ਮੋਹਾਲੀ ‘ਚ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਲਾਈ ਪਾਬੰਦੀ

Arms Exhibition Banned

ਫੜੇ ਜਾਣ ‘ਤੇ ਹੋਵੇਗੀ ਅਪਰਾਧਿਕ ਕਾਰਵਾਈ

ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਦੇ ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਕ ਥਾਵਾਂ ‘ਤੇ ਹਥਿਆਰਾਂ ਦੀ ਪ੍ਰਦਰਸ਼ਨੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਵੱਲੋਂ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ। ਧਾਰਾ 144 ਤਹਿਤ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਹਥਿਆਰਾਂ ਵਾਲੇ ਗੀਤਾਂ ਅਤੇ ਹਿੰਸਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਗਤੀਵਿਧੀਆਂ ‘ਤੇ ਵੀ ਪਾਬੰਦੀ ਹੋਵੇਗੀ।

ਮੈਰਿਜ ਫੰਕਸ਼ਨ ‘ਤੇ ਵੀ ਨਹੀਂ ਲਿਜਾ ਸਕਣਗੇ ਹਥਿਆਰ

ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਨਤਕ ਥਾਵਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਅਤੇ ਹੋਰ ਸਮਾਗਮਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਵਿਖਾਉਣ ‘ਤੇ ਪਾਬੰਦੀ ਰਹੇਗੀ। ਇਸ ਦੇ ਨਾਲ ਹੀ ਕਿਸੇ ਵੀ ਭਾਈਚਾਰੇ ਦੇ ਖਿਲਾਫ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪਾਬੰਦੀ ਹੋਵੇਗੀ। ਇਹ ਹੁਕਮ 26 ਮਾਰਚ ਤੱਕ ਲਾਗੂ ਰਹੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here