ਕੀ ਤੁਸੀਂ ਵੀ ਕਰ ਰਹੇ ਹੋ ਨੌਕਰੀ ਦੀ ਭਾਲ? ਤਾਂ ਪੜ੍ਹੋ ਮਾਨ ਸਰਕਾਰ ਦਾ ਇਹ ਫ਼ੈਸਲਾ

Government job

ਚੰਡੀਗੜ੍ਹ। ਨੌਕਰੀ ਦੀ ਭਾਲ ਕਰ ਰਹੇ ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ਬਰ ਆ ਰਹੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਜਲਦੀ ਹੀ ਇੱਕ ਪੋਰਟਲ ਬਣਾਉਣ ਜਾ ਰਹੀ ਹੈ। ਇਸ ਪੋਰਟਲ ’ਤੇ ਨੌਜਵਾਨ ਲੋੜੀਂਦੀਆਂ ਨੌਕਰੀਆਂ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਧਿਆਨ ਨਹੀਂ ਦਿੱਤਾ ਸੀ, ਜਿਸ ਕਾਰਨ ਨੌਜਵਾਨਾਂ ਨੇ ਵਿਦੇਸ਼ਾਂ ਵੱਲ ਰੁਖ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਸੱਤਾ ’ਚ ਆਉਂਦਿਆਂ ਹੀ ਸਭ ਤੋਂ ਪਹਿਲਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਕੰਮ ਸ਼ੁਰੂ ਕੀਤਾ ਅਤੇ ਹਰ ਹਫ਼ਤੇ ਮੁੱਖ ਮੰਤਰੀ ਵੱਲੋਂ ਨੌਕਰੀਆਂ ਦੇਣ ਲਈ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ। (Government job)

ਇਹ ਵੀ ਪੜ੍ਹੋ : ਸਾਬਕਾ ਮੰਤਰੀ ਦੇ ਨੇਪਾਲੀ ਨੌਕਰ ਨੂੰ ਪੁਲਿਸ ਨੇ ਤਿੰਨ ਸਾਥੀਆਂ ਸਣੇ 24 ਘੰਟਿਆਂ ’ਚ ਦਬੋਚਿਆ

ਉਨ੍ਹਾਂ ਕਿਹਾ ਕਿ ਹੁਣ ਨੌਜਵਾਨਾਂ ਨੂੰ ਉਨ੍ਹਾਂ ਕੰਪਨੀਆਂ ਬਾਰੇ ਵੀ ਜਾਣਕਾਰੀ ਮਿਲੇਗੀ ਜਿੱਥੇ ਨੌਕਰੀ ਦੇ ਮੌਕੇ ਉਪਲੱਬਧ ਹੋਣਗੇ। ਪੰਜਾਬ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਪ੍ਰਾਈਵੇਟ ਸੈਂਕਟ ਵਿੱਚ ਨੌਕਰੀਆਂ ਬਾਰੇ ਜਾਣਕਾਰੀ ਦੇਣਾ ਚਾਹੁੰਦੀ ਹੈ। ਬਲਕਾਰ ਸਿੰਘ ਨੈ ਕਿਹਾ ਕਿ ਜੇਕਰ ਪੰਜਾਬੀ ਨੌਜਵਾਨਾਂ ਨੂੰ ਸੂਬੇ ਵਿੱਚ ਨੌਕਰੀਆਂ ਮਿਲਣ ਲੱਗ ਜਾਣ ਤਾਂ ਊਨ੍ਹਾਂ ਦਾ ਵਿਦੇਸ਼ ਜਾਣ ਦਾ ਝੁਕਾਅ ਘਟ ਜਾਵੇਗਾ। ਮੁੱਖ ਮੰਤਰੀ ਵਾਰ-ਵਾਰ ਕਹਿ ਰਹੇ ਹਨ ਕਿ ਉਹ ਸੂਬੇ ਵਿੱਚ ਹੀ ਆਪਣੇ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਜਾ ਰਹੀਆਂ ਹਨ। ਪਿਛਲੀਆਂ ਸਰਕਾਰਾਂ ਨੇ ਭਾਈ ਭਤੀਜਾਵਾਦ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਸਨ। ਪਹਿਲਾਂ ਪੈਸਾ ਬਹੁਤ ਹੁੰਦਾ ਸੀ ਅਤੇ ਨੌਜਵਾਨ ਤੇ ਉਨ੍ਹਾਂ ਦੇ ਮਾਪੇ ਬੜੀ ਮੁਸ਼ਕਿਲ ਨਾਲ ਪੈਸੇ ਦਾ ਪ੍ਰਬੰਧਕ ਕਰ ਕੇ ਸਿਆਸਤਦਾਨਾਂ ਨੂੰ ਦਿੰਦੇ ਸਨ ਪਰ ਹੁਣ ਅਜਿਹਾ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ’ਤੇ ਖੁਦ ਤਿੱਖੀ ਨਜ਼ਰ ਰੱਖ ਰਹੇ ਹਨ।

LEAVE A REPLY

Please enter your comment!
Please enter your name here