ਤੀਰਅੰਦਾਜ਼ ਅਮਨ ਸੈਣੀ ਦੀ ‘ਵਰਲਡ ਗੇਮਜ’ ਲਈ ਚੋਣ
(ਸੱਚ ਕਹੂੰ ਨਿਊਜ) ਪਟਿਆਲਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤੀਰਅੰਦਾਜ ਅਮਨ ਸੈਣੀ (Archer Aman Saini) ਦੀ ‘ਵਰਲਡ ਗੇਮਜ’ ਲਈ ਚੋਣ ਹੋ ਗਈ ਹੈ। ਇਸ ਬਾਰੇ ਖੁਸੀ ਜਾਹਿਰ ਕਰਦਿਆਂ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਪਹਿਲੀ ਵਾਰ ਪੰਜਾਬੀ ਯੂਨੀਵਰਸਿਟੀ ਦਾ ਕੋਈ ਖਿਡਾਰੀ ‘ਵਰਲਡ ਗੇਮਜ’ ਵਿੱਚ ਸਿਰਕਤ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਖੇਡਾਂ ਚਾਰ ਸਾਲ ਬਾਅਦ ਹੁੰਦੀਆਂ ਹਨ। ਇਹ ਵਾਰ ਇਹ ਖੇਡਾਂ 7 ਜੁਲਾਈ ਤੋਂ 17 ਜੁਲਾਈ 2022 ਦਰਮਿਆਨ ਯੂ.ਐੱਸ.ਏ. ਦੇ ਬਰਮਿੰਘਮ ਵਿਖੇ ਹੋ ਰਹੀਆਂ ਹਨ। ਅਮਨ ਸੈਣੀ ਖਾਲਸਾ ਕਾਲਜ ਪਟਿਆਲਾ ਦਾ ਵਿਦਿਆਰਥੀ ਹੈ। ਜਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਤੀਰ ਅੰਦਾਜ ਪਿਛਲੇ ਸਮੇਂ ਵਿੱਚ ਲਗਾਤਾਰ ਕੌਮਾਂਤਰੀ ਪੱਧਰ ਦੀਆਂ ਪ੍ਰਾਪਤੀਆਂ ਕਰ ਰਹੇ ਹਨ। ਅਮਨ ਸੈਣੀ (Archer Aman Saini) ਨੇ ਹੀ ਹਾਲ ਹੀ ਵਿੱਚ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਚੱਲ ਰਹੇ ਵਿਸ਼ਵ ਕੱਪ ਸਟੇਜ-ਦੋ ਵਿੱਚ ਸੋਨ ਤਮਗਾ ਹਾਸਲ ਸੀ।
ਕੰਪਾਊਂਡ ਮੈੱਨ ਸਰੇਣੀ ਵਿੱਚ ਇਸ ਮੈਡਲ ਦੀ ਪ੍ਰਾਪਤੀ ਵਾਲੀ ਅਮਨ ਸੈਣੀ ਦੀ ਤਿੰਨ ਮੈਂਬਰੀ ਨੇ ਫਰਾਂਸ ਦੀ ਟੀਮ ਨੂੰ ਹਰਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ ਸੀ। ਇਸ ਪ੍ਰਾਪਤੀ ਉੱਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕ੍ਰਿਕਟਰ ਹਰਭਜਨ ਸਿੰਘ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਸਮੇਤ ਵੱਖ-ਵੱਖ ਕੌਮੀ ਅਤੇ ਕੌਮਾਂਤਰੀ ਸ਼ਖਸੀਅਤਾਂ ਅਤੇ ਓਲੰਪਿਕ ਖੇਡ, ਆਰਚਰੀ ਐਸੋਸੀਏਸ਼ਨ ਆਫ਼ ਇੰਡੀਆ ਅਤੇ ਆਲ ਇੰਡੀਆ ਰੇਡੀਓ ਨਿਊਜ਼ ਜਿਹੇ ਅਦਾਰਿਆਂ ਵੱਲੋਂ ਵਧਾਈ ਦਿੱਤੀ ਗਈ ਸੀ।
ਅਮਨ ਸੈਣੀ ਵੱਲੋਂ ਆਪਣੀ ਇਸ ਪ੍ਰਾਪਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਬਹੁਤ ਉਤਸੁਕ ਹਨ ਅਤੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਜ਼ੋਰ-ਸ਼ੋਰ ਨਾਲ ਤਿਆਰੀ ਕਰ ਰਹੇ ਹਨ। ਇਸ ਪ੍ਰਾਪਤੀ ਉੱਤੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਖੇਡ ਵਿਭਾਗ ਦੇ ਨਿਰਦੇਸਕ ਡਾ. ਗੁਰਦੀਪ ਕੌਰ ਰੰਧਾਵਾ ਵੱਲੋਂ ਵੀ ਅਮਨ ਸੈਣੀ ਅਤੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ