@gmail.com ਲਾਂਚ ਕੀਤਾ ਹੈ। ਇਸ ’ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕਾਂ ਖ਼ਿਲਾਫ਼ ਵੱਧ ਫੀਸ ਵਸੂਲੀ ਲਈ ਸ਼ਿਕਾਇਤ ਦਰਜ ਕਰਵਾ ਸਕਣਗੇ।
ਜਿਕਰਯੋਗ ਹੈ ਕਿ ਪ੍ਰਾਈਵੇਟ ਸਕੂਲ ਲੋੜ ਤੋਂ ਵੱਧ ਫੀਸਾਂ ਵਸੂਲ ਰਹੇ ਹਨ, ਜਿਸ ਕਾਰਨ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਲਈ ਆਪਣੇ ਬੱਚਿਆਂ ਨੂੰ ਪੜ੍ਹਾਉਣਾ ਔਖਾ ਹੋ ਗਿਆ ਹੈ। ਇਸ ਮਾਮਲੇ ’ਚ ਮਾਨ ਸਰਕਾਰ ਲਗਾਤਾਰ ਐਕਸ਼ਨ ਲਈ ਹੈ। ਮਾਨ ਸਰਕਾਰ ਚਾਹੁੰਦੀ ਹੈ ਹਰ ਬੱਚਾ ਪੜ੍ਹਾਈ ਜ਼ਰੂਰੀ ਕਰੇ ਤਾਂ ਜੋ ਉਹ ਪੜ੍ਹ-ਲਿਖ ਕੇ ਸਮਾਜ ’ਚ ਚੰਗਾ ਯੋਗਦਾਨ ਪਾ ਸਕੇ। ਸੂਬੇ ‘ਚ ਆਮ ਆਦਮੀ ਸਰਕਾਰ ਬਣਨ ਤੋਂ ਸਿੱਖਿਆ, ਰੁਜ਼ਗਾਰ ਅਤੇ ਸਿਹਤ ਦੇ ਖੇਤਰਾਂ ‘ਚ ਸ਼ਲਾਘਾਯੋਗ ਕੰਮ ਕਰ ਰਹੇ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ