ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਚੀਨ ’ਚ ਗੱਡੇ ਸਫਲਤਾ ਦੇ ਝੰਡੇ

Punjabi University
ਚੀਨ ’ਚੋਂ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਜਿੱਤੇ ਕੁੱਲ 7 ਤਗ਼ਮੇ

ਚੀਨ ’ਚੋਂ ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ਾਂ ਨੇ ਜਿੱਤੇ ਕੁੱਲ 7 ਤਗ਼ਮੇ (Punjabi University)

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਚੀਨ ਵਿੱਚ ਚੱਲ ਰਹੀਆਂ ਵਿਸ਼ਵ ਯੂਨੀਵਰਸਿਟੀ (Punjabi University) ਖੇਡਾਂ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਖਿਡਾਰੀਆਂ ਨੇ ਭਾਰਤ ਵੱਲੋਂ ਖੇਡਦਿਆਂ ਤੀਰਅੰਦਾਜ਼ੀ ਦੇ ਖੇਤਰ ਵਿੱਚ ਕੁੱਲ ਸੱਤ ਤਗ਼ਮੇ ਹਾਸਲ ਕਰ ਲਏ ਹਨ। ਇਨ੍ਹਾਂ ਵਿੱਚ ਤਿੰਨ ਸੋਨ ਤਗ਼ਮੇ, ਇੱਕ ਚਾਂਦੀ ਤਗ਼ਮਾ ਅਤੇ ਤਿੰਨ ਕਾਂਸੀ ਦੇ ਤਗ਼ਮੇ ਸ਼ਾਮਿਲ ਹਨ। ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੰਗਮਪ੍ਰੀਤ ਬਿਸਲਾ ਨੇ ਇੱਕ ਸੋਨ ਤਗ਼ਮਾ ਅਤੇ ਇੱਕ ਕਾਂਸੀ ਤਗ਼ਮਾ, ਅਵਨੀਤ ਕੌਰ ਨੇ ਇੱਕ ਸੋਨ ਤਗ਼ਮਾ ਅਤੇ ਇੱਕ ਚਾਂਦੀ ਤਗ਼ਮਾ, ਅਮਨ ਸੈਣੀ ਨੇ ਇੱਕ ਇੱਕ ਸੋਨ ਤਗ਼ਮਾ ਅਤੇ ਇੱਕ ਕਾਂਸੀ ਤਗ਼ਮਾ,ਤਨਿਸ਼ਾ ਵਰਮਾ ਨੇ ਇੱਕ ਕਾਂਸੀ ਤਗ਼ਮਾ ਜਿੱਤ ਕੇ ਯੋਗਦਾਨ ਪਾਇਆ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਾਗਰੂਕਤਾ ਵੈਨ ਦਾ ਲੋਕ ਖੂਬ ਖੱਟ ਰਹੇ ਹਨ ਲਾਭ

ਅਵਨੀਤ ਕੌਰ ਨੇ ਕੰਪਾਊਂਡ ਵਿਅਕਤੀਗਤ ਸ਼ਰੇਣੀ ਵਿੱਚ ਵਿਅਕਤੀਗਤ ਸੋਨ ਤਗ਼ਮਾ ਜਿੱਤ ਲਿਆ ਹੈ। ਪਹਿਲਾਂ ਉਸ ਨੇ ਕੰਪਾਊਂਡ ਟੀਮ ਈਵੈਂਟ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਸੀ। (Punjabi University) ਸੰਗਮਪ੍ਰੀਤ ਸਿੰਘ ਬਿਸਲਾ ਨੇ ਕੰਪਾਊਂਡ ਵਿਅਕਤੀਗਤ ਸ਼ਰੇਣੀ ਵਿੱਚ ਸੋਨ ਤਗ਼ਮਾ ਜਿੱਤ ਲਿਆ ਹੈ। ਉਸਨੇ ਪਹਿਲਾਂ ਕੰਪਾਊਂਡ ਟੀਮ (ਲੜਕੇ) ਸ਼ਰੇਣੀ ਵਿੱਚ ਕਾਂਸੀ ਤਗ਼ਮਾ ਜਿੱਤਿਆ ਸੀ। ਅਮਨ ਸੈਣੀ ਨੇ ਕੁੱਲ 3 ਮੈਡਲ ਜਿੱਤ ਲਏ ਹਨ। ਉਸਨੇ ਮਿਕਸ ਟੀਮ ਈਵੈਂਟ ਵਿੱਚ ਸੋਨ ਤਗ਼ਮਾ, ਵਿਅਕਤੀਗਤ ਕੰਪਾਊਂਡ ਪੁਰਸ਼ ਵਰਗ ਵਿੱਚ ਕਾਂਸੀ ਤਗ਼ਮਾ ਅਤੇ ਟੀਮ ਕੰਪਾਊਂਡ ਪੁਰਸ਼ ਵਰਗ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ ਹੈ।

ਤਿੰਨ ਸੋਨ ਤਗ਼ਮੇ, ਇੱਕ ਚਾਂਦੀ ਤਗ਼ਮਾ ਅਤੇ ਤਿੰਨ ਕਾਂਸੀ ਦੇ ਤਗ਼ਮੇ ਜਿੱਤੇ

ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਨ੍ਹਾਂ ਨਤੀਜਿਆਂ ’ਤੇ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਕਿ ਸਾਡਾ ਖੇਡ ਵਿਭਾਗ ਯੂਨੀਵਰਸਿਟੀ ਦਾ ਮਾਣ ਹੈ। ਉਨ੍ਹਾਂ ਖਿਡਾਰੀਆਂ, ਕੋਚ ਅਤੇ ਸਮੁੱਚੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ, ਜੋ ਖ਼ੁਦ ਚੀਨ ਵਿੱਚ ਇਨ੍ਹਾਂ ਖੇਡਾਂ ਦੌਰਾਨ ਵੱਖ-ਵੱਖ ਟੀਮਾਂ ਦੀ ਅਗਵਾਈ ਲਈ ਮੌਜੂਦ ਹਨ, ਵੱਲੋਂ ਵੀ ਇਸ ਪ੍ਰਾਪਤੀ ਸੰਬੰਧੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।

LEAVE A REPLY

Please enter your comment!
Please enter your name here